ਵਿਦੇਸ਼ ਮੰਤਰੀ ਜੈਸ਼ੰਕਰ ਨੇ ਸਿੰਗਾਪੁਰ ਦੇ ਗ੍ਰਹਿ ਮੰਤਰੀ ਨਾਲ ਦੁਵੱਲੇ ਸਬੰਧਾਂ ''ਤੇ ਕੀਤੀ ਚਰਚਾ
Saturday, Oct 21, 2023 - 04:10 PM (IST)
ਸਿੰਗਾਪੁਰ (ਭਾਸ਼ਾ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸਿੰਗਾਪੁਰ ਦੇ ਗ੍ਰਹਿ ਅਤੇ ਕਾਨੂੰਨ ਮੰਤਰੀ ਕੇ. ਸ਼ਨਮੁਗਮ ਨਾਲ ਸ਼ਨੀਵਾਰ ਨੂੰ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਖੇਤਰੀ ਅਤੇ ਗਲੋਬਲ ਵਿਕਾਸ ਅਤੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ। ਜੈਸ਼ੰਕਰ ਦੱਖਣ-ਪੂਰਬੀ ਏਸ਼ੀਆ ਦੀ ਆਪਣੀ 2 ਦੇਸ਼ਾਂ ਦੀ ਯਾਤਰਾ ਦੇ ਦੂਜੇ ਪੜਾਅ ਵਿਚ ਸਿੰਗਾਪੁਰ ਪਹੁੰਚੇ। ਉਹ ਵੀਅਤਨਾਮ ਦੇ ਚਾਰ ਦਿਨਾਂ ਸਰਕਾਰੀ ਦੌਰੇ ਤੋਂ ਬਾਅਦ ਇੱਥੇ ਆਏ ਹਨ।
ਇਹ ਵੀ ਪੜ੍ਹੋ: ਸਾਬਕਾ PM ਨਵਾਜ਼ ਸਰੀਫ਼ 4 ਸਾਲ ਬਾਅਦ ਪਰਤੇ ਪਾਕਿ, ਕਿਹਾ-ਅੱਗੇ ਵਧਣ ਦੀ ਬਜਾਏ ਪਿੱਛੇ ਚਲਾ ਗਿਆ ਸਾਡਾ ਦੇਸ਼
ਜੈਸ਼ੰਕਰ ਨੇ 'ਐਕਸ' 'ਤੇ ਪੋਸਟ ਕੀਤੀ, ''ਅੱਜ ਗ੍ਰਹਿ ਅਤੇ ਕਾਨੂੰਨ ਮੰਤਰੀ ਕੇ. ਸ਼ਨਮੁਗਮ ਨੂੰ ਮਿਲ ਕੇ ਚੰਗਾ ਲੱਗਾ। ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਇਸ ਦੌਰਾਨ ਖੇਤਰੀ ਅਤੇ ਗਲੋਬਲ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ।'' ਸ਼ਨਮੁਗਮ ਨਾਲ ਵਿਦੇਸ਼ ਮੰਤਰੀ ਦੀ ਮੁਲਾਕਾਤ ਉਨ੍ਹਾਂ ਦੇ ਸਿੰਗਾਪੁਰ ਦੇ ਹਮਰੁਤਬਾ ਵਿਵਿਅਨ ਬਾਲਾਕ੍ਰਿਸ਼ਨਨ, ਉਪ ਪ੍ਰਧਾਨ ਮੰਤਰੀ ਲਾਰੇਂਸ ਵੋਂਗ, ਵਪਾਰ ਅਤੇ ਉਦਯੋਗ ਮੰਤਰੀ ਗੈਨ ਕਿਮ ਯੋਂਗ ਅਤੇ ਸੀਨੀਅਰ ਮੰਤਰੀ ਟੀਓ ਚੀ ਹੇਨ ਨਾਲ ਮੁਲਾਕਾਤ ਤੋਂ ਇਕ ਦਿਨ ਬਾਅਦ ਹੋਈ।
ਇਹ ਵੀ ਪੜ੍ਹੋ: ਬਾਈਡੇਨ ਸਰਕਾਰ ਲੈਣ ਜਾ ਰਹੀ ਅਹਿਮ ਫ਼ੈਸਲਾ, ਭਾਰਤੀਆਂ ਨੂੰ ਹੋਵੇਗਾ ਵੱਡਾ ਫ਼ਾਇਦਾ
ਜੈਸ਼ੰਕਰ ਨੇ ਵੀਰਵਾਰ ਨੂੰ ਸਿੰਗਾਪੁਰ ਦੇ ਰੱਖਿਆ ਮੰਤਰੀ ਐੱਨ. ਜੀ ਏਂਗ ਹੇਨ ਨਾਲ ਗੱਲ ਕੀਤੀ ਅਤੇ ਇੱਥੇ ਭਾਰਤ ਦੇ ਆਸੀਆਨ ਅਤੇ ਪੂਰਬੀ ਏਸ਼ੀਆ ਰਾਜਦੂਤਾਂ ਦੀ ਖੇਤਰੀ ਕਾਨਫਰੰਸ ਦੀ ਪ੍ਰਧਾਨਗੀ ਕੀਤੀ। ਸਿੰਗਾਪੁਰ ਦੇ ਵਿਦੇਸ਼ ਮੰਤਰਾਲਾ ਨੇ ਬੁੱਧਵਾਰ ਨੂੰ ਇਕ ਬਿਆਨ 'ਚ ਕਿਹਾ ਸੀ ਕਿ ਜੈਸ਼ੰਕਰ ਦੀ ਯਾਤਰਾ ਸਿੰਗਾਪੁਰ ਅਤੇ ਭਾਰਤ ਵਿਚਾਲੇ ਕਰੀਬੀ ਅਤੇ ਲੰਬੇ ਸਮੇਂ ਦੇ ਸਬੰਧਾਂ ਦੀ ਪੁਸ਼ਟੀ ਕਰਦੀ ਹੈ ਜੋ ਰਣਨੀਤਕ ਵਿਸ਼ਵਾਸ ਦੀ ਮਜ਼ਬੂਤ ਨੀਂਹ 'ਤੇ ਬਣੇ ਹੋਏ ਹਨ।
ਇਹ ਵੀ ਪੜ੍ਹੋ: ਸਾਲਾਨਾ ਛੁੱਟੀ ਦੇ ਮੌਕੇ 'ਤੇ ਸਟੇਡੀਅਮ 'ਚ ਮਚੀ ਭੱਜ-ਦੌੜ, 6 ਲੋਕਾਂ ਦੀ ਮੌਤ ਅਤੇ 100 ਜ਼ਖ਼ਮੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।