ਇਟਲੀ ''ਚ ਹੋਣਗੇ ਦਸਤਾਰ ਸਜਾਉਣ ਦੇ ਮੁਕਾਬਲੇ

Monday, Aug 13, 2018 - 08:30 AM (IST)

ਇਟਲੀ ''ਚ ਹੋਣਗੇ ਦਸਤਾਰ ਸਜਾਉਣ ਦੇ ਮੁਕਾਬਲੇ

ਮਿਲਾਨ (ਸਾਬੀ ਚੀਨੀਆ)—  ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਵਲੋਂ ਸਿੱਖੀ ਦੇ ਬੂਟੇ ਨੂੰ ਵਧਾਉਣ ਲਈ ਸਿਰ ਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਚੰਗੇ ਨਤੀਜਿਆਂ ਨੂੰ ਅੱਖੋਂ ਓਹਲੇ ਨਹੀਂ ਕੀਤਾ ਜਾ ਸਕਦਾ। ਸਿੱਖੀ ਦੀ ਚੜ੍ਹਦੀ ਕਲਾ ਵਾਲੀ ਮੁਹਿੰਮ ਨੂੰ ਸਿਖਰਾਂ ਤੱਕ ਪਹੁੰਚਾਉਣ ਲਈ ਇਟਲੀ ਦੇ ਜ਼ਿਲਾ ਮਾਨਤੋਵਾ ਦੀਆਂ ਸੰਗਤਾਂ ਵਲੋਂ ਇੱਥੋਂ ਦੇ ਕਸਬਾ ਸੁਜਾਰਾ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਵਿਚ ਵੱਧ ਤੋਂ ਵੱਧ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਜਿੱਥੇ ਗੁਰਬਾਣੀ ਸਿੱਖਿਆ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਦਸਤਾਰ ਮੁਕਾਬਲੇ ਵੀ ਕਰਵਾਏ ਜਾਣਗੇ, ਜਿਨ੍ਹਾਂ ਵਿਚ ਦਸਤਾਰ ਕੋਚ ਮਨਦੀਪ ਸਿੰਘ ਸੈਣੀ ਬੱਚਿਆਂ ਨੂੰ ਦਸਤਾਰ ਸਿਖਲਾਈ ਦੇਣਗੇ।
'ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੁਜਾਰਾ' ਵਲੋਂ ਕਰਵਾਏ ਜਾ ਰਹੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਮਨਦੀਪ ਸੈਣੀ ਨੇ ਦੱਸਿਆ ਕਿ ਇੱਥੋਂ ਦੇ ਜੰਮ-ਪਲ ਬੱਚਿਆਂ ਨੂੰ ਪੰਜਾਬੀ ਬੋਲੀ ਅਤੇ ਵਿਰਸੇ ਨਾਲ ਜੋੜੀ ਰੱਖਣ ਲਈ ਪੰਜਾਬੀ ਬੋਲੀ ਦੀਆਂ ਕਲਾਸਾਂ ਵੀ ਲਈਆਂ ਜਾਣਗੀਆਂ।


Related News