ਐੱਸ.ਜੈਸ਼ੰਕਰ ਨੇ ਮਿਊਨਿਖ 'ਚ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਦੁਵੱਲੇ ਸਬੰਧਾਂ 'ਤੇ ਕੀਤੀ ਚਰਚਾ
Saturday, Feb 17, 2024 - 10:40 AM (IST)
ਮਿਊਨਿਖ (ਭਾਸ਼ਾ)- ਕੈਨੇਡਾ ਵਿੱਚ ਇੱਕ ਸਿੱਖ ਵੱਖਵਾਦੀ ਦੀ ਹੱਤਿਆ ਨੂੰ ਲੈ ਕੇ ਦੋਵਾਂ ਦੇਸ਼ਾਂ ਦਰਮਿਆਨ ਕੂਟਨੀਤਕ ਵਿਵਾਦ ਦਰਮਿਆਨ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਆਪਣੀ ਕੈਨੇਡੀਅਨ ਹਮਰੁਤਬਾ ਮੇਲਾਨੀਆ ਜੋਲੀ ਨਾਲ ਦੁਵੱਲੇ ਸਬੰਧਾਂ ਦੀ "ਮੌਜੂਦਾ ਸਥਿਤੀ" ਅਤੇ ਮੌਜੂਦਾ ਗਲੋਬਲ ਮੁੱਦਿਆਂ 'ਤੇ ਚਰਚਾ ਕੀਤੀ। ਦੋਵਾਂ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਜਰਮਨੀ 'ਚ ਮਿਊਨਿਖ ਸੁਰੱਖਿਆ ਸੰਮੇਲਨ ਦੌਰਾਨ ਮੁਲਾਕਾਤ ਕੀਤੀ। ਇਹ ਮੁਲਾਕਾਤ ਪਿਛਲੇ ਸਾਲ ਕੈਨੇਡਾ ਵਿੱਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਦੁਵੱਲੇ ਸਬੰਧਾਂ ਵਿੱਚ ਆਈ ਕੁੜੱਤਣ ਦਰਮਿਆਨ ਹੋਈ ਹੈ।
ਜੈਸ਼ੰਕਰ ਨੇ 'ਐਕਸ' 'ਤੇ ਪੋਸਟ ਕੀਤਾ, "ਮਿਊਨਿਖ ਸੁਰੱਖਿਆ ਕਾਨਫਰੰਸ 2024 ਦੇ ਮੌਕੇ 'ਤੇ ਆਪਣੀ ਕੈਨੇਡੀਅਨ ਹਮਰੁਤਬਾ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨਾਲ ਮੁਲਾਕਾਤ ਕੀਤੀ। ਸਾਡੀ ਗੱਲਬਾਤ ਸਪੱਸ਼ਟ ਤੌਰ 'ਤੇ ਸਾਡੇ ਦੁਵੱਲੇ ਸਬੰਧਾਂ ਦੀ ਮੌਜੂਦਾ ਸਥਿਤੀ 'ਤੇ ਕੇਂਦਰਿਤ ਸੀ। ਆਲਮੀ ਸਥਿਤੀ 'ਤੇ ਵੀ ਸਾਰਥਕ ਚਰਚਾ ਹੋਈ।'' ਜੋਲੀ ਨੇ ਵੀ 'ਐਕਸ' 'ਤੇ ਜੈਸ਼ੰਕਰ ਨਾਲ ਆਪਣੀ ਮੁਲਾਕਾਤ ਬਾਰੇ ਵੀ ਲਿਖਿਆ। ਉਨ੍ਹਾਂ ਲਿਖਿਆ, "ਮਿਊਨਿਖ ਸੁਰੱਖਿਆ ਕਾਨਫਰੰਸ 2024 ਵਿੱਚ, ਡਾਕਟਰ ਐੱਸ. ਜੈਸ਼ੰਕਰ ਅਤੇ ਮੇਰੇ ਦਰਮਿਆਨ ਕੈਨੇਡਾ-ਭਾਰਤ ਸਬੰਧਾਂ ਅਤੇ ਯੂਕ੍ਰੇਨ ਉੱਤੇ ਰੂਸ ਦੇ ਹਮਲੇ ਸਮੇਤ ਮੌਜੂਦਾ ਗਲੋਬਲ ਮੁੱਦਿਆਂ 'ਤੇ ਸਪੱਸ਼ਟ ਚਰਚਾ ਹੋਈ।" ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 18 ਸਤੰਬਰ ਨੂੰ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ‘ਸੰਭਵ’ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਤਣਾਅ ਪੈਦਾ ਹੋ ਗਿਆ ਸੀ। ਭਾਰਤ ਨੇ 2020 ਵਿੱਚ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਭਾਰਤ ਨੇ ਕੈਨੇਡੀਅਨ ਸਰਕਾਰ ਦੇ ਦੋਸ਼ਾਂ ਨੂੰ ਬੇਤੁਕਾ ਅਤੇ ਪ੍ਰੇਰਿਤ ਦੱਸਦਿਆਂ ਰੱਦ ਕਰ ਦਿੱਤਾ ਸੀ।
ਇਹ ਵੀ ਪੜ੍ਹੋ: ਇਸ ਸ਼ਹਿਰ 'ਚ ਮੁੜ ਪਰਤਿਆ ‘Work From Home’, ਕਰਮਚਾਰੀਆਂ ਨੂੰ ਘਰੋਂ ਕੰਮ ਕਰਨ ਦੀ ਹਦਾਇਤ, ਜਾਣੋ ਵਜ੍ਹਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।