ਜਗਮੀਤ ਸਿੰਘ ਨੇ ਕੀਤਾ ਕਿਸਾਨ ਅੰਦਲੋਨ ਦਾ ਸਮਰਥਨ, ਪੀ.ਐੱਮ ਟਰੂਡੋ ਨੂੰ ਕੀਤੀ ਦਖਲ ਦੀ ਮੰਗ

Sunday, Jan 31, 2021 - 06:05 PM (IST)

ਜਗਮੀਤ ਸਿੰਘ ਨੇ ਕੀਤਾ ਕਿਸਾਨ ਅੰਦਲੋਨ ਦਾ ਸਮਰਥਨ, ਪੀ.ਐੱਮ ਟਰੂਡੋ ਨੂੰ ਕੀਤੀ ਦਖਲ ਦੀ ਮੰਗ

ਟੋਰਾਂਟੋ (ਬਿਊਰੋ): ਭਾਰਤ ਦੀ ਰਾਜਧਾਨੀ ਦਿੱਲੀ ਵਿਚ ਜਾਰੀ ਕਿਸਾਨ ਅੰਦੋਲਨ 'ਤੇ ਪੂਰੀ ਦੁਨੀਆ ਦੀ ਨਜ਼ਰ ਹੈ।ਖਾਸ ਕਰ ਕੇ 26 ਜਨਵਰੀ ਨੂੰ ਹੋਏ ਹੰਗਾਮੇ ਦੇ ਬਾਅਦ ਕਿਸਾਨਾਂ ਪ੍ਰਤੀ ਸਮਰਥਨ ਵਿਚ ਵਾਧਾ ਹੋਇਆ ਹੈ। ਇਸ ਦੌਰਾਨ ਜਗਮੀਤ ਸਿੰਘ ਨੇ ਵੀ ਕਿਸਾਨਾਂ ਦਾ ਸਮਰਥਨ ਕਰਦਿਆਂ ਇਸ ਮਾਮਲੇ ਨੂੰ ਜਲਦੀ ਹੱਲ ਕਰਨ ਦੀ ਮੰਗ ਕੀਤੀ ਹੈ। ਕੈਨੇਡੀਅਨ ਸਾਂਸਦ ਅਤੇ ਨਿਊ ਡੈਮੋਕ੍ਰੈਟਿਕ ਪਾਰਟੀ (ਐੱਨ.ਡੀ.ਪੀ.) ਦੇ ਪ੍ਰਮੁੱਖ ਜਗਮੀਤ ਸਿੰਘ ਚਾਹੁੰਦੇ ਹਨ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਜਲਦੀ ਤੋਂ ਜਲਦੀ ਭਾਰਤ ਵਿਚ ਚੱਲ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਅਤੇ ਹਿੰਸਕ ਕਿਸਾਨਾਂ ਖ਼ਿਲਾਫ਼ ਹੋਈ ਕਾਰਵਾਈ ਦੀ ਨਿੰਦਾ ਕਰਨ।

ਜਗਮੀਤ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਭਾਰਤੀ ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਇਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਵੀਡੀਓ ਵਿਚ ਜਗਮੀਤ ਸਿੰਘ ਨੇ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਇਤਿਹਾਸ ਦਾ ਸਭ ਤੋਂ ਵੱਡਾ ਕਿਸਾਨ ਅੰਦੋਲਨ ਦੱਸਿਆ ਹੈ। ਕੈਨੇਡੀਅਨ ਸਾਂਸਦ ਨੇ ਕੈਨੇਡਾ ਦੇ ਨਾਲ-ਨਾਲ ਬਾਕੀ ਦੇਸਾਂ ਦੇ ਨੇਤਾਵਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਦਿੱਲੀ ਵਿਚ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਭਾਰਤ ਸਰਕਾਰ ਦੀਆਂ ਹਿੰਸਕ ਪ੍ਰਤੀਕਿਰਿਆਵਾਂ ਦੀ ਨਿੰਦਾ ਕਰਨ।

 

ਇੱਥੇ ਦੱਸ ਦਈਏ ਕਿ ਗਣਤੰਤਰ ਦਿਹਾੜੇ ਮੌਕੇ ਅੰਦੋਲਨ ਕਾਰੀ ਕਿਸਾਨਾਂ ਨੇ ਟ੍ਰੈਕਟਰ ਮਾਰਚ ਦੌਰਾਨ ਦਿੱਲੀ ਵਿਚ ਜੰਮ ਕੇ ਹੰਗਾਮਾ ਕੀਤਾ ਸੀ। ਕਿਸਾਨਾਂ ਨੇ ਲਾਲ ਕਿਲ੍ਹੇ 'ਤੇ ਕਬਜ਼ਾ ਕਰ ਕੇ ਨਾ ਸਿਰਫ ਉੱਥੇ ਆਪਣਾ ਕੇਸਰੀ ਝੰਡਾ ਲਹਿਰਾਇਆ ਸੀ ਸਗੋਂ ਜੰਮ ਕੇ ਭੰਨ-ਤੋੜ ਕੀਤੀ ਸੀ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਦਿੱਲੀ ਵਿਚ ਸਰਕਾਰੀ ਅਤੇ ਜਨਤਕ ਜਾਇਦਾਦ ਨੂੰ ਵੀ ਭਾਰੀ ਨੁਕਸਾਨ ਪਹੁੰਚਾਇਆ ਸੀ।ਇਸ ਦੌਰਾਨ ਰੋਕਣ ਦੀ ਕੋਸ਼ਿਸ਼ ਕਰਨ ਵਾਲੇ ਪੁਲਸ ਵਾਲਿਆਂ 'ਤੇ ਹਮਲਾ ਕਰ ਕੇ ਉਹਨਾਂ ਨੂੰ ਜ਼ਖਮੀ ਕਰ ਦਿੱਤਾ ਸੀ।

ਨੋਟ- ਜਗਮੀਤ ਸਿੰਘ ਨੇ ਕੀਤਾ ਕਿਸਾਨ ਅੰਦਲੋਨ ਦਾ ਸਮਰਥਨ, ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦੱਸੋ ਆਪਣੀ ਰਾਏ।


author

Vandana

Content Editor

Related News