ਕੋਰੋਨਾ ਦਾ ਖ਼ੌਫ਼, ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ ''ਤੇ ਲਗਾਈ ਅਸਥਾਈ ਰੋਕ
Thursday, Apr 08, 2021 - 05:57 PM (IST)
ਆਕਲੈਂਡ (ਭਾਸ਼ਾ): ਭਾਰਤ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੇ ਹੁਣ ਪੂਰੀ ਦੁਨੀਆ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਅਸਥਾਈ ਸਮੇਂ ਲਈ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ 11 ਅਪ੍ਰੈਲ ਤੋਂ ਪ੍ਰਭਾਵੀ ਹੋਵੇਗੀ ਅਤੇ ਆਗਾਮੀ 28 ਅਪ੍ਰੈਲ ਤੱਕ ਪ੍ਰਭਾਵੀ ਰਹੇਗੀ। ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਵੀਰਵਾਰ ਨੂੰ ਇਸ ਸਬੰਧੀ ਐਲਾਨ ਕੀਤਾ।
ਜੈਸਿੰਡਾ ਨੇ ਆਪਣੇ ਦੇਸ਼ ਦੇ ਨਾਗਰਿਕਾਂ 'ਤੇ ਵੀ ਭਾਰਤ ਤੋਂ ਆਉਣ 'ਤੇ ਰੋਕ ਲਗਾ ਦਿੱਤੀ ਹੈ। ਜੈਸਿੰਡਾ ਨੇ ਦੱਸਿਆ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਹਰ ਤਰ੍ਹਾਂ ਦੇ ਯਾਤਰੀਆਂਦੇ ਭਾਰਤ ਤੋਂ ਆਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧਣ 'ਤੇ ਹੁਣ ਵੈਕਸੀਨ ਦੀ ਦੁਨੀਆ ਭਰ ਵਿਚ ਸਪਲਾਈ 'ਤੇ ਵੀ ਸੰਕਟ ਛਾਇਆ ਹੋਇਆ ਹੈ। ਸਥਾਨਕ ਮੀਡੀਆ ਮੁਤਾਬਕ ਨਿਊਜ਼ੀਲੈਂਡ ਵਿਚ ਮਿਲੇ ਕੋਰੋਨਾ ਵਾਇਰਸ ਦੇ 23 ਨਵੇਂ ਮਾਮਲਿਆਂ ਵਿਚੋਂ 17 ਭਾਰਤ ਤੋਂ ਆਏ ਸਨ, ਜਿਸ ਦੇ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਪਾਬੰਦੀ ਐਤਵਾਰ ਤੋਂ ਸ਼ੁਰੂ ਹੋਵੇਗੀ ਅਤੇ 28 ਅਪ੍ਰੈਲ ਤੱਕ ਰਹੇਗੀ। ਨਿਊਜ਼ੀਲੈਂਡ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 2,531 ਮਾਮਲੇ ਦਰਜ ਕੀਤੇ ਗਏ ਹਨ। ਪੀ.ਐੱਮ. ਜੈਸਿੰਡਾ ਨੇ ਕਿਹਾ ਕਿ ਸਰਕਾਰ ਹੋਰ ਕੋਵਿਡ-19 ਹੌਟ ਸਪੌਟ ਦੇਸ਼ਾਂ ਤੋਂ ਆਏ ਲੋਕਾਂ 'ਤੇ ਨਜ਼ਰ ਬਣਾਏ ਹੋਏ ਹੈ। ਉਹਨਾਂ ਨੇ ਕਿਹਾ ਕਿ ਇਹ ਇਕ ਸਥਾਈ ਵਿਵਸਥਾ ਨਹੀਂ ਹੈ ਸਗੋਂ ਇਕ ਅਸਥਾਈ ਉਪਾਅ ਹੈ, ਜਿਸ ਨਾਲ ਕੋਰੋਨਾ ਦੇ ਮਾਮਲਿਆਂ ਨੂੰ ਘੱਟ ਕਰਨ ਵਿਚ ਮਦਦ ਮਿਲੇਗੀ। ਉੱਥੇ ਦੂਜੇ ਪਾਸੇ ਭਾਰਤ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਅਚਾਨਕ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਵਿਚ ਹੁਣ ਤੱਕ 1.28 ਕਰੋੜ ਮਾਮਲੇ ਸਾਹਮਣੇ ਆਏ ਹਨ। ਦੇਸ਼ ਦੇ ਐਕਟਿਵ ਮਾਮਲੇ 8,43,000 ਤੋਂ ਵੱਧ ਪਹੁੰਚ ਗਏ ਹਨ ਅਤੇ ਦੈਨਿਕ ਸਕਰਾਤਮਕਤਾ ਦਰ ਲਗਾਤਾਰ ਵੱਧ ਰਹੀ ਹੈ। ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਪੀ.ਐੱਮ. ਮੋਦੀ ਵੀਰਵਾਰ ਨੂੰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਇੱਥੇ ਦੱਸ ਦਈਏ ਕਿ ਪੀੜਤਾਂ ਦੀ ਗਿਣਤੀ ਦੇ ਹਿਸਾਬ ਨਾਲ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ।
ਨੋਟ- ਨਿਊਜ਼ੀਲੈਂਡ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਲਗਾਈ ਅਸਥਾਈ ਰੋਕ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।