ਇਟਲੀ ਵਿਖੇ ਮਨਾਇਆ ਗਿਆ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਦਿਹਾੜਾ
Sunday, Jun 16, 2019 - 03:18 PM (IST)

ਮਿਲਾਨ, (ਸਾਬੀ ਚੀਨੀਆ)— ਇਟਲੀ ਦੇ ਗੁਰਦੁਆਰਾ ਸੰਗਤ ਸਭਾ ਤੈਰਾਨੋਵਾ ਦੀਆਂ ਸੰਗਤਾਂ ਵਲੋਂ ਮਹਾਨ ਤਪੱਸਵੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ ਸ਼ਹੀਦੀ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਆਖੰਠ ਪਾਠ ਦੇ ਭੋਗ ਪਾਏ ਗਏ।
ਇਸ ਉਪਰੰਤ ਸਜਾਏ ਖੁੱਲ੍ਹੇ ਦੀਵਾਨ ਹਾਲ ਵਿਚ ਭਾਈ ਗੁਰਮੁੱਖ ਸਿੰਘ ਜੌਹਲ ਤੇ ਕੁਲਵੰਤ ਸਿੰਘ ਖਾਲਸਾ ਦੇ ਕਵੀਸ਼ਰੀ ਜੱਥੇ ਵਲੋਂ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਜੀਵਨ ਕਾਲ ਨਾਲ ਸਬੰਧਤ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ।
ਉਨ੍ਹਾਂ ਦੀ ਸੇਵਾ-ਭਾਵਨਾ ਤੇ ਤਿਆਗ ਭਰੇ ਇਤਿਹਾਸ ਨੂੰ ਸੰਗਤਾਂ ਸਾਹਮਣੇ ਪੇਸ਼ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਏ ਹੋਏ ਜੱਥੇ ਨੂੰ ਸਨਮਾਨਤ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤ ਪੁੱਜੀ ਸੀ।