ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਜਲੰਧਰ ਦੇ ਨੌਜਵਾਨ ਦੀ ਛੱਤ ਤੋਂ ਹੇਠਾਂ ਡਿੱਗਣ ਕਾਰਨ ਮੌਤ

08/11/2021 5:16:00 PM

ਮਿਲਾਨ/ਇਟਲੀ (ਸਾਬੀ ਚੀਨੀਆ) - ਰੋਜ਼ੀ-ਰੋਟੀ ਦੀ ਭਾਲ ਅਤੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਇਟਲੀ ਗਏ ਨੌਜਵਾਨ ਬਲਜੀਤ ਸਿੰਘ ਦੀ ਕੰਮ ਦੌਰਾਨ ਛੱਤ ਤੋਂ ਹੇਠਾਂ ਡਿੱਗ ਕੇ ਮੌਤ ਹੋ ਜਾਣ ਦਾ ਸਮਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਚਾਚਾ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਬਲਜੀਤ ਸਿੰਘ ਸੌਢੀ, ਜਿਸ ਦੀ ਉਮਰ ਤਕਰੀਬਨ 36 ਸਾਲ ਸੀ, ਰੋਜ਼ ਦੀ ਤਰ੍ਹਾਂ ਸਵੇਰੇ ਕੰਮ 'ਤੇ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹ ਇਕ ਸਟੋਰ ਦੀ ਛੱਤ ਦੀ ਮੁਰੰਮਤ ਕਰ ਰਿਹਾ ਸੀ। ਇਸ ਦੌਰਾਨ 8 ਮੀਟਰ ਉਚਾਈ ਤੋਂ ਹੇਠਾਂ ਡਿੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: ਰੋਜ਼ੀ-ਰੋਟੀ ਕਮਾਉਣ ਇਟਲੀ ਗਏ ਅੰਮ੍ਰਿਤਸਰ ਦੇ ਮਨਜੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਾਉਣ ਲਈ ਪ੍ਰਸ਼ਾਸਨ ਵੱਲੋਂ ਉਸ ਜਗ੍ਹਾ ਨੂੰ ਸੀਲ ਕਰਕੇ ਗੰਭੀਰਤਾ ਨਾਲ ਛਾਣਬੀਣ ਕੀਤੀ ਜਾ ਰਹੀ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਾਇਆ ਜਾ ਸਕੇ। ਮ੍ਰਿਤਕ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੀ ਤਹਿਸੀਲ ਸ਼ਾਹਕੋਟ ਦੇ ਪਿੰਡ ਪੂਨੀਆ ਦਾ ਰਹਿਣ ਵਾਲਾ ਹੈ। ਉਹ ਆਪਣੇ ਪਿੱਛੇ ਪਤਨੀ ਅਤੇ 2 ਬੱਚਿਆਂ ਨੂੰ ਛੱਡ ਗਿਆ ਹੈ।

ਇਹ ਵੀ ਪੜ੍ਹੋ: ਅਮਰੀਕਾ ਤੋਂ ਆਈ ਦੁੱਖਭਰੀ ਖ਼ਬਰ, ਭਾਰਤੀ ਮੂਲ ਦੇ ਟਰੱਕ ਡਰਾਈਵਰ ਦੀ ਸੜਕ ਹਾਦਸੇ ’ਚ ਮੌਤ

cherry

This news is Content Editor cherry