ਵਿਦਿਆਰਥੀਆਂ ਦੇ ਹੱਕ 'ਚ ਆਏ ਜਗਮੀਤ ਸਿੰਘ, PM ਟਰੂਡੋ ਸਿਰ ਮੜ੍ਹੇ ਵੱਡੇ ਇਲਜ਼ਾਮ
Wednesday, Sep 27, 2023 - 12:54 PM (IST)
ਇੰਟਰਨੈਸ਼ਨਲ ਡੈਸਕ- ਕੈਨੇਡਾ ਵਿਚ ਸੰਸਦ ਮੈਂਬਰ ਅਤੇ ਸਰਕਾਰ ਵਿੱਚ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਆਲੋਚਨਾ ਕੀਤੀ ਹੈ। ਅਸਲ ਵਿੱਚ ਕੈਨੇਡਾ ਇਸ ਵੇਲੇ ਇੱਕ ਰਿਹਾਇਸ਼ੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਜਿਸਦਾ ਕੈਨੇਡੀਅਨਾਂ, ਖਾਸ ਤੌਰ 'ਤੇ ਨੌਜਵਾਨਾਂ, ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਘੱਟ ਆਮਦਨੀ ਵਾਲੇ ਪਰਿਵਾਰਾਂ 'ਤੇ ਕਾਫ਼ੀ ਪ੍ਰਭਾਵ ਪੈ ਰਿਹਾ ਹੈ। ਕੈਨੇਡੀਅਨ ਸੰਸਦ ਮੈਂਬਰ ਜਗਮੀਤ ਸਿੰਘ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਟਰੂਡੋ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਦੇਸ਼ ਵਿਚ ਰਿਹਾਇਸ਼ੀ ਸੰਕਟ ਲਈ ਉਨ੍ਹਾਂ 'ਤੇ ਦੋਸ਼ ਲਗਾਇਆ ਜਾਣਾ ਚਾਹੀਦਾ ਹੈ ਨਾ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ 'ਤੇ।
ਉਸਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ ਕਿ ਜਸਟਿਨ ਟਰੂਡੋ ਦੇ ਰਿਹਾਇਸ਼ੀ ਸੰਕਟ ਨੇ ਵਿਦਿਆਰਥੀਆਂ ਨੂੰ ਘਰ ਲੱਭਣ ਲਈ ਸੰਘਰਸ਼ ਕਰਨ ਲਈ ਮਜ਼ਬੂਰ ਕੀਤਾ ਹੈ। ਵਿਦਿਆਰਥੀਆਂ ਨੂੰ ਦੋਸ਼ੀ ਠਹਿਰਾਉਣ ਦੀ ਬਜਾਏ ਫੌਰੀ ਹੱਲ ਲਾਗੂ ਕਰਨਾ ਚਾਹੀਦਾ ਹੈ। ਇਸ ਸਥਿਤੀ ਨਾਲ ਨਜਿੱਠਣ ਦੇ ਉਪਾਵਾਂ ਵਿੱਚ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਨੂੰ ਸੀਮਤ ਕਰਨ ਦਾ ਪ੍ਰਸਤਾਵ ਵੀ ਰੱਖਿਆ ਹੈ। ਹਾਲਾਂਕਿ ਜਗਮੀਤ ਸਿੰਘ ਨੇ ਇਸ ਨੂੰ ਹਾਸੋਹੀਣਾ ਫ਼ੈਸਲਾ ਦੱਸਿਆ ਹੈ।
ਹਾਊਸਿੰਗ ਸੰਕਟ ਕੈਨੇਡਾ ਵਿੱਚ ਇੱਕ ਗੰਭੀਰ ਸਮੱਸਿਆ
ਪੜ੍ਹੋ ਇਹ ਅਹਿਮ ਖ਼ਬਰ-'ਕੈਨੇਡਾ 'ਚ ਅੱਤਵਾਦੀਆਂ ਨੂੰ ਮਿਲੀ ਸੁਰੱਖਿਅਤ ਪਨਾਹਗਾਹ', ਸ੍ਰੀਲੰਕਾ ਦੇ ਮੰਤਰੀ ਨੇ ਟਰੂਡੋ 'ਤੇ ਵਿੰਨ੍ਹਿਆ ਨਿਸ਼ਾਨਾ
ਐਨ.ਡੀ.ਪੀ ਦੇ ਸੰਸਦ ਮੈਂਬਰ ਨੇ ਕਿਹਾ ਕਿ ਗੰਭੀਰ ਰਿਹਾਇਸ਼ੀ ਸੰਕਟ ਦਾ ਸਾਹਮਣਾ ਕਰਦੇ ਹੋਏ ਟਰੂਡੋ ਅੰਤਰਰਾਸ਼ਟਰੀ ਵਿਦਿਆਰਥੀਆਂ 'ਤੇ ਪਾਬੰਦੀ ਦੀ ਗੱਲ ਕਰ ਰਹੇ ਹਨ। ਇਹ ਹਾਸੋਹੀਣਾ ਹੈ। ਜਗਮੀਤ ਨੇ ਟਰੂਡੋ ਨੂੰ ਪ੍ਰਸਤਾਵ ਦਿੱਤਾ ਕਿ ਵਿਦਿਅਕ ਸੰਸਥਾਵਾਂ ਨੂੰ ਆਪਣੇ ਵਿਦਿਆਰਥੀਆਂ ਨੂੰ ਬਰਕਰਾਰ ਰੱਖਣ ਦੀ ਯੋਜਨਾ ਬਣਾਉਣੀ ਚਾਹੀਦੀ ਹੈ। ਹਾਲ ਹੀ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਵੀ ਪ੍ਰਭਾਵਿਤ ਹੋਏ ਹਨ। ਇਹਨਾਂ ਵਿਚੋਂ ਕੁਝ ਵਿਦਿਆਰਥੀ ਸਮੂਹ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਭਾਰਤ ਦੇ ਸਨ, ਨੇ ਵੀ ਉੱਚਿਤ ਰਿਹਾਇਸ਼ੀ ਸਹੂਲਤਾਂ ਦੀ ਮੰਗ ਨੂੰ ਲੈ ਕੇ ਆਪਣੇ ਕੈਂਪਸ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।