ਜੇਲ੍ਹ ’ਚ ਬੰਦ ਇਮਰਾਨ ਦੀ ਚਿਤਾਵਨੀ- ਚੋਰੀ ਦੀਆਂ ਵੋਟਾਂ ਨਾਲ ਸਰਕਾਰ ਬਣਾਉਣ ਦੀ ਹਿੰਮਤ ਨਾ ਕਰੇ ਨਵਾਜ਼ ਸ਼ਰੀਫ

Wednesday, Feb 14, 2024 - 02:27 PM (IST)

ਜੇਲ੍ਹ ’ਚ ਬੰਦ ਇਮਰਾਨ ਦੀ ਚਿਤਾਵਨੀ- ਚੋਰੀ ਦੀਆਂ ਵੋਟਾਂ ਨਾਲ ਸਰਕਾਰ ਬਣਾਉਣ ਦੀ ਹਿੰਮਤ ਨਾ ਕਰੇ ਨਵਾਜ਼ ਸ਼ਰੀਫ

ਇਸਲਾਮਾਬਾਦ (ਭਾਸ਼ਾ)- ਜੇਲ੍ਹ ਵਿਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਚੋਰੀ ਦੀਆਂ ਵੋਟਾਂ ਨਾਲ ਸਰਕਾਰ ਬਣਾਉਣ ਦੀ ਹਿੰਮਤ ਖਿਲਾਫ ਨਵਾਜ਼ ਸ਼ਰੀਫ ਨੂੰ ਚਿਤਾਵਨੀ ਦਿੱਤੀ ਹੈ। ਚੋਣਾਂ ਵਿੱਚ ਖੰਡਿਤ ਜਨਾਦੇਸ਼ ਤੋਂ ਬਾਅਦ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪੀ.ਐੱਮ.ਐੱਲ.-ਐੱਨ. ਪਾਰਟੀ ਸੱਤਾ ਵਿੱਚ ਆਉਂਦੀ ਨਜ਼ਰ ਆ ਰਹੀ ਹੈ। 8 ਫਰਵਰੀ ਦੀਆਂ ਚੋਣਾਂ ਵਿੱਚ ਆਪਣੀ ਪਾਰਟੀ ਦੀ ਜਿੱਤ ਨੂੰ ਨਾਕਾਮ ਕਰਨ ਦੀਆਂ ਵਿਰੋਧੀ ਪਾਰਟੀਆਂ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਅਸਿੱਧੇ ਸੰਦਰਭ ਵਿੱਚ ਖਾਨ ਨੇ ਇਹ ਵੀ ਕਿਹਾ ਕਿ ਪੀ.ਟੀ.ਆਈ. ਕਦੇ ਵੀ ਸਮਝੌਤਾ ਨਹੀਂ ਕਰੇਗੀ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ: ਅਮਰੀਕਾ 'ਚ ਭਾਰਤੀ ਮੂਲ ਦੇ ਪ੍ਰਵੀਨ ਪਟੇਲ ਦਾ ਗੋਲੀਆਂ ਮਾਰ ਕੇ ਕਤਲ

ਖਾਨ ਨੇ ਆਪਣੇ ਅਧਿਕਾਰਤ 'ਐਕਸ' ਹੈਂਡਲ 'ਤੇ ਜੇਲ੍ਹ ਤੋਂ ਆਪਣੇ ਪਰਿਵਾਰ ਜ਼ਰੀਏ ਪੋਸਟ ਕੀਤੇ ਗਏ ਸੰਦੇਸ਼ ਵਿੱਚ ਕਿਹਾ, "ਮੈਂ ਚੋਰੀ ਹੋਈਆਂ ਵੋਟਾਂ ਨਾਲ ਸਰਕਾਰ ਬਣਾਉਣ ਦੀ ਹਿੰਮਤ ਵਿਰੁੱਧ ਚੇਤਾਵਨੀ ਦਿੰਦਾ ਹਾਂ। ਦਿਨ-ਦਿਹਾੜੇ ਇਸ ਤਰ੍ਹਾਂ ਦੀ ਲੁੱਟ ਨਾ ਸਿਰਫ਼ ਲੋਕਾਂ ਦਾ ਅਪਮਾਨ ਹੋਵੇਗੀ, ਸਗੋਂ ਦੇਸ਼ ਦੀ ਆਰਥਿਕਤਾ ਨੂੰ ਹੋਰ ਹੇਠਾਂ ਵੱਲ ਧੱਕ ਦੇਵੇਗੀ।" ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਦੇ ਸਮਰਥਨ ਵਾਲੇ ਆਜ਼ਾਦ ਉਮੀਦਵਾਰਾਂ ਨੇ ਸੰਸਦ ਵਿੱਚ ਸਭ ਤੋਂ ਵੱਧ ਸੀਟਾਂ ਜਿੱਤ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਚੋਣ ਨਤੀਜਿਆਂ ਤੋਂ 5 ਦਿਨ ਬਾਅਦ ਵੀ ਸਥਿਤੀ ਸਪੱਸ਼ਟ ਨਹੀਂ ਹੈ ਕਿ ਪਾਕਿਸਤਾਨ ਦੀ ਨਵੀਂ ਸਰਕਾਰ ਕਿਹੋ ਜਿਹੀ ਹੋਵੇਗੀ। ਇਮਰਾਨ ਖਾਨ ਦੀ ਪਾਰਟੀ ਨੇ ਕੇਂਦਰ ਅਤੇ ਪੰਜਾਬ, ਖੈਬਰ ਪਖਤੂਨਖਵਾ ਸੂਬਿਆਂ ’ਚ ਸਰਕਾਰ ਬਣਾਉਣ ਦੀ ਰਣਨੀਤੀ ਤਿਆਰ ਕਰਨ ਲਈ ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਹੈ। 

ਇਹ ਵੀ ਪੜ੍ਹੋ: 'ਜਿਸ ਜ਼ਮੀਨ 'ਤੇ ਤੁਸੀਂ ਲਕੀਰ ਖਿੱਚੋਗੇ, ਮੈਂ ਦਿਆਂਗਾ', ਜਦੋਂ ਮੰਦਰ ਦੇ ਪ੍ਰਸਤਾਵ 'ਤੇ UAE ਪ੍ਰਿੰਸ ਨੇ ਇਹ ਕਹਿ ਜਿੱਤਿਆ PM ਮੋਦੀ ਦਾ ਦਿਲ

ਸ਼ਾਹਬਾਜ਼ ਨੇ ਕਿਹਾ- ਨਵਾਜ਼ ਸ਼ਰੀਫ ਚੌਥੀ ਵਾਰ ਬਣਨਗੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਮੰਗਲਵਾਰ ਨੂੰ ਇਕ ਵਾਰ ਫਿਰ ਦਾਅਵਾ ਕੀਤਾ ਕਿ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਦੇ ਮੁਖੀ ਨਵਾਜ਼ ਸ਼ਰੀਫ ਰਿਕਾਰਡ ਚੌਥੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਸ਼ਾਹਬਾਜ਼ ਨੇ ਮੰਗਲਵਾਰ ਨੂੰ ਇਥੇ ਪਾਰਟੀ ਹੈੱਡਕੁਆਰਟਰ ’ਚ ਪ੍ਰੈੱਸ ਕਾਨਫਰੰਸ ਮੌਕੇ ਕਿਹਾ, ‘ ਮੈਂ ਮੰਨਦਾ ਹਾਂ ਕਿ ਉਹ ਚੌਥੀ ਵਾਰ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਇਹ ਪੁੱਛੇ ਜਾਣ ’ਤੇ ਕਿ ਕੀ ਉਹ ਖ਼ੁਦ ਹੁਣ ਸਿਖਰ ਦੇ ਅਹੁਦੇ ਲਈ ਪਸੰਦੀਦਾ ਨੇਤਾ ਨਹੀਂ ਰਹੇ ਤਾਂ ਉਨ੍ਹਾਂ ਕਿਹਾ, ‘ਪ੍ਰਧਾਨ ਮੰਤਰੀ ਦੇ ਅਹੁਦੇ ਲਈ ਮੇਰੇ ਉਮੀਦਵਾਰ ਨਵਾਜ਼ ਸ਼ਰੀਫ਼ ਹਨ।’

ਇਹ ਵੀ ਪੜ੍ਹੋ: ਕੈਨੇਡਾ 'ਚ ਹੁਣ ਖਾਲਿਸਤਾਨੀ ਗੁਰਪਤਵੰਤ ਪੰਨੂ ਦੇ ਸਾਥੀ ਇੰਦਰਜੀਤ ਸਿੰਘ ਗੋਸਲ ਦੇ ਘਰ 'ਤੇ ਚੱਲੀ ਗੋਲੀ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


author

cherry

Content Editor

Related News