ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਨਿਸ਼ਾਨੀਆਂ ਦੇ ਇਟਲੀ ਦੇ ਕਸਤਲਫ੍ਰਾਂਕੋ ਵਿਖੇ ਸੰਗਤਾਂ ਨੇ ਕੀਤੇ ਦਰਸ਼ਨ
Saturday, Dec 28, 2024 - 05:54 PM (IST)
ਰੋਮ (ਕੈਂਥ)- ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਵੱਲੋਂ ਮਾਈ ਦੇਸਾਂ ਜੀ ਨੂੰ ਜੋ ਨਿਸ਼ਾਨੀਆਂ ਭੇਂਟ ਕੀਤੀਆਂ ਸਨ, ਉਨ੍ਹਾਂ ਨਿਸ਼ਾਨੀਆਂ ਦੇ ਦਰਸ਼ਨ ਯੂਰਪ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿੱਚ ਕਰਵਾਏ ਜਾ ਰਹੇ ਹਨ। ਜਰਮਨ, ਫਰਾਂਸ ਤੇ ਆਸਟਰੀਆ ਆਦਿ ਦੇਸ਼ਾਂ ਤੋਂ ਬਾਅਦ ਹੁਣ ਇਨ੍ਹਾਂ ਨਿਸ਼ਾਨੀਆਂ ਦੇ ਇਟਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਤਹਿਤ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਨਾਨਕ ਦਰਬਾਰ ਕਸਤਲਫ੍ਰਾਂਕੋ (ਮੋਦਨਾ) ਵਿਖੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੀਆਂ ਨਿਸ਼ਾਨੀਆਂ ਦੇ ਦਰਸ਼ਨ ਕਰਵਾਏ ਗਏ।
ਇੱਥੇ ਦੱਸ ਦੇਈਏ ਕਿ ਇਨ੍ਹਾਂ ਨਿਸ਼ਾਨੀਆਂ ਦੇ ਦਰਸ਼ਨ ਕਰਾਉਣ ਲਈ ਮਾਈ ਦੇਸਾਂ ਦੇ ਪਰਿਵਾਰ ਵਿੱਚੋਂ ਭਾਈ ਸਾਹਿਬ ਜਸਵੀਰ ਸਿੰਘ ਯੂਰਪ ਦੌਰੇ 'ਤੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਗੁਰੂ ਨਾਨਕ ਦਰਬਾਰ ਕਸਤਲਫ੍ਰਾਂਕੋ (ਮੋਦਨਾ) ਨੇ ਭਾਈ ਸਾਹਿਬ ਜਸਵੀਰ ਸਿੰਘ ਦਾ ਇਸ ਸ਼ਲਾਘਾਯੋਗ ਕਾਰਜ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ। ਇਹਨਾਂ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।