ਇਟਲੀ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਸਿੱਖ ਫ਼ੌਜੀਆਂ ਦੀ ਯਾਦ ''ਚ 79ਵਾਂ ਸ਼ਹੀਦੀ ਸਮਾਗਮ ਆਯੋਜਿਤ
Monday, Dec 18, 2023 - 11:16 AM (IST)
ਮਿਲਾਨ/ਇਟਲੀ (ਸਾਬੀ ਚੀਨੀਆ) ਇਟਲੀ ਦੇ ਸ਼ਹਿਰ ਫਾਈਸਾ ਵਿਖੇ “ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਰ ਕਮੇਟੀ (ਰਾਜਿ) ਇਟਲੀ ਅਤੇ ਕਮੂਨੇ ਦੀ ਫਾਈਸਾ ਵਲੋਂ ਮਿਲਕੇ ਦੂਜੀ ਸੰਸਾਰ ਜੰਗ ਵਿਚ ਸ਼ਹੀਦ ਹੋਏ ਸਿੱਖ ਤੇ ਇਟਾਲੀਅਨ ਫੌਜੀਆਂ ਦਾ 79ਵਾਂ ਸ਼ਹੀਦੀ ਦਿਵਸ ਮਨਾਇਆ ਗਿਆ। ਸ਼ਹੀਦੀ ਸਮਾਗਮ ਵਿਚ ਵਿਸ਼ੇਸ਼ ਸੱਦੇ 'ਤੇ ਪਹੁੰਚੇ “ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰ ਕਮੇਟੀ ਦੇ ਅਹੁੱਦੇਦਾਰਾਂ ਵੱਲੋਂ ਸਿੱਖ ਫੌਜੀਆਂ ਨੂੰ ਸ਼ਰਧਾਂਜਲੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਅਯੁੱਧਿਆ 'ਚ ਜਲਦ ਹੋਵੇਗੀ ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ, ਅਮਰੀਕਾ 'ਚ ਵੀ ਗੂੰਜੇ ਸ਼੍ਰੀ ਰਾਮ ਦੇ ਨਾਅਰੇ (ਤਸਵੀਰਾਂ)
ਉਪਰੰਤ ਸਥਾਨਿਕ ਮੇਅਰ ਮਾਸਮੋ ਲਾਸੋਲਾ ਨੇ ਆਪਣੇ ਭਾਸ਼ਣ ਵਿਚ ਸੰਸਾਰ ਜੰਗ ਵਿਚ ਸ਼ਹੀਦ ਹੋਣ ਵਾਲੇ ਸੈਨਿਕਾਂ ਦੀ ਸ਼ਹਾਦਤ ਨੂੰ ਸਲਾਮ ਕਰਦਿਆਂ ਆਖਿਆ ਕਿ ਸਿੱਖ ਇੱਕ ਬਹਾਦਰ ਕੌਮ ਹੈ, ਜਿੰਨਾ ਦੂਜਿਆਂ ਦੀਆਂ ਜਾਨਾਂ ਬਚਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਸ਼ਹੀਦੀ ਸਮਾਗਮ ਵਿਚ ਸ਼ਮੂਲੀਅਤ ਕਰਨ ਲਈ ਮਿਲਾਨ ਕੌਂਸਲੇਟ ਤੋਂ ਰਾਜ ਕਮਲ ਵੀ ਸ਼ਾਮਲ ਸਨ। ਇਸ ਮੌਕੇ ਸਥਾਨਿਕ ਅਧਿਕਾਰੀਆਂ ਤੋਂ ਇਲਾਵਾ ਵਰਲਡ ਸਿੱਖ ਕਮੇਟੀ ਦੇ ਪ੍ਰਧਾਨ ਪ੍ਰਿਥੀਪਾਲ ਸਿੰਘ, ਸੇਵਾ ਸਿੰਘ ਫੌਜੀ, ਸਤਨਾਮ ਸਿੰਘ, ਗੁਰਮੇਲ ਸਿੰਘ ਭੱਟੀ, ਜਸਵੀਰ ਸਿੰਘ ਧਨੋਤਾ, ਹਰਜਾਪ ਸਿੰਘ, ਪਰਿਮੰਦਰ ਸਿੰਘ ਤੇ ਸਥਾਨਿਕ ਪੁਲਸ, ਮਿਉਂਸੀਪਲ ਤੇ ਹੋਰ ਕਈ ਸਾਬਕਾ ਇਟਾਲੀਅਨ ਫੌਜੀ ਤੇ ਅਧਿਕਾਰੀਆਂ ਨੇ ਵੀ ਸ਼ਰਧਾਂਜਲੀ ਭੇਟ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।