ਇਟਲੀ 'ਚ ਸ਼ਰਧਾਪੂਰਵਕ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

Monday, Jan 18, 2021 - 03:12 PM (IST)

ਇਟਲੀ 'ਚ ਸ਼ਰਧਾਪੂਰਵਕ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ

ਰੋਮ,(ਕੈਂਥ/ਚੀਨੀਆ)- ਸਰਬੰਸ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਇਟਲੀ ਦੀ ਰਾਜਧਾਨੀ ਰੋਮ ਦੇ ਸ਼ਹਿਰ ਵਿਲੈਤਰੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਸਬੰਧੀ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਗੁਰੂ ਘਰ ਦੇ ਕੀਰਤਨੀਏ ਜੱਥੇ ਭਾਈ ਸੁਰਿੰਦਰ ਸਿੰਘ ਅਤੇ ਸਾਥੀਆਂ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਆਈਆਂ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਉਨ੍ਹਾਂ ਦੇ ਜੀਵਨ ਸੰਬੰਧੀ ਕਥਾ, ਕੀਰਤਨ ਕਰਕੇ ਜਾਣੂ ਕਰਵਾਇਆ ਗਿਆ।

ਇਸ ਸਮਾਗਮ ਵਿਚ ਆਖੰਡ ਪਾਠ ਸਾਹਿਬ ਜੀ ਦੀ ਸੇਵਾ ਚਿਸਤੇਰਨਾ ਦੀ ਲਾਤੀਨਾ ਸ਼ਹਿਰ ਦੀਆਂ ਸੰਗਤਾਂ ਵਲੋਂ ਕੀਤੀ ਗਈ ਸੀ ਅਤੇ ਲੰਗਰ ਦੀ ਸੇਵਾ ਅਪਰੀਲੀਆ ਸ਼ਹਿਰ, ਕੰਮਪੋ ਵੇਰਦੇ ਦੇ ਨੌਜਵਾਨਾਂ ਅਤੇ ਸਮੂਹ ਸੰਗਤਾਂ ਵੱਲੋਂ ਕੀਤੀ ਗਈ ਸੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਮਾਗਮ ਵਿਚ ਜਿਨ੍ਹਾਂ  ਸੰਗਤਾਂ ਵਲੋਂ ਸੇਵਾਵਾਂ ਕੀਤੀਆਂ ਗਈਆਂ ਸਨ। ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ੀਸ਼ ਸ੍ਰੀ ਸਿਰੋਪਾਓ ਸਾਹਿਬ ਨਿਵਾਜਿਆ ਗਿਆ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ।
 


author

Lalita Mam

Content Editor

Related News