ਇਟਲੀ ਦੀ ਨੈਸ਼ਨਲ ਧਰਮ ਪ੍ਰਚਾਰ ਕਮੇਟੀ ਤੇ ਗੁਰਦੁਆਰਾ ਸਿੰਘ ਸਭਾ ਕਮੇਟੀ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ

12/04/2020 3:35:20 PM

ਰੋਮ (ਕੈਂਥ): ਭਾਰਤ ਦੇ ਅੰਨਦਾਤੇ ਕਿਸਾਨ ਦੇ ਅੰਦੋਲਨ ਨੂੰ ਜਿੱਥੇ ਦੇਸ਼ ਵਿੱਚ ਭਰਪੂਰ ਸਮਰਥਨ ਮਿਲ ਰਿਹਾ ਹੈ ਉੱਥੇ ਹੀ ਦੁਨੀਆ ਭਰ ਵਿੱਚ ਰਹਿਣ ਬਸੇਰਾ ਕਰਦੇ ਭਾਰਤੀ ਭਾਈਚਾਰੇ ਵੱਲੋਂ ਰੱਜਵਾਂ ਸਮਰਥਨ ਮਿਲ ਰਿਹਾ ਹੈ।ਪੰਜਾਬੀ ਭਾਈਚਾਰੇ ਵੱਲੋਂ ਵਿਦੇਸ਼ੀ ਧਰਤੀ ਉਪੱਰ ਵੱਡੇ-ਵੱਡੇ ਕਾਫ਼ਲਿਆਂ ਦੇ ਰੂਪ ਵਿੱਚ ਭਾਰਤ ਦੀ ਕੇਂਦਰ ਸਰਕਾਰ ਖਿਲਾਫ਼ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ।ਇਟਲੀ ਦਾ ਪੰਜਾਬੀ ਭਾਈਚਾਰਾ ਸਿੱਖ ਸੰਗਤਾਂ ਵੀ ਕਿਸਾਨਾਂ ਦੀ ਆਪਣੇ ਹੱਕਾਂ ਖਾਤਿਰ ਕੀਤੀ ਜਾ ਰਹੀ ਲੜਾਈ ਵਿੱਚ ਪਿੱਛੇ ਨਹੀਂ ਹੈ।

ਪੜ੍ਹੋ ਇਹ ਅਹਿਮ ਖਬਰ- ਪੰਜਾਬੀ ਭਾਈਚਾਰੇ ਨੇ ਆਸਟ੍ਰੇਲੀਆ 'ਚ ਭਾਰਤੀ ਅੰਬੈਸੀ ਅੱਗੇ ਦਿੱਤਾ ਧਰਨਾ (ਤਸਵੀਰਾਂ)

ਗੁਰਦੁਆਰਾ ਸਾਹਿਬ ਸਿੰਘ ਸਭਾ ਨੋਵੇਲਾਰਾ (ਰਿਜੋਇਮਿਲੀਆ) ਅਤੇ ਇਟਲੀ ਵਿੱਚ ਸਿੱਖਾਂ ਦੇ ਅਧਿਕਾਰਾਂ ਅਤੇ ਹੱਕਾਂ ਲਈ ਲੜਨ ਵਾਲੀ ਸੰਸਥਾ ਨੈਸ਼ਨਲ ਧਰਮ ਪ੍ਰਚਾਰ ਕਮੇਟੀ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਨੂੰ ਭਰਪੂਰ ਸਮਰਥਨ ਦਿੰਦਿਆਂ ਭਾਰਤ ਦੀ ਕੇਂਦਰ ਸਰਕਾਰ ਨੂੰ ਆਪਣੇ ਕੀਤੇ ਕਿਸਾਨ ਵਿਰੋਧੀ ਫੈਸਲਿਆਂ ਨੂੰ ਮੁੜ ਵਿਚਾਰਨ ਲਈ ਕਿਹਾ ਗਿਆ ਹੈ।ਸਿੱਖ ਸੰਗਤਾਂ ਨੇ ਕਿਹਾ ਕਿ ਉਹ ਪੰਜਾਬ ਦੀਆਂ ਸਮੂਹ ਕਿਸਾਨ ਅਤੇ ਮਜ਼ਦੂਰ ਜੱਥੇਬੰਦੀਆਂ ਨਾਲ ਇਸ ਅੰਦੋਲਨ ਵਿੱਚ ਬਰਾਬਰ ਖੜ੍ਹੇ ਹਨ ਤੇ ਉਹਨਾਂ ਦੇ ਸੰਘਰਸ਼ ਨੂੰ ਕਾਮਯਾਬ ਕਰਨ ਲਈ ਵਚਨਵੱਧ ਹਨ।ਇਟਲੀ ਦੀ ਨੈਸ਼ਨਲ ਧਰਮ ਪ੍ਰਚਾਰ ਕਮੇਟੀ ਇਟਲੀ ਦੇ ਰਾਸ਼ਟਰਪਤੀ ਦੇ ਧਿਆਨ ਹਿੱਤ ਇਸ ਮਾਮਲੇ ਵੱਲ ਧਿਆਨ ਲਿਆਉਣ ਲਈ ਇੱਕ ਪੱਤਰ ਵੀ ਲਿਖ ਚੁੱਕੀ ਹੈ, ਜਿਸ ਦੇ ਮੱਦੇਨਜ਼ਰ ਜਲਦ ਆਉਣ ਵਾਲੇ ਸਮੇਂ ਵਿੱਚ ਸਿੱਖ ਸੰਗਤ ਦੀ ਵਿਸ਼ੇਸ਼ ਮੀਟਿੰਗ ਇਟਲੀ ਸਰਕਾਰ ਦੇ ਮੰਤਰੀ ਮੰਡਲ ਨਾਲ ਹੋ ਸਕਦੀ ਹੈ।

ਨੋਟ- ਇਟਲੀ ਵਿਚ ਕਿਸਾਨ ਅੰਦੋਲਨ ਨੂੰ ਮਿਲ ਰਹੇ ਸਮਰਥਨ ਬਾਰੇ ਦੱਸੋ ਆਪਣੀ ਰਾਏ।


Vandana

Content Editor

Related News