ਜੈਸ਼ੰਕਰ ਨੇ ਆਸਟ੍ਰੇਲੀਆ ਦੇ PM ਅਲਬਾਨੀਜ਼ ਨਾਲ ਕੀਤੀ ਮੁਲਾਕਾਤ, ਦੁਵੱਲੇ ਸਬੰਧਾਂ 'ਤੇ ਚਰਚਾ

Wednesday, Nov 06, 2024 - 02:29 PM (IST)

ਕੈਨਬਰਾ (ਭਾਸ਼ਾ)- ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਬੁੱਧਵਾਰ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੀ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ 'ਤੇ ਚਰਚਾ ਕੀਤੀ। ਜੈਸ਼ੰਕਰ ਨੇ ਇਸ ਮੁਲਾਕਾਤ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਅਲਬਾਨੀਆਂ ਨੂੰ ਸ਼ੁਭਕਾਮਨਾਵਾਂ ਭੇਜੀਆਂ। ਵਿਦੇਸ਼ ਮੰਤਰੀ 3 ਤੋਂ 7 ਨਵੰਬਰ ਤੱਕ ਆਸਟ੍ਰੇਲੀਆ ਦੇ ਸਰਕਾਰੀ ਦੌਰੇ 'ਤੇ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, ''ਅੱਜ ਕੈਨਬਰਾ 'ਚ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੂੰ ਮਿਲ ਕੇ ਖੁਸ਼ੀ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਸ਼ੁਭਕਾਮਨਾਵਾਂ ਭੇਜੀਆਂ। ਮੈਂ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਲਈ ਉਨ੍ਹਾਂ ਦੇ ਮਾਰਗਦਰਸ਼ਨ ਦੀ ਸ਼ਲਾਘਾ ਕਰਦਾ ਹਾਂ।'' 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਜਿੱਤ ਮਗਰੋਂ Trump ਦਾ ਸੰਬੋਧਨ, ਕਿਹਾ-ਇਤਿਹਾਸ ਦਾ ਸਭ ਤੋਂ ਵੱਡਾ ਰਾਜਨੀਤਕ ਪਲ

ਇਸ ਤੋਂ ਪਹਿਲਾਂ ਜੈਸ਼ੰਕਰ ਨੇ ਆਸਟ੍ਰੇਲੀਆ ਵਿਚ ਲਿਬਰਲ ਪਾਰਟੀ ਦੇ ਨੇਤਾ ਪੀਟਰ ਡਟਨ ਨਾਲ ਵੀ ਮੁਲਾਕਾਤ ਕੀਤੀ। ਜੈਸ਼ੰਕਰ ਨੇ ਡਟਨ ਨਾਲ ਮੁਲਾਕਾਤ ਤੋਂ ਬਾਅਦ ਕਿਹਾ, "ਵਿਸ਼ਵ ਮੁੱਦਿਆਂ 'ਤੇ ਸਾਂਝੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ।" ਸਾਡੇ ਦੁਵੱਲੇ ਸਬੰਧਾਂ ਲਈ ਉਨ੍ਹਾਂ ਦੇ ਸਮਰਥਨ ਦੀ ਪ੍ਰਸ਼ੰਸਾ ਕਰਦਾ ਹਾਂ।'' ਜੈਸ਼ੰਕਰ ਨੇ ਕਿਹਾ, ''ਸਿੱਖਿਆ, ਤਕਨਾਲੋਜੀ, ਖੇਤੀਬਾੜੀ ਅਤੇ ਲੋਕਾਂ ਨਾਲ ਲੋਕਾਂ ਦੇ ਸਬੰਧਾਂ 'ਤੇ ਚਰਚਾ ਕੀਤੀ। ਇੰਡੋ-ਪੈਸੀਫਿਕ ਅਤੇ ਗਲੋਬਲ ਮੁੱਦਿਆਂ 'ਤੇ ਵੀ ਵਿਚਾਰ ਵਟਾਂਦਰਾ ਕੀਤਾ।'' ਵਿਦੇਸ਼ ਮੰਤਰੀ ਨੇ ਯੂ.ਏ.ਈ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਸ਼ੇਖ ਅਬਦੁੱਲਾ ਬਿਨ ਜਾਏਦ ਅਲ ਨਾਹਯਾਨ ਨਾਲ ਵੀ ਮੁਲਾਕਾਤ ਕੀਤੀ। ਜੈਸ਼ੰਕਰ ਨੇ 'ਐਕਸ' 'ਤੇ ਲਿਖਿਆ, "ਅੱਜ ਕੈਨਬਰਾ ਵਿੱਚ ਮੇਰੇ ਦੋਸਤ ਯੂ.ਏ.ਈ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਸ਼ੇਖ ਅਬਦੁੱਲਾ ਬਿਨ ਜਾਏਦ ਅਲ ਨਾਹਯਾਨ ਨਾਲ ਚੰਗੀ ਮੁਲਾਕਾਤ ਰਹੀ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News