ਵੱਡੀ ਖ਼ਬਰ : ਪਾਕਿਸਤਾਨ ''ਚ ਜੈਸ਼ ਦੇ ਅੱਤਵਾਦੀ ਤਾਜ ਮੁਹੰਮਦ ਦੀ ਗੋਲ਼ੀ ਮਾਰ ਕੇ ਹੱਤਿਆ

Saturday, Nov 18, 2023 - 08:58 PM (IST)

ਵੱਡੀ ਖ਼ਬਰ : ਪਾਕਿਸਤਾਨ ''ਚ ਜੈਸ਼ ਦੇ ਅੱਤਵਾਦੀ ਤਾਜ ਮੁਹੰਮਦ ਦੀ ਗੋਲ਼ੀ ਮਾਰ ਕੇ ਹੱਤਿਆ

ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਤੋਂ ਇਕ ਵੱਡੀ ਖ਼ਬਰ ਆ ਰਹੀ ਹੈ, ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜੈਸ਼ ਦੇ ਅੱਤਵਾਦੀ ਤਾਜ ਮੁਹੰਮਦ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪਾਕਿਸਤਾਨ ਦੇ ਬਾਰਾ ਵਿੱਚ ਅਣਪਛਾਤੇ ਲੋਕਾਂ ਨੇ ਉਸ ਨੂੰ ਗੋਲ਼ੀ ਮਾਰ ਦਿੱਤੀ। ਉਹ ਮੋਸਟ ਵਾਂਟੇਡ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਅਬਦੁਲ ਰਊਫ ਅਸਗਰ ਦਾ ਰਿਸ਼ਤੇਦਾਰ ਅਤੇ ਸੱਜਾ ਹੱਥ ਸੀ। ਅਸਗਰ ਕਈ ਅੱਤਵਾਦੀ ਘਟਨਾਵਾਂ 'ਚ ਸ਼ਾਮਲ ਹੈ।

ਇਹ ਵੀ ਪੜ੍ਹੋ : ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਧਮਕੀ ਦੇ ਕੇ ਹੋਏ ਫਰਾਰ

ਪਾਕਿਸਤਾਨ 'ਚ 1-2 ਦਿਨਾਂ ਦੇ ਵਕਫ਼ੇ 'ਚ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅੱਜ ਦੀ ਘਟਨਾ ਤੋਂ ਬਾਅਦ ਹੋਰ ਪਾਕਿਸਤਾਨੀ ਦਹਿਸ਼ਤਗਰਦ ਡਰ ਵਿੱਚ ਹਨ। ISI ਬੌਖਲਾ ਗਈ ਹੈ। ਦੱਸਣਯੋਗ ਹੈ ਕਿ ਪਾਕਿਸਤਾਨ ਲਗਾਤਾਰ ਭਾਰਤ ਦੇ ਮੋਸਟ ਵਾਂਟੇਡ ਅੱਤਵਾਦੀਆਂ ਨੂੰ ਮਾਰ ਰਿਹਾ ਹੈ। ਅਣਪਛਾਤੇ ਲੋਕ ਉਨ੍ਹਾਂ ਨੂੰ ਗੋਲ਼ੀ ਮਾਰ ਰਹੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News