ਇਟਲੀ : 7 ਅਪ੍ਰੈਲ ਨੂੰ ਮਨਾਇਆ ਜਾਵੇਗਾ ਸਤਿਗੁਰੂ ਰਵਿਦਾਸ ਜੀ ਦਾ ਆਗਮਨ ਦਿਹਾੜਾ

03/20/2019 8:36:53 AM

ਮਿਲਾਨ , (ਸਾਬੀ ਚੀਨੀਆ)— ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਆਗਮਨ ਦਿਹਾੜਾ ਇਟਲੀ ਵੱਸਦੀਆਂ ਨਾਮ ਲੈਵਾ ਸੰਗਤਾਂ ਵਲੋਂ ਇੱਥੋਂ ਦੇ ਕਸਬਾ ਵਿਲੈਤਰੀ ਵਿਖੇ ਸਥਾਪਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ 'ਚ 7 ਅਪ੍ਰੈਲ ਦਿਨ ਐਤਵਾਰ ਨੂੰ ਪੂਰੀ ਸ਼ਰਧਾ-ਭਾਵਨਾ ਤੇ ਚੜ੍ਹਦੀ ਕਲਾ ਨਾਲ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਦੱਸਿਆ ਕਿ ਪੁੱਜ ਰਹੇ ਹੋਰਨਾਂ ਬੁਲਾਰਿਆਂ ਤੋਂ ਇਲਾਵਾ ਭਾਈ ਮੇਜਰ ਸਿੰਘ ਮਾਨ ਤੇ ਪਰਮਜੀਤ ਸਿੰਘ ਮਾਨ ਦੇ ਜੱਥੇ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣਗੇ। ਦੱਸਣਯੋਗ ਹੈ ਕਿ ਇਸ ਸਲਾਨਾ ਸਮਾਗਮ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਵੇਖਿਆ ਜਾ ਸਕਦਾ ਹੈ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੇਵਾਦਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਜਾਵੇਗਾ।