ਭਾਰਤ-ਕੈਨੇਡਾ ਵਿਵਾਦ ਦਰਮਿਆਨ ਮੁੜ ਆਇਆ ਅਮਰੀਕਾ ਦਾ ਵੱਡਾ ਬਿਆਨ

Tuesday, Sep 26, 2023 - 12:31 PM (IST)

ਭਾਰਤ-ਕੈਨੇਡਾ ਵਿਵਾਦ ਦਰਮਿਆਨ ਮੁੜ ਆਇਆ ਅਮਰੀਕਾ ਦਾ ਵੱਡਾ ਬਿਆਨ

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਨੇ ਕਿਹਾ ਹੈ ਕਿ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਕੈਨੇਡਾ ਦੀ ਜਾਂਚ ਅੱਗੇ ਵਧਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿਚ ਲਿਆਂਦਾ ਜਾਣਾ ਚਾਹੀਦਾ ਹੈ। ਕੈਨੇਡਾ ਨੇ ਦੋਸ਼ ਲਾਇਆ ਹੈ ਕਿ ਨਿੱਝਰ ਦੇ ਕਤਲ ਪਿੱਛੇ ਭਾਰਤੀ ਅਧਿਕਾਰੀਆਂ ਦਾ ਹੱਥ ਸੀ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦਿਆਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ ਰੋਜ਼ਾਨਾ ਪ੍ਰੈਸ ਕਾਨਫਰੰਸ ਵਿੱਚ ਕਿਹਾ, "ਅਸੀਂ (ਕੈਨੇਡੀਅਨ) ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਬਹੁਤ ਚਿੰਤਤ ਹਾਂ। ਅਸੀਂ ਆਪਣੇ ਕੈਨੇਡੀਅਨ ਭਾਈਵਾਲਾਂ ਨਾਲ ਨਜ਼ਦੀਕੀ ਸੰਪਰਕ ਵਿੱਚ ਹਾਂ।'' ਮਿਲਰ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ, ''ਮੇਰਾ ਮੰਨਣਾ ਹੈ ਕਿ ਕੈਨੇਡਾ ਦੀ ਜਾਂਚ ਨੂੰ ਅੱਗੇ ਵਧਾਉਣਾ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣਾ ਮਹੱਤਵਪੂਰਨ ਹੈ। ਅਸੀਂ ਜਨਤਕ ਅਤੇ ਨਿੱਜੀ ਤੌਰ 'ਤੇ ਭਾਰਤ ਸਰਕਾਰ ਨੂੰ ਕੈਨੇਡਾ ਦੀ ਜਾਂਚ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।"

ਇਹ ਵੀ ਪੜ੍ਹੋ: ਕੈਨੇਡਾ ਦੇ ਰੱਖਿਆ ਮੰਤਰੀ ਨੇ ਕਿਹਾ, ਭਾਰਤ ਦਾ ਵੀਜ਼ਾ ਸੇਵਾਵਾਂ ਬੰਦ ਕਰਨਾ ਸਹੀ ਨਹੀਂ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ ਦੇ ਇਕ ਚੋਟੀ ਦੇ ਅਧਿਕਾਰੀ ਨੇ ਸਿੱਖ ਵੱਖਵਾਦੀ ਨੇਤਾ ਦੀ ਹੱਤਿਆ 'ਚ ਭਾਰਤ ਦੇ ਕਥਿਤ ਤੌਰ 'ਤੇ ਸ਼ਾਮਲ ਹੋਣ ਸਬੰਧੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ਬੇਹੱਦ ਗੰਭੀਰ' ਕਰਾਰ ਦਿੰਦਿਆਂ ਕਿਹਾ ਕਿ ਵਾਸ਼ਿੰਗਟਨ ਇਸ ਮਾਮਲੇ ਦੀ ਜਾਂਚ ਲਈ ਓਟਾਵਾ ਦੇ ਯਤਨਾਂ ਦਾ ਸਮਰਥਨ ਕਰਦਾ ਹੈ ਅਤੇ ਨਾਲ ਹੀ ਨਵੀਂ ਦਿੱਲੀ ਨੂੰ ਇਸ ਵਿਚ ਸਹਿਯੋਗ ਦੇਣ ਦੀ ਅਪੀਲ ਕਰਦਾ ਹੈ। ਅਮਰੀਕੀ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਦੇ ਰਣਨੀਤਕ ਸੰਚਾਰ ਕੋਆਰਡੀਨੇਟਰ ਜਾਨ ਕਿਰਬੀ ਨੇ ਕਿਹਾ ਸੀ ਕਿ,'' ਯਕੀਨੀ ਤੌਰ 'ਤੇ ਰਾਸ਼ਟਰਪਤੀ (ਜੋਅ ਬਾਈਡੇਨ) ਇਨ੍ਹਾਂ ਗੰਭੀਰ ਦੋਸ਼ਾਂ ਪ੍ਰਤੀ ਸੁਚੇਤ ਹਨ ਅਤੇ ਇਹ ਬਹੁਤ ਗੰਭੀਰ ਦੋਸ਼ ਹਨ। ਅਸੀਂ ਇਨ੍ਹਾਂ ਦੀ ਜਾਂਚ ਲਈ ਕੈਨੇਡਾ ਦੇ ਯਤਨਾਂ ਦਾ ਸਮਰਥਨ ਕਰਦੇ ਹਾਂ।"  ਜਾਨ ਕਿਰਬੀ ਨੇ ਸੀ. ਐੱਨ. ਐੱਨ. ਨੂੰ ਦਿੱਤੀ ਗਈ ਵਿਸ਼ੇਸ਼ ਇੰਟਰਵਿਊ ਵਿਚ ਕਿਹਾ ਸੀ ਕਿ ਸਾਡਾ ਮੰਨਣਾ ਹੈ ਕਿ ਇਸ ਸਿਲਸਿਲੇ 'ਚ ਪੂਰੀ ਤਰ੍ਹਾਂ ਪਾਰਦਰਸ਼ੀ ਵਿਆਪਕ ਜਾਂਚ ਸਹੀ ਨਜ਼ਰੀਆ ਹੈ ਤਾਂ ਜੋ ਅਸੀਂ ਸਾਰੇ ਜਾਣ ਸਕੀਏ ਕਿ ਅਸਲ 'ਚ ਕੀ ਹੋਇਆ ਸੀ ਅਤੇ ਯਕੀਨੀ ਤੌਰ 'ਤੇ ਅਸੀਂ ਭਾਰਤ ਨੂੰ ਇਸ ਵਿਚ ਸਹਿਯੋਗ ਦੇਣ ਲਈ ਉਤਸ਼ਾਹਿਤ ਕਰਦੇ ਹਾਂ।

ਇਹ ਵੀ ਪੜ੍ਹੋ: ਵੈਨਕੂਵਰ 'ਚ ਭਾਰਤੀ ਕੌਂਸਲੇਟ ਦੇ ਬਾਹਰ ਖਾਲਿਸਤਾਨ ਸਮਰਥਕਾਂ ਨੇ ਕੀਤਾ ਪ੍ਰਦਰਸ਼ਨ, ਦੂਤਘਰ ਦੀ ਵਧਾਈ ਗਈ ਸੁਰੱਖਿਆ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News