ਇਟਲੀ ''ਚ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਇਆ ਸਿੱਖ ਭਾਈਚਾਰਾ
Saturday, May 09, 2020 - 06:21 PM (IST)

ਮਿਲਾਨ/ਇਟਲੀ (ਸਾਬੀ ਚੀਨੀਆ): ਇਟਲੀ ਵਿੱਚ ਵੀ ਕੋਰੋਨਾਵਾਇਰਸ ਮਹਾਮਾਰੀ ਰੁਕਣ ਦਾ ਨਾਮ ਨਹੀਂ ਲੈ ਰਹੀ।ਇਸ ਮਹਾਮਾਰੀ ਦੇ ਕਾਰਨ ਬਹੁਤ ਸਾਰੇ ਲੋਕ ਆਪਣੇ ਕੰਮਾਂ ਤੋਂ ਹੱਥ ਧੋ ਬੈਠੇ ਹਨ ਭਾਵੇਂ ਇਟਲੀ ਦੀ ਸਰਕਾਰ ਹਰ ਵਰਗ ਦੀ ਮਦਦ ਕਰ ਰਹੀ ਹੈ, ਇਸ ਦੇ ਬਾਵਜੂਦ ਪੰਜਾਬੀ ਭਾਈਚਾਰੇ ਦੇ ਲੋਕ ਆਪਣੇ ਤੌਰ 'ਤੇ ਲੋੜਵੰਦਾਂ ਦੀ ਸਹਾਇਤਾ ਕਰ ਰਹੇ ਹਨ। ਸਰਬੱਤ ਦਾ ਭਲਾ ਸੇਵਾ ਸੁਸਾਇਟੀ ਇੰਟਰਨੈਸ਼ਨਲ ਵਲੋਂ ਖਾਣ-ਪੀਣ ਦੀਆਂ ਵਸਤਾਂ ਖਰੀਦ ਕੇ ਨਗਰ ਕੌਂਸਲ ਅਪਰੀਲੀਆ, ਨੀਤੂਨੋ, ਆਸੀਓ ਅਤੇ ਰੈੱਡ ਕਰਾਸ ਸੁਸਾਇਟੀ ਨੂੰ ਲੋੜਵੰਦਾਂ ਦੀ ਸਹਾਇਤਾ ਲਈ ਦਾਨ ਕੀਤੀਆਂ ਗਈਆਂ ਹਨ, ਉਨ੍ਹਾਂ ਦੱਸਿਆ ਕਿ ਉਪਰਾਲਾ ਸਮੂਹ ਭਾਰਤੀ ਭਾਈਚਾਰੇ ਦੇ ਸਹਿਯੋਗ ਨਾਲ ਕੀਤਾ ਗਿਆ ਹੈ
ਪੜ੍ਹੋ ਇਹ ਅਹਿਮ ਖਬਰ- ਭਾਰਤੀ-ਅਮਰੀਕੀ ਸ਼ਖਸ 'ਤੇ ਲਾਕਡਾਊਨ ਦੌਰਾਨ ਸਾਮਾਨ ਮਹਿੰਗਾ ਵੇਚਣ ਦਾ ਦੋਸ਼
ਦੱਸਣਯੋਗ ਹੈ ਕਿ ਔਖੀ ਘੜੀ ਵਿੱਚ ਇਟਲੀ ਦੀਆਂ ਬਹੁਤ ਸਾਰੀਆਂ ਸਿੱਖ ਸੰਸਥਾਵਾਂ, ਸਮਾਜ ਸੇਵੀ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਜਿੱਥੇ ਪ੍ਰਸ਼ਾਸਨ ਦੀ ਦਿਲ ਖੋਲ੍ਹ ਕੇ ਮਦਦ ਕੀਤੀ ਜਾ ਰਹੀ ਹੈ ਉੱਥੇ ਇਟਲੀ ਵਿੱਚ ਰਹਿੰਦੇ ਲੋੜਵੰਦ ਭਾਰਤੀਆਂ ਨੂੰ ਖਾਣ ਪੀਣ ਦੇ ਸਾਮਾਨ ਤੋਂ ਇਲਾਵਾ ਹਰ ਲੋੜੀਂਦੀ ਸੇਵਾ ਕੀਤੀ ਜਾ ਰਹੀ ਹੈ।