ਢਾਕਾ ’ਚ ਭਾਰਤ-ਪਾਕਿ ਵਿਚਾਲੇ ਪਹਿਲੀ ਮੁਲਾਕਾਤ, ਐੱਸ. ਜੈਸ਼ੰਕਰ ਤੇ ਪਾਕਿਸਤਾਨੀ ਸਪੀਕਰ ਨੇ ਮਿਲਾਇਆ ਹੱਥ

Wednesday, Dec 31, 2025 - 05:43 PM (IST)

ਢਾਕਾ ’ਚ ਭਾਰਤ-ਪਾਕਿ ਵਿਚਾਲੇ ਪਹਿਲੀ ਮੁਲਾਕਾਤ, ਐੱਸ. ਜੈਸ਼ੰਕਰ ਤੇ ਪਾਕਿਸਤਾਨੀ ਸਪੀਕਰ ਨੇ ਮਿਲਾਇਆ ਹੱਥ

ਢਾਕਾ (ਬੰਗਲਾਦੇਸ਼): ਬੰਗਲਾਦੇਸ਼ ਦੀ ਰਾਜਧਾਨੀ ਢਾਕਾ 'ਚ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਦੇ ਸਪੀਕਰ ਸਰਦਾਰ ਅਯਾਜ਼ ਸਾਦਿਕ ਵਿਚਾਲੇ ਇੱਕ ਗੈਰ-ਰਸਮੀ ਮੁਲਾਕਾਤ ਹੋਈ ਹੈ। ਇਹ ਮੁਲਾਕਾਤ ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਖਾਲਿਦਾ ਜ਼ੀਆ ਦੇ ਅੰਤਿਮ ਸੰਸਕਾਰ ਦੌਰਾਨ ਹੋਈ।

ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ ਮੁਹੰਮਦ ਯੂਨਸ ਨੇ ਸੋਸ਼ਲ ਮੀਡੀਆ 'ਤੇ ਇਸ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਵਿੱਚ ਦੋਵੇਂ ਨੇਤਾ ਇੱਕ-ਦੂਜੇ ਨਾਲ ਹੱਥ ਮਿਲਾਉਂਦੇ ਅਤੇ ਰਸਮੀ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ।

ਮਈ 2025 ਦੀ ਜੰਗ ਤੋਂ ਬਾਅਦ ਪਹਿਲਾ ਸੰਪਰਕ
ਸੂਤਰਾਂ ਅਨੁਸਾਰ, ਮਈ 2025 'ਚ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਈ ਚਾਰ ਦਿਨਾਂ ਜੰਗ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਉੱਚ ਅਧਿਕਾਰੀਆਂ ਵਿਚਾਲੇ ਇਹ ਪਹਿਲੀ ਗੱਲਬਾਤ ਹੈ। ਜ਼ਿਕਰਯੋਗ ਹੈ ਕਿ ਅਪ੍ਰੈਲ 2025 ਵਿੱਚ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ 7 ਮਈ ਨੂੰ ‘ਆਪ੍ਰੇਸ਼ਨ ਸਿੰਦੂਰ’ ਲਾਂਚ ਕੀਤਾ ਸੀ, ਜਿਸ ਰਾਹੀਂ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਜੰਗ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਕਾਫੀ ਤਲਖੀ ਆ ਗਈ ਸੀ।

ਖਾਲਿਦਾ ਜ਼ੀਆ ਨੂੰ ਦਿੱਤੀ ਗਈ ਅੰਤਿਮ ਵਿਦਾਈ
ਬੰਗਲਾਦੇਸ਼ ਦੀ ਪ੍ਰਭਾਵਸ਼ਾਲੀ ਸਿਆਸੀ ਸ਼ਖਸੀਅਤ ਖਾਲਿਦਾ ਜ਼ੀਆ ਦਾ 80 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਭਾਰਤ ਅਤੇ ਪਾਕਿਸਤਾਨ ਸਮੇਤ ਦੁਨੀਆ ਭਰ ਦੇ ਕਈ ਨੇਤਾ ਢਾਕਾ ਪਹੁੰਚੇ। ਇਸ ਮੌਕੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਖਾਲਿਦਾ ਜ਼ੀਆ ਦੇ ਬੇਟੇ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੋਗ ਪੱਤਰ ਸੌਂਪਿਆ। ਇਸ ਮੁਲਾਕਾਤ ਦੌਰਾਨ ਹਾਲਾਂਕਿ ਕੋਈ ਰਸਮੀ ਦੁਵੱਲੀ ਗੱਲਬਾਤ ਨਹੀਂ ਹੋਈ, ਪਰ ਜੰਗ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਨੁਮਾਇੰਦਿਆਂ ਦਾ ਇੱਕ-ਦੂਜੇ ਨੂੰ ਮਿਲਣਾ ਕੂਟਨੀਤਕ ਨਜ਼ਰੀਏ ਤੋਂ ਅਹਿਮ ਮੰਨਿਆ ਜਾ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News