ਇਟਲੀ ''ਚ ਕਪੂਰਥਲਾ ਦੇ ਨੌਜਵਾਨ ਦੀ ਕੋਰੋਨਾ ਵਾਇਰਸ ਕਾਰਨ ਮੌਤ
Saturday, Nov 28, 2020 - 01:48 PM (IST)

ਮਿਲਾਨ, (ਸਾਬੀ ਚੀਨੀਆ)- ਇਟਲੀ ਦੇ ਸ਼ਹਿਰ ਬੈਰਗਾਮੋ ਦੇ ਨਾਲ ਲੱਗਦੇ ਪਿੰਡ ਸਿਰਾਤੇ ਵਿਖੇ ਲੰਮੇ ਸਮੇਂ ਤੋਂ ਰਹਿ ਰਹੇ ਪੰਜਾਬੀ ਨੌਜਵਾਨ ਜਸਵੀਰ ਸਿੰਘ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਵਿੱਕੀ ਨੇ ਦੱਸਿਆ ਕਿ ਬਹੁਤ ਹੀ ਸਾਊ ਅਤੇ ਮਿਲਣਸਾਰ ਸੁਭਾਅ ਦਾ ਮਾਲਕ ਜਸਵੀਰ ਸਭ ਨੂੰ ਰੋਂਦੇ ਕੁਰਲਾਉਂਦੇ ਹੋਏ ਹਮੇਸ਼ਾ ਲਈ ਅਲਵਿਦਾ ਆਖ ਗਿਆ ਹੈ।
ਇਹ ਵੀ ਪੜ੍ਹੋ- ਰਾਹਤ! ਸਰਕਾਰ ਖੁੱਲ੍ਹੇ ਬਾਜ਼ਾਰ 'ਚ 15 ਰੁਪਏ ਤੱਕ ਸਸਤੀ ਵੇਚ ਸਕਦੀ ਹੈ ਦਾਲ
ਦੱਸਿਆ ਜਾ ਰਿਹਾ ਹੈ ਕਿ ਉਹ ਪੰਜਾਬ ਤੋਂ ਬੇਗੋਵਾਲ ਜ਼ਿਲ੍ਹਾ ਕਪੂਰਥਲਾ ਦਾ ਰਹਿਣ ਵਾਲਾ ਸੀ। 45 ਸਾਲਾ ਜਸਵੀਰ ਪਿਛਲੇ 10 ਸਾਲ ਤੋਂ ਇਕ ਪਲਾਸਟਿਕ ਦੀ ਫੈਕਟਰੀ ਵਿਚ ਕੰਮ ਕਰਦਾ ਦੀ ਸੀ, ਉਹ ਆਪਣੇ ਪਿੱਛੇ ਪਤਨੀ ਅਤੇ 2 ਕੁੜੀਆਂ ਅਤੇ ਇਕ ਛੋਟਾ ਜਿਹਾ ਪੁੱਤਰ ਛੱਡ ਗਿਆ ਹੈ।