ਜੈਸ਼ੰਕਰ ਨੇ ਲੰਡਨ 'ਚ ਰਿਸ਼ੀ ਸੁਨਕ ਨਾਲ ਕੀਤੀ ਮੁਲਾਕਾਤ, ਦੀਵਾਲੀ ਮੌਕੇ ਦਿੱਤੇ ਵਿਸ਼ੇਸ਼ ਤੋਹਫ਼ੇ

Monday, Nov 13, 2023 - 01:46 PM (IST)

ਜੈਸ਼ੰਕਰ ਨੇ ਲੰਡਨ 'ਚ ਰਿਸ਼ੀ ਸੁਨਕ ਨਾਲ ਕੀਤੀ ਮੁਲਾਕਾਤ, ਦੀਵਾਲੀ ਮੌਕੇ ਦਿੱਤੇ ਵਿਸ਼ੇਸ਼ ਤੋਹਫ਼ੇ

ਲੰਡਨ : ਰਿਸ਼ੀ ਸੁਨਕ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਭਾਰਤ ਅਤੇ ਬਰਤਾਨੀਆ ਦੇ ਸਬੰਧ ਹੋਰ ਮਜ਼ਬੂਤ ​​ਹੋ ਗਏ ਹਨ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਐਤਵਾਰ ਨੂੰ 10 ਡਾਊਨਿੰਗ ਸਟ੍ਰੀਟ 'ਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਉਨ੍ਹਾਂ ਦੀ ਪਤਨੀ ਅਕਸ਼ਾ ਮੂਰਤੀ ਨਾਲ ਮੁਲਾਕਾਤ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਉਨ੍ਹਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਐੱਸ. ਜੈਸ਼ੰਕਰ ਆਪਣੀ ਪਤਨੀ ਕਿਓਕੋ ਜੈਸ਼ੰਕਰ ਨਾਲ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੂੰ ਮਿਲਣ ਆਏ ਸਨ। ਮੁਲਾਕਾਤ ਦੌਰਾਨ ਜੈਸ਼ੰਕਰ ਨੇ ਰਿਸ਼ੀ ਸੁਨਕ ਨੂੰ ਭਗਵਾਨ ਗਣੇਸ਼ ਦੀ ਮੂਰਤੀ ਅਤੇ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਵਲੋਂ ਆਟੋਗ੍ਰਾਫ਼ ਕੀਤਾ ਇਕ ਕ੍ਰਿਕਟ ਬੈਟ ਵੀ ਭੇਂਟ ਕੀਤਾ।

ਇਹ ਵੀ ਪੜ੍ਹੋ :  ਪਾਕਿਸਤਾਨ ਸਰਕਾਰ ਨੇ ਸਿੱਖ ਯਾਤਰੀਆਂ ਦੀ ਸਹੂਲਤ ਲਈ ਲਾਂਚ ਕੀਤਾ ਆਨਲਾਈਨ ਪੋਰਟਲ

 

ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਜਾਣਕਾਰੀ

ਸੋਸ਼ਲ ਮੀਡੀਆ 'ਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਯੂਕੇ ਦੇ ਪ੍ਰਧਾਨ ਮੰਤਰੀ ਨਾਲ ਆਪਣੀ ਮੁਲਾਕਾਤ ਬਾਰੇ ਗੱਲ ਕਰਦੇ ਹੋਏ ਕਿਹਾ, "ਦੀਵਾਲੀ 'ਤੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਮਿਲ ਕੇ ਬਹੁਤ ਖੁਸ਼ੀ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪ੍ਰਧਾਨ ਮੰਤਕੀ ਰਿਸ਼ੀ ਸੁਨਕ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਭਾਰਤ ਅਤੇ ਯੂਕੇ ਸਬੰਧਾਂ ਨੂੰ ਨਵੇਂ ਸਿਰੇ ਤੋਂ ਬੰਨਣ ਅਤੇ ਮਜ਼ਬੂਤ ਬਣਾਉਣ ਲਈ ਉਤਸੁਕ ਹਨ। ਸ਼੍ਰੀਮਾਨ ਅਤੇ ਸ਼੍ਰੀਮਤੀ ਸੁਨਕ ਦਾ ਉਹਨਾਂ ਵਲੋਂ ਨਿੱਘੇ ਸੁਆਗਤ ਅਤੇ ਸ਼ਾਨਦਾਰ ਪਰਾਹੁਣਾਚਾਰੀ ਲਈ ਧੰਨਵਾਦ।"

ਇਹ ਵੀ ਪੜ੍ਹੋ :    CBDT ਵਿਭਾਗ ਦੀ ਵੱਡੀ ਕਾਰਵਾਈ, ਇਸ ਕਾਰਨ ਰੱਦ ਕੀਤੇ 11.5 ਕਰੋੜ ਪੈਨ ਕਾਰਡ

11 ਤੋਂ 15 ਨਵੰਬਰ ਤੱਕ ਬ੍ਰਿਟੇਨ ਦੇ ਸਰਕਾਰੀ ਦੌਰੇ 'ਤੇ ਹਨ ਐੱਸ ਜੈਸ਼ੰਕਰ 

ਵਿਦੇਸ਼ ਮੰਤਰੀ ਐੱਸ ਜੈਸ਼ੰਕਰ 11 ਤੋਂ 15 ਨਵੰਬਰ ਤੱਕ ਬ੍ਰਿਟੇਨ ਦੇ ਅਧਿਕਾਰਤ ਦੌਰੇ 'ਤੇ ਹਨ। ਭਾਰਤ ਅਤੇ ਬਰਤਾਨੀਆ ਦਰਮਿਆਨ ਦੁਵੱਲੇ ਸਬੰਧ ਵਧ ਰਹੇ ਹਨ। ਇਸ ਦੌਰੇ ਦੌਰਾਨ ਵਿਦੇਸ਼ ਮੰਤਰੀ ਆਪਣੇ ਬਰਤਾਨਵੀ ਹਮਰੁਤਬਾ ਸਰ ਜੇਮਸ ਕਲੀਵਰਲੇ ਅਤੇ ਹੋਰ ਪਤਵੰਤਿਆਂ ਨਾਲ ਮੁਲਾਕਾਤ ਕਰ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਦੋਹਾਂ ਦੇਸ਼ਾਂ ਦੇ ਸਬੰਧਾਂ ਨੂੰ ਸੁਹਿਰਦ ਅਤੇ ਪ੍ਰਗਤੀਸ਼ੀਲ ਦੱਸਿਆ ਅਤੇ ਭਾਰਤ-ਯੂਕੇ ਵਿਆਪਕ ਰਣਨੀਤਕ ਭਾਈਵਾਲੀ 2021 ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਇਸ ਦੇ ਤਹਿਤ ਭਾਰਤ-ਯੂਕੇ ਕਾਰਜ ਯੋਜਨਾ-2030 'ਤੇ ਦਸਤਖਤ ਕੀਤੇ ਗਏ ਸਨ। ਇਸ ਦਾ ਉਦੇਸ਼ ਕਈ ਖ਼ੇਤਰਾਂ ਵਿਚ ਸੰਬੰਧਾਂ ਦਾ ਵਿਸਥਾਰ ਕਰਨਾ ਹੈ। ਬੀਤੀ 3 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਅਤੇ ਸੁਨਕ ਨੇ ਮੁਕਤ ਵਪਾਰ ਸਮਝੌਤੇ ਦੀ ਪ੍ਰਗਤੀ ਨੂੰ ਲੈ ਕੇ ਟੈਲੀਫੋਨ ਦੇ ਜ਼ਰੀਏ ਗੱਲਬਾਤ ਕੀਤੀ ਸੀ। ਇਸ ਮੀਟਿੰਗ ਦੌਰਾਨ ਦੋਵਾਂ ਨੇਤਾਵਾਂ ਦਰਮਿਆਨ ਇਜ਼ਰਾਈਲ ਅਤੇ ਹਮਾਸ ਦਰਮਿਆਨ ਚਲ ਰਹੀ ਜੰਗ ਨੂੰ ਲੈ ਕੇ ਵੀ ਚਰਚਾ ਕੀਤੀ ਗਈ। ਉਨ੍ਹਾਂ ਨੇ ਇਜ਼ਰਾਈਲ 'ਤੇ ਹਮਲੇ ਦੀ ਨਿੰਦਾ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹਮਾਸ ਫਲੀਸਤੀਨੀ ਲੋਕਾਂ ਦੀ ਅਗਵਾਈ ਨਹੀਂ ਕਰਦਾ ਹੈ।

ਇਹ ਵੀ ਪੜ੍ਹੋ :    ਮਾਰਕੀਟ ’ਚ ਦੀਵਾਲੀ ਦੀਆਂ ਰੌਣਕਾਂ , ਰੂਪ ਚੌਦਸ ਮੌਕੇ ਵਿਕੇ 15,000 ਕਰੋੜ ਦੇ ਬਿਊਟੀ ਪ੍ਰੋਡਕਟਸ

ਜੈਸ਼ੰਕਰ ਦੇ ਬ੍ਰਿਟੇਨ ਵਿਚ ਰਹਿਣ ਦੌਰਾਨ ਲਾਰਡਸ ਕ੍ਰਿਕਟ ਮੈਦਾਨ ਵਿਚ ਇਕ ਸਮਾਗਮ ਵਿਚ ਸ਼ਾਮਲ ਹੋਣ ਦੀ ਸੰਭਾਵਨਾ ਹੈ ਅਤੇ ਸੋਮਵਾਰ ਨੂੰ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੁਆਰਾ ਆਯੋਜਿਤ ਦੀਵਾਲੀ ਰਿਸੈਪਸ਼ਨ ਨੂੰ ਸੰਬੋਧਿਤ ਕਰਨ ਦੀ ਸੰਭਾਵਨਾ ਹੈ। ਉਹ ਅਗਲੇ ਹਫ਼ਤੇ ‘ਇੱਕ ਅਰਬ ਲੋਕ ਦੁਨੀਆਂ ਨੂੰ ਕਿਵੇਂ ਦੇਖਦੇ ਹਨ’ ਵਿਸ਼ੇ ‘ਤੇ ਚਰਚਾ ਵਿੱਚ ਹਿੱਸਾ ਲੈ ਸਕਦੇ ਹਨ।

ਭਾਰਤ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ: ਜੈਸ਼ੰਕਰ

ਰਿਸ਼ੀ ਸੁਨਕ ਨਾਲ ਮੁਲਾਕਾਤ ਤੋਂ ਬਾਅਦ ਵਿਦੇਸ਼ ਮੰਤਰੀ ਜੈਸ਼ੰਕਰ ਲੰਡਨ ਦੇ ਬਾਪਸ ਸ਼੍ਰੀ ਸਵਾਮੀਨਾਰਾਇਣ ਮੰਦਰ 'ਚ ਪੂਜਾ ਕਰਨ ਗਏ। ਇੱਥੇ ਉਨ੍ਹਾਂ ਕਿਹਾ, ਪ੍ਰਧਾਨ ਮੰਤਰੀ ਮੋਦੀ ਜਦੋਂ ਵੀ ਬਾਹਰ ਜਾਂਦੇ ਹਨ, ਉਹ ਭਾਰਤ ਮਾਤਾ ਪ੍ਰਤੀ ਆਪਣਾ ਧੰਨਵਾਦ ਪ੍ਰਗਟ ਕਰਨ ਦਾ ਮੌਕਾ ਨਹੀਂ ਗੁਆਉਂਦੇ ਹਨ। ਅਸੀਂ ਬਹੁਤ ਮੁਸ਼ਕਲ ਹਾਲਾਤਾਂ ਵਿੱਚ ਜੀ-20 ਦੀ ਸਫਲਤਾਪੂਰਵਕ ਪ੍ਰਧਾਨਗੀ ਕੀਤੀ। ਭਾਰਤ ਅੱਜ ਸਭ ਤੋਂ ਤੇਜ਼ੀ ਨਾਲ ਵਧ ਰਹੀ ਪ੍ਰਮੁੱਖ ਅਰਥਵਿਵਸਥਾ ਹੈ। ਇੱਥੇ ਲੀਡਰਸ਼ਿਪ ਹੈ। ਦੂਰਦਰਸ਼ੀ ਹੈ। ਚੰਗਾ ਸ਼ਾਸਨ ਹੈ।

ਇਹ ਵੀ ਪੜ੍ਹੋ :     ਸਮੁੰਦਰੀ ਲੂਣ ਤੋਂ ਬਣੇਗੀ ਬੈਟਰੀ, ਚੱਲਣਗੇ ਜਹਾਜ਼ ਤੇ ਘਰਾਂ ਨੂੰ ਮਿਲੇਗੀ ਬਿਜਲੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News