ਟਰੂਡੋ ਦੇ ਅਸਤੀਫ਼ੇ ਮਗਰੋਂ ਜਗਮੀਤ ਸਿੰਘ ਨੇ ਕੈਨੇਡੀਅਨਾਂ ਨੂੰ ਕੀਤੀ ਅਪੀਲ, NDP ਦਾ ਕਰੋ ਸਮਰਥਨ

Tuesday, Jan 07, 2025 - 01:16 PM (IST)

ਟਰੂਡੋ ਦੇ ਅਸਤੀਫ਼ੇ ਮਗਰੋਂ ਜਗਮੀਤ ਸਿੰਘ ਨੇ ਕੈਨੇਡੀਅਨਾਂ ਨੂੰ ਕੀਤੀ ਅਪੀਲ, NDP ਦਾ ਕਰੋ ਸਮਰਥਨ

ਓਟਾਵਾ (ਏਜੰਸੀ)- ਨਿਊ ਡੈਮੋਕ੍ਰੇਟਿਕ ਪਾਰਟੀ (ਐੱਨ.ਡੀ.ਪੀ.) ਦੇ ਨੇਤਾ ਜਗਮੀਤ ਸਿੰਘ ਨੇ ਸੋਮਵਾਰ ਨੂੰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪ੍ਰਧਾਨ ਮੰਤਰੀ ਅਤੇ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਐਲਾਨ ‘ਤੇ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਜਸਟਿਨ ਟਰੂਡੋ ਨੇ ਰਿਹਾਇਸ਼, ਕਰਿਆਨੇ ਅਤੇ ਸਿਹਤ ਸੰਭਾਲ ਵਰਗੇ ਮੁੱਦਿਆਂ 'ਤੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਇਸ ਲਈ ਉਨ੍ਹਾਂ ਨੇ ਟਰੂਡੋ ਦੀ ਆਲੋਚਨਾ ਵੀ ਕੀਤੀ। ਜਗਮੀਤ ਸਿੰਘ ਨੇ ਕਿਹਾ ਕਿ ਲਿਬਰਲਜ਼ ਇੱਕ ਹੋਰ ਮੌਕੇ ਦੇ ਹੱਕਦਾਰ ਨਹੀਂ ਹਨ। ਉਨ੍ਹਾਂ ਨੇ ਕੰਜ਼ਰਵੇਟਿਵ ਪਾਰਟੀ ‘ਤੇ ਵੀ ਚੁਟਕੀ ਲਈ ਅਤੇ ਇਸ ‘ਤੇ ਸੀਈਓਜ਼ ਨੂੰ ਪਹਿਲ ਦੇਣ ਦਾ ਇਲਜ਼ਾਮ ਲਗਾਇਆ। ਉਨ੍ਹਾਂ ਕੈਨੇਡਾ ਦੇ ਲੋਕਾਂ ਨੂੰ ਐੱਨ.ਡੀ.ਪੀ. ਦਾ ਸਮਰਥਨ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਭੂਚਾਲ ਨਾਲ ਤਬਾਹੀ ਦੀਆਂ ਵੀਡੀਓਜ਼ ਆਈਆਂ ਸਾਹਮਣੇ, ਹੁਣ ਤੱਕ 53 ਲੋਕਾਂ ਦੀ ਮੌਤ

PunjabKesari

ਐਕਸ ‘ਤੇ ਸ਼ੇਅਰ ਕੀਤੇ ਬਿਆਨ ‘ਚ ਜਗਮੀਤ ਸਿੰਘ ਨੇ ਕਿਹਾ ਕਿ ਜਸਟਿਨ ਟਰੂਡੋ ਨੇ ਤੁਹਾਨੂੰ ਵਾਰ-ਵਾਰ ਨਿਰਾਸ਼ ਕੀਤਾ ਹੈ। ਉਨ੍ਹਾਂ ਨੇ ਰਿਹਾਇਸ਼ ਅਤੇ ਕਰਿਆਨੇ ਦੀ ਲਾਗਤ ਨੂੰ ਲੈ ਕੇ ਨਿਰਾਸ਼ ਕੀਤਾ ਹੈ। ਉਹ ਸਿਹਤ ਸੰਭਾਲ ਵਿੱਚ ਸੁਧਾਰ ਕਰਨ ਵਿੱਚ ਵੀ ਨਾਕਾਮ ਰਹੇ ਹਨ। ਲਿਬਰਲ ਪਾਰਟੀ ਨੂੰ ਕੋਈ ਹੋਰ ਮੌਕਾ ਨਹੀਂ ਮਿਲਣਾ ਚਾਹੀਦਾ, ਭਾਵੇਂ ਉਨ੍ਹਾਂ ਦੀ ਅਗਵਾਈ ਕੋਈ ਵੀ ਕਰੇ। ਉਨ੍ਹਾਂ ਅੱਗੇ ਕਿਹਾ ਕਿ ਕੰਜ਼ਰਵੇਟਿਵ ਪਾਰਟੀ ਤੁਹਾਡੇ ਅਧਿਕਾਰ ਖੋਹ ਕੇ ਸੀਈਓਜ਼ ਨੂੰ ਦੇ ਰਹੀ ਹੈ। ਜੇਕਰ ਤੁਸੀਂ ਕਟੌਤੀਆਂ ਦਾ ਵਿਰੋਧ ਕਰਦੇ ਹੋ ਅਤੇ ਅਮੀਰਾਂ ਨੂੰ ਹੋਰ ਅਮੀਰ ਕਰਨ ਦਾ ਵਿਰੋਧ ਕਰਦੇ ਹੋ ਤਾਂ ਇਸ ਵਾਰ NDP ਦਾ ਸਮਰਥਨ ਕਰੋ। ਤੁਹਾਡੇ ਕੋਲ ਅਜਿਹੀ ਸਰਕਾਰ ਹੋ ਸਕਦੀ ਹੈ ਜੋ ਤੁਹਾਡੇ ਲਈ ਤਬਦੀਲੀ ਲਿਆਉਣ ਲਈ ਕੰਮ ਕਰੇਗੀ।

ਇਹ ਵੀ ਪੜ੍ਹੋ: ਅਮਰੀਕੀ ਕਾਂਗਰਸ ਮੈਂਬਰ ਸੁਹਾਸ ਸੁਬਰਾਮਨੀਅਨ ਨੇ ਗੀਤਾ 'ਤੇ ਹੱਥ ਰੱਖ ਕੇ ਅਹੁਦੇ ਦੀ ਚੁੱਕੀ ਸਹੁੰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News