ਇਟਲੀ : ਹੱਥਾਂ ਚ ਰੋਸ ਤਖ਼ਤੀਆਂ ਫੜ ਪੰਜਾਬੀ ਨੌਜਵਾਨਾਂ ਨੇ ਨਸ਼ਿਆਂ ਵਿਰੁੱਧ ਮੁਹਿੰਮ ਕੀਤੀ ਆਰੰਭ
Monday, Aug 21, 2023 - 03:43 PM (IST)

ਮਿਲਾਨ/ਇਟਲੀ (ਸਾਬੀ ਚੀਨੀਆ): ਨਸ਼ਿਆਂ ਦੇ ਵੱਗ ਰਹੇ ਦਰਿਆ ਵਿਰੁੱਧ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਇਟਲੀ ਵਿੱਚ ਪੰਜਾਬੀ ਨੌਜਵਾਨਾਂ ਨੇ ਇੱਕ ਭਰਵਾਂ ਇਕੱਠ ਕੀਤਾ। ਇਟਲੀ ਦੇ ਵੱਖ-ਵੱਖ ਸ਼ਹਿਰਾਂ ਵਿੱਚੋਂ ਪਹੁੰਚੇ ਨੌਜਵਾਨਾਂ ਨੇ ਇਸ ਮੁਹਿੰਮ ਨੂੰ ਅੱਗੇ ਤੋਰਨ ਲਈ ਸ਼ੇਰ-ਏ-ਪੰਜਾਬ ਨੌਜਵਾਨ ਲਹਿਰ ਇਟਲੀ ਦਾ ਆਗਾਜ ਕੀਤਾ। ਨੌਜਵਾਨ ਮਨਜੀਤ ਸਿੰਘ ਲਾਡਾ ਦੀ ਅਗਵਾਈ ਹੇਠ ਇਕੱਠ ਵਿੱਚ ਲੋੜਵੰਦਾਂ ਦੀ ਮਦਦ ਲਈ ਪਿਛਲੇ ਕਈ ਸਾਲਾਂ ਤੋਂ ਇਟਲੀ ਤੋਂ ਸੇਵਾ ਕਰ ਰਹੀ ਸ੍ਰੀ ਗੁਰੂ ਨਾਨਕ ਦੇਵ ਜੀ ਸਰਬੱਤ ਦਾ ਭਲਾ ਚੈਰਿਟੀ ਟਰੱਸਟ ਇਟਲੀ ਦੇ ਸਮੂਹ ਮੈਂਬਰਾਂ ਨੇ ਇਕੱਠ ਵਿੱਚ ਹਿੱਸਾ ਲਿਆ।
ਪੜ੍ਹੋ ਇਹ ਅਹਿਮ ਖ਼ਬਰ-ਚੀਨ ਨੇ ਭਾਰਤੀਆਂ ਲਈ ਵੀਜ਼ਾ ਨਿਯਮਾਂ ਨੂੰ ਕੀਤਾ ਸੌਖਾ, ਜਾਣੋ ਅਰਜ਼ੀਆਂ ਲਈ ਲੋੜੀਂਦੇ ਦਸਤਾਵੇਜ਼
ਇਹਨਾਂ ਨੌਜਵਾਨਾਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਕਾਰਨ ਕਾਫੀ ਜ਼ਿਆਦਾ ਮੁੰਡੇ-ਕੁੜੀਆਂ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਕਈ ਘਰ ਬਰਬਾਦ ਹੋ ਚੁੱਕੇ ਹਨ। ਜਦਕਿ ਸਮੇਂ ਦੀਆਂ ਵੱਖ-ਵੱਖ ਸਰਕਾਰਾਂ ਨੇ ਨਸ਼ੇ ਦੀ ਰੋਕਥਾਮ ਲਈ ਕੋਈ ਵੱਡੀ ਕਾਰਵਾਈ ਨਹੀਂ ਕੀਤੀ | ਜਿਸ ਨਾਲ ਪੰਜਾਬ ਦੀ ਨੌਜਵਾਨੀ ਦੇ ਹਾਲਾਤ ਬਦ ਤੋਂ ਬਦਤਰ ਹੋ ਰਹੇ ਹਨ. ਇਸ ਇਕੱਠ ਮੌਕੇ ਪੰਜਾਬ ਤੋਂ ਲੱਖਾ ਸਿਧਾਣਾ ਨੇ ਸ਼ੋਸ਼ਲ ਮੀਡੀਏ ਰਾਹੀਂ ਨੌਜਵਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਨੌਜਵਾਨਾਂ ਦੇ ਇਸ ਇਕੱਠ ਦੀ ਸਰਾਹਨਾ ਕੀਤੀ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਸਰਬੱਤ ਦਾ ਭਲਾ ਚੈਰਿਟੀ ਟਰੱਸਟ ਇਟਲੀ ਦੇ ਮੈਂਬਰਾਂ ਨੇ ਕਿਹਾ ਕਿ ਜਿਹੜੇ ਵੀ ਨੌਜਵਾਨ ਨਸ਼ੇ ਨੂੰ ਛੱਡਣਾ ਚਾਹੁੰਦੇ ਹਨ। ਸੰਸਥਾ ਉਹਨਾਂ ਨੂੰ ਦਵਾਈਆਂ ਤੱਕ ਲੈ ਕੇ ਦੇਵੇਗੀ। ਉਹਨਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲਹਿਰ ਅੱਜ ਤੋਂ ਸ਼ੁਰੂ ਕੀਤੀ ਗਈ ਹੈ। ਜੋ ਕਿ ਅੱਗੇ ਵੀ ਜਾਰੀ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।