ਜਾਪਾਨ ''ਚ ਲੱਗੇ ਭੂਚਾਲ ਦੇ ਝਟਕੇ
Monday, Jun 01, 2020 - 09:14 AM (IST)
ਟੋਕੀਓ (ਵਾਰਤਾ) : ਜਾਪਾਨ ਦੇ ਇਬਾਰਾਕੀ ਸੂਬੇ ਵਿਚ ਸੋਮਵਾਰ ਨੂੰ 5.3 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਅਤੇ ਫਿਲਹਾਲ ਸੁਨਾਮੀ ਦੀ ਕੋਈ ਚਿਤਾਵਨੀ ਨਹੀਂ ਦਿੱਤੀ ਗਈ ਹੈ। ਜਾਪਾਨ ਮੌਸਮ ਵਿਗਿਆਨ ਏਜੰਸੀ ਨੇ ਇਹ ਜਾਣਕਾਰੀ ਦਿੱਤੀ।
ਭੂਚਾਲ ਦੇ ਝਟਕੇ ਸਥਾਨਕ ਸਮੇਂ ਮੁਤਾਬਕ ਸਵੇਰੇ 6 ਵੱਜ ਕੇ 2 ਮਿੰਟ 'ਤੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ 36.2 ਡਿਗਰੀ ਉਤਰ ਅਤੇ 140.4 ਡਿਗਰੀ ਪੂਰਬ ਵਿਚ ਅਤੇ 100 ਕਿਲੋਮੀਟਰ ਦੀ ਡੂੰਘਾਈ 'ਤੇ ਦੱਸਿਆ ਜਾ ਰਿਹਾ ਹੈ। ਅਜੇ ਤੱਕ ਕੋਈ ਜਾਨ-ਮਾਲ ਦੇ ਨੁਕਸਾਨ ਹੋਣ ਦੀ ਖਬਰ ਨਹੀਂ ਹੈ।