ਜੈਸ਼ੰਕਰ ਨੇ ਸਾਊਦੀ ਅਰਬ ਦੇ ਯੁਵਰਾਜ ਨਾਲ ਕੀਤੀ ਮੁਲਾਕਾਤ, PM ਮੋਦੀ ਦਾ ਲਿਖਤੀ ਸੰਦੇਸ਼ ਸੌਂਪਿਆ

Monday, Sep 12, 2022 - 11:42 AM (IST)

ਜੇਦਾਹ (ਏਜੰਸੀ)- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸਾਊਦੀ ਅਰਬ ਦੇ ਯੁਵਰਾਜ ਮੁਹੰਮਦ ਬਿਨ ਸਲਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤਾ ਗਿਆ ਲਿਖਤੀ ਸੰਦੇਸ਼ ਸੌਂਪਿਆ। ਇਸ ਦੌਰਾਨ ਉਨ੍ਹਾਂ ਨੇ ਯੁਵਰਾਜ ਨੂੰ ਦੁਵੱਲੇ ਸਬੰਧਾਂ ਦੀ ਪ੍ਰਗਤੀ ਤੋਂ ਵੀ ਜਾਣੂ ਕਰਵਾਇਆ। ਜੈਸ਼ੰਕਰ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਚਰਚਾ ਕਰਨ ਲਈ ਸ਼ਨੀਵਾਰ ਨੂੰ 3 ਦਿਨਾਂ ਦੌਰੇ 'ਤੇ ਸਾਊਦੀ ਅਰਬ ਪੁੱਜੇ।

PunjabKesari

ਵਿਦੇਸ਼ ਮੰਤਰੀ ਦੇ ਰੂਪ ਵਿਚ ਇਹ ਸਾਊਦੀ ਅਰਬ ਦੀ ਉਨ੍ਹਾਂ ਦੀ ਪਹਿਲੀ ਯਾਤਰਾ ਹੈ। ਉਨ੍ਹਾਂ ਨੇ ਐਤਵਾਰ ਨੂੰ ਜੇਦਾਹ ਵਿਚ ਸਾਊਦੀ ਅਰਬ ਦੇ ਯੁਵਰਾਜ ਮੁਹੰਮਦ ਬਿਨ ਸਲਮਾਨ ਨਾਲ ਮੁਲਾਕਾਤ ਕੀਤੀ। ਸਾਊਦੀ ਪ੍ਰੈਸ ਏਜੰਸੀ ਨੇ ਦੱਸਿਆ ਕਿ ਯੁਵਰਾਜ ਮੁਹੰਮਦ ਬਿਨ ਸਲਮਾਨ ਬਿਨ ਅਬਦੁਲ ਅਜੀਜ਼ ਨੂੰ ਪ੍ਰਧਾਨ ਮੰਤਰੀ ਮੋਦੀ ਵੱਲੋਂ ਇਕ ਲਿਖਤੀ ਸੰਦੇਸ਼ ਮਿਲਿਆ ਹੈ। ਏਜੰਸੀ ਨੇ ਕਿਹਾ ਕਿ ਜੇਦਾਹ ਵਿਚ ਯੁਵਰਾਜ ਦੇ ਦਫ਼ਤਰ ਵਿਚ ਹੋਈ ਬੈਠਕ ਦੌਰਾਨ ਵਿਦੇਸ਼ ਮੰਤਰੀ ਜੈਸ਼ੰਕਰ ਨੇ ਮੁਹੰਮਦ ਬਿਨ ਸਲਮਾਨ ਨੂੰ ਇਹ ਲਿਖਤੀ ਸੰਦੇਸ਼ ਸੋਂਪਿਆ।

ਬੈਠਕ ਦੌਰਾਨ ਦੋਵਾਂ ਦੇਸ਼ਾਂ ਦਰਮਿਆਨ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੌਕਿਆਂ ਦੀ ਸਮੀਖਿਆ ਕੀਤੀ ਗਈ ਅਤੇ ਨਵੇਂ ਖੇਤਰੀ ਅਤੇ ਅੰਤਰਰਾਸ਼ਟਰੀ ਘਟਨਾਕ੍ਰਮਾਂ 'ਤੇ ਚਰਚਾ ਕੀਤੀ ਗਈ। ਜੈਸ਼ੰਕਰ ਨੇ ਟਵੀਟ ਕੀਤਾ, 'ਅੱਜ ਸ਼ਾਮ ਜੇਦਾਹ ਵਿਚ ਯੁਵਰਾਜ ਮੁਹੰਮਦ ਬਿਨ ਸਲਮਾਨ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੂੰ ਸਾਡੇ ਦੁਵੱਲੇ ਸਬੰਧਾਂ ਵਿਚ ਪ੍ਰਗਤੀ ਤੋਂ ਜਾਣੂ ਕਰਾਇਆ। ਸਾਡੇ ਸਬੰਧਾਂ ਦੇ ਬਾਰੇ ਵਿਚ ਵਿਚਾਰ ਸਾਂਝੇ ਕਰਨ ਲਈ ਉਨ੍ਹਾਂ ਦਾ ਧੰਨਵਾਦ।'
 


cherry

Content Editor

Related News