ਮੌਤ ਦੇ ਮੂੰਹ ''ਚੋਂ ਨਿਕਲੀ ਜਾਫ਼ਰ ਐਕਸਪ੍ਰੈੱਸ: ਧਮਾਕੇ ਨਾਲ ਦਹਿਲਿਆ ਸਿੰਧ, ਵਾਲ-ਵਾਲ ਬਚੀ ਯਾਤਰੀਆਂ ਦੀ ਜਾਨ
Thursday, Aug 20, 2026 - 01:31 AM (IST)
ਇਸਲਾਮਾਬਾਦ (ਇੰਟ.) : ਪਾਕਿਸਤਾਨ ਦੇ ਸਿੰਧ ਸੂਬੇ ਵਿਚ ਕਵੇਟਾ ਜਾ ਰਹੀ ਜਾਫ਼ਰ ਐਕਸਪ੍ਰੈੱਸ ਰੇਲਵੇ ਟਰੈਕ ’ਤੇ ਹੋਏ ਬੰਬ ਧਮਾਕੇ ਦੀ ਲਪੇਟ ਵਿਚ ਆਉਣ ਤੋਂ ਵਾਲ-ਵਾਲ ਬਚ ਗਈ। ਜੈਕੋਬਾਬਾਦ ਨੇੜੇ ਟਰੇਨ ਦੇ ਪਹੁੰਚਣ ਤੋਂ ਕੁਝ ਸਮਾਂ ਪਹਿਲਾਂ ਰੇਲਵੇ ਟਰੈਕ ’ਤੇ ਧਮਾਕਾ ਹੋਇਆ, ਜਿਸ ਨਾਲ ਪਟੜੀ ਨੂੰ ਨੁਕਸਾਨ ਪਹੁੰਚਿਆ। ਘਟਨਾ ਤੋਂ ਬਾਅਦ ਸੁਰੱਖਿਆ ਕਾਰਨਾਂ ਕਰ ਕੇ ਟਰੇਨ ਨੂੰ ਜੈਕੋਬਾਬਾਦ ਰੇਲਵੇ ਸਟੇਸ਼ਨ ’ਤੇ ਰੋਕ ਦਿੱਤਾ ਗਿਆ। ਪੁਲਸ ਮੁਤਾਬਕ ਅਣਪਛਾਤੇ ਹਮਲਾਵਰਾਂ ਨੇ ਜੈਕੋਬਾਬਾਦ ਸਦਰ ਥਾਣਾ ਖੇਤਰ ਦੇ ਅਬਦੁੱਲਾ ਲਸ਼ਾਰੀ ਪਿੰਡ ਨੇੜੇ ਸੋਮਰਾ ਬ੍ਰਾਂਚ ਇਲਾਕੇ ਵਿਚ ਰੇਲਵੇ ਟਰੈਕ ਨੇੜੇ ਇਕ ਧਮਾਕਾਖੇਜ਼ ਯੰਤਰ ਲਾਇਆ ਸੀ। ਜਾਫ਼ਰ ਐਕਸਪ੍ਰੈੱਸ ਦੇ ਘਟਨਾ ਸਥਾਨ ’ਤੇ ਪਹੁੰਚਣ ਤੋਂ ਪਹਿਲਾਂ ਹੀ ਉਸ ਵਿਚ ਧਮਾਕਾ ਹੋ ਗਿਆ।
ਇਹ ਵੀ ਪੜ੍ਹੋ : ਬ੍ਰਿਟੇਨ 'ਚ ਛੋਟਾ ਜਹਾਜ਼ ਹਾਦਸਾਗ੍ਰਸਤ; ਭਾਰਤੀ ਮੂਲ ਦੇ ਪਤੀ-ਪਤਨੀ ਦੀ ਦਰਦਨਾਕ ਮੌਤ
ਜਾਫ਼ਰ ਐਕਸਪ੍ਰੈੱਸ ਪਿਸ਼ਾਵਰ ਤੋਂ ਕਵੇਟਾ ਜਾ ਰਹੀ ਸੀ। ਧਮਾਕੇ ਦੀ ਜਾਣਕਾਰੀ ਮਿਲਦਿਆਂ ਹੀ ਰੇਲਵੇ ਅਤੇ ਸੁਰੱਖਿਆ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਟਰੇਨ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸ ਤੋਂ ਬਾਅਦ ਟਰੇਨ ਜੈਕੋਬਾਬਾਦ ਰੇਲਵੇ ਸਟੇਸ਼ਨ ’ਤੇ ਖੜ੍ਹੀ ਰਹੀ ਅਤੇ ਰੇਲਵੇ ਟਰੈਕ ਦੀ ਸੁਰੱਖਿਆ ਜਾਂਚ ਸ਼ੁਰੂ ਕੀਤੀ ਗਈ। ਅਧਿਕਾਰੀਆਂ ਅਨੁਸਾਰ, ਘਟਨਾ ਵਿਚ ਟ੍ਰੇਨ ਜਾਂ ਉਸ ਵਿਚ ਸਵਾਰ ਕਿਸੇ ਯਾਤਰੀ ਦੇ ਜ਼ਖਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਸੁਰੱਖਿਆ ਏਜੰਸੀਆਂ ਨੇ ਘਟਨਾ ਸਥਾਨ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਧਮਾਕੇ ਵਿਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
