ਵਿਦੇਸ਼ ਮੰਤਰੀ ਜੈਸ਼ੰਕਰ ਨੇ ਸਿੰਗਾਪੁਰ ਦੇ ਉਪ ਪ੍ਰਧਾਨ ਮੰਤਰੀ ਨਾਲ ਦੁਵੱਲੇ ਸਬੰਧਾਂ ''ਤੇ ਕੀਤੀ ਚਰਚਾ
Friday, Nov 08, 2024 - 06:03 PM (IST)
ਸਿੰਗਾਪੁਰ (ਏਜੰਸੀ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਸਿੰਗਾਪੁਰ ਦੇ ਉਪ ਪ੍ਰਧਾਨ ਮੰਤਰੀ ਗਾਨ ਕਿਮ ਯੋਂਗ ਅਤੇ ਵਿਦੇਸ਼ ਮੰਤਰੀ ਵਿਵਿਅਨ ਬਾਲਾਕ੍ਰਿਸ਼ਨਨ ਨਾਲ ਮੁਲਾਕਾਤ ਕਰਕੇ ਦੋਹਾਂ ਦੇਸ਼ਾਂ ਵਿਚਾਲੇ ਦੁਵੱਲੀ ਭਾਈਵਾਲੀ ਨੂੰ ਅੱਗੇ ਵਧਾਉਣ ਦੇ ਤਰੀਕਿਆਂ 'ਤੇ ਚਰਚਾ ਕੀਤੀ। ਦੋਵਾਂ ਨੇਤਾਵਾਂ ਵਿਚਕਾਰ ਗੱਲਬਾਤ ਉਦਯੋਗਿਕ ਪਾਰਕ, ਨਵੀਨਤਾ ਅਤੇ ਸੈਮੀਕੰਡਕਟਰਾਂ ਵਰਗੇ ਖੇਤਰਾਂ 'ਤੇ ਕੇਂਦਰਿਤ ਸੀ।
ਇਹ ਵੀ ਪੜ੍ਹੋ: ਕੈਨੇਡਾ 'ਚ ਹਿੰਦੂ ਮੰਦਰ ਦਾ ਪੁਜਾਰੀ ਮੁੜ ਬਹਾਲ, ਪਹਿਲਾਂ ਕੀਤਾ ਗਿਆ ਸੀ ਸਸਪੈਂਡ
ਜੈਸ਼ੰਕਰ ਆਪਣੀ 2 ਦੇਸ਼ਾਂ ਦੀ ਯਾਤਰਾ ਦੇ ਦੂਜੇ ਪੜਾਅ 'ਤੇ ਸਿੰਗਾਪੁਰ ਪਹੁੰਚੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਸਟ੍ਰੇਲੀਆ ਦਾ ਦੌਰਾ ਕੀਤਾ ਸੀ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕਰਦੇ ਲਿਖਿਆ,'ਸਿੰਗਾਪੁਰ ਦੇ ਉਪ ਪ੍ਰਧਾਨ ਮੰਤਰੀ ਅਤੇ ਵਪਾਰ ਅਤੇ ਉਦਯੋਗ ਮੰਤਰੀ ਗਾਨ ਕਿਮ ਯੋਂਗ ਨਾਲ ਮੁਲਾਕਾਤ ਕਰਕੇ ਸਿੰਗਾਪੁਰ ਦੀ ਆਪਣੀ ਯਾਤਰਾ ਦੀ ਸ਼ੁਰੂਆਤ ਕੀਤੀ। ਉਦਯੋਗਿਕ ਪਾਰਕਾ, ਹਰੀ ਊਰਜਾ, ਹੁਨਰ, ਨਵੀਨਤਾ ਅਤੇ ਸੈਮੀਕੰਡਕਟਰਾਂ 'ਤੇ ਧਿਆਨ ਕੇਂਦ੍ਰਤ ਕਰਦੇ ਹੋਏ ਦੋਵਾਂ ਦੇਸ਼ਾਂ ਵਿਚਕਾਰ ਸਮਕਾਲੀ ਭਾਈਵਾਲੀ ਨੂੰ ਅੱਗੇ ਵਧਾਉਣ 'ਤੇ ਚਰਚਾ ਕੀਤੀ।'
ਇਹ ਵੀ ਪੜ੍ਹੋ: ਭਾਰਤ ਨੇ ਰਵਾਇਤੀ ਹਥਿਆਰ ਨਿਯੰਤਰਣ 'ਤੇ ਪਾਕਿਸਤਾਨ ਦੇ ਮਤੇ ਦੇ ਵਿਰੁੱਧ ਕੀਤੀ ਵੋਟ
ਉਨ੍ਹਾਂ ਨੇ ਇਕ ਹੋਰ ਪੋਸਟ 'ਚ ਕਿਹਾ, 'ਮੈਨੂੰ ਆਪਣੇ ਚੰਗੇ ਦੋਸਤ ਵਿਦੇਸ਼ ਮੰਤਰੀ ਵਿਵਿਅਨ ਬਾਲਾਕ੍ਰਿਸ਼ਨਨ ਨੂੰ ਮਿਲ ਕੇ ਹਮੇਸ਼ਾ ਖੁਸ਼ੀ ਹੁੰਦੀ ਹੈ। ਅਸੀਂ ਆਪਣੀ ਵਿਆਪਕ ਰਣਨੀਤਕ ਭਾਈਵਾਲੀ ਵਿੱਚ ਹੋਈ ਪ੍ਰਗਤੀ ਦੀ ਸ਼ਲਾਘਾ ਕੀਤੀ। ਖੇਤਰੀ ਅਤੇ ਗਲੋਬਲ ਵਿਕਾਸ 'ਤੇ ਸਾਂਝੇ ਦ੍ਰਿਸ਼ਟੀਕੋਣ ਬਾਰੇ ਵੀ ਚਰਚਾ ਕੀਤੀ।' ਜੈਸ਼ੰਕਰ ਨੇ ਆਪਣੇ ਇੱਕ ਦਿਨ ਦੇ ਦੌਰੇ ਦੌਰਾਨ ਆਸੀਆਨ (ਦੱਖਣੀ-ਪੂਰਬੀ ਏਸ਼ੀਆਈ ਦੇਸ਼ਾਂ ਦੇ ਸੰਗਠਨ)- 'ਇੰਡੀਆ ਨੈੱਟਵਰਕ ਆਫ ਥਿੰਕ ਟੈਂਕਸ' ਦੀ ਅੱਠਵੀਂ ਗੋਲਮੇਜ਼ ਕਾਨਫਰੰਸ ਨੂੰ ਵੀ ਸੰਬੋਧਨ ਕੀਤਾ।
ਇਹ ਵੀ ਪੜ੍ਹੋ: ਆਸਟ੍ਰੇਲੀਆਈ ਰਾਜਾਂ ਨੇ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ 'ਤੇ ਸੋਸ਼ਲ ਮੀਡੀਆ ਪਾਬੰਦੀ ਦਾ ਕੀਤਾ ਸਮਰਥਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8