ਜੇਨੇਟ ਯੇਲੇਨ ਦਾ ਫੈਡਰਲ ਰਿਜ਼ਰਵ ਬੋਰਡ ਤੋਂ ਅਸਤੀਫਾ
Wednesday, Nov 22, 2017 - 01:50 AM (IST)
ਵਾਸ਼ਿੰਗਟਨ (ਭਾਸ਼ਾ)-ਜੇਨੇਟ ਯੇਲੇਨ ਨੇ ਫੈਡਰਲ ਰਿਜ਼ਰਵ ਦੇ ਬੋਰਡ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦਾ ਉੱਤਰਾਧਿਕਾਰੀ ਫੈਡਰਲ ਰਿਜ਼ਰਵ ਦੇ ਚੇਅਰਮੈਨ ਦਾ ਅਹੁਦਾ ਨਹੀਂ ਸੰਭਾਲ ਲੈਂਦਾ, ਉਹ ਆਪਣੇ ਅਹੁਦੇ 'ਤੇ ਕੰਮ ਕਰਦੀ ਰਹੇਗੀ।
