ਮੈਰਾਥਨ ਦੌੜਾਕ ਤੇ ਕੌਂਸਲਰ ਜਗਜੀਤ ਸਿੰਘ ''ਸਿੱਖ ਐਥਲੈਟਿਕ ਸ਼ਖਸੀਅਤ ਆਫ ਦਿ ਈਅਰ'' ਐਵਾਰਡ ਨਾਲ ਸਨਮਾਨਿਤ

06/14/2023 5:15:07 PM

ਲੰਡਨ (ਸਰਬਜੀਤ ਸਿੰਘ ਬਨੂੜ)- ਗੁਰੂ ਨਾਨਕ ਇੰਟਰਨੈਸ਼ਨਲ ਐਜੂਕੇਸ਼ਨ ਟਰੱਸਟ ਦੇ ਸਹਿਯੋਗੀ ਸਿੱਖ ਫੋਰਮ ਇੰਟਰਨੈਸ਼ਨਲ ਨੇ ਕਿੰਗ ਚਾਰਲਸ III ਦੀ ਤਾਜਪੋਸ਼ੀ ਲਿੰਕਨਜ਼ ਇਨ ਲੰਡਨ ਦੇ ਓਲਡ ਹਾਲ ਵਿੱਚ ਵਿੱਚ ਮਨਾਈ ਗਈ। ਇਸ ਮੌਕੇ ਵੱਖ-ਵੱਖ ਸਿੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਰਾਥਨ ਸਿੱਖ ਦੌੜਾਕ ਤੇ ਕੌਂਸਲਰ ਜਗਜੀਤ ਸਿੰਘ ਨੂੰ ਸਿੱਖ ਐਥਲੈਟਿਕ ਸ਼ਖਸੀਅਤ ਆਫ ਦਿ ਈਅਰ ਦਾ ਸਨਮਾਨ ਦਿੱਤਾ ਗਿਆ। ਸਿੱਖ ਦੌੜਾਕ ਨੂੰ ਇਹ ਸਨਮਾਨ ਸਤਿਕਾਰਯੋਗ ਲਾਰਡ ਜੌਹਨ ਸਟੀਵਨਜ਼ QPM,  ਭਾਰਤ ਦੇ ਹਾਈ ਕਮਿਸ਼ਨਰ ਸ਼੍ਰੀ ਵਿਕਰਮ ਦੋਰਾਇਸਵਾਮੀ ਅਤੇ ਸਿੱਖ ਫੋਰਮ ਇੰਟਰਨੈਸ਼ਨਲ ਦੇ ਪ੍ਰਧਾਨ ਰਣਜੀਤ ਸਿੰਘ ਓਬੀਈ ਨੇ ਦਿੱਤਾ। 

ਪੜ੍ਹੋ ਇਹ ਅਹਿਮ ਖ਼ਬਰ-ਲੰਡਨ: ‘ਸਿੱਖ ਫੋਰਮ ਇੰਟਰਨੈਸ਼ਨਲ’ ਵੱਲੋਂ ਕਰਵਾਇਆ ਗਿਆ 25ਵਾਂ ਸਾਲਾਨਾ ਸਨਮਾਨ ਸਮਾਰੋਹ 

ਇਸ ਸਮਾਗਮ ਵਿਚ ਯੂਕੇ ਪਾਰਲੀਮੈਂਟ ਅਤੇ ਪ੍ਰਸ਼ਾਸਨ ਦੇ ਸੀਨੀਅਰ ਪਤਵੰਤਿਆਂ ਦੇ ਨਾਲ-ਨਾਲ ਬ੍ਰਿਟੇਨ ਅਤੇ ਵਿਦੇਸ਼ਾਂ ਤੋਂ ਪ੍ਰਭਾਵਸ਼ਾਲੀ ਸਿੱਖ ਸ਼ਖਸੀਅਤਾ ਨੇ ਵੀ ਸ਼ਿਰਕਤ ਕੀਤੀ।  ਇਹ ਪੁਰਸਕਾਰ ਸਿੱਖ ਫੋਰਮ ਇੰਟਰਨੈਸ਼ਨਲ - ਇੱਕ ਸੱਭਿਆਚਾਰਕ ਅਤੇ ਚੈਰੀਟੇਬਲ ਸੰਸਥਾ ਦੁਆਰਾ ਪ੍ਰਦਾਨ ਕੀਤਾ ਗਿਆ, ਜਿਸਦਾ ਉਦੇਸ਼ ਸਿੱਖ ਧਰਮ ਦੀ ਸੱਭਿਆਚਾਰਕ ਵਿਰਾਸਤ ਨੂੰ ਉਤਸ਼ਾਹਿਤ ਕਰਨਾ ਅਤੇ ਸ਼ਾਂਤੀ, ੴ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੇ ਸੰਦੇਸ਼ ਨੂੰ ਫੈਲਾਉਣਾ ਹੈ। ‘ਦਿ ਸਿੱਖ ਫੋਰਮ ਇੰਟਰਨੈਸ਼ਨਲ ਦੇ ਗਲੋਬਲ ਪ੍ਰਧਾਨ ਰਣਜੀਤ ਸਿੰਘ ਓ.ਬੀ.ਈ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

Vandana

This news is Content Editor Vandana