ਜਾਪਾਨ ''ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

01/04/2018 9:46:01 AM

ਟੋਕੀਓ(ਭਾਸ਼ਾ)— ਜਾਪਾਨ ਦੇ ਬੋਨਿਨ ਟਾਪੂ ਤੋਂ 320 ਕਿਲੋਮੀਟਰ ਉਤਰੀ-ਪੱਛਮੀ ਇਲਾਕੇ ਵਿਚ ਅੱਜ ਭਾਵ ਵੀਰਵਾਰ ਤੜਕੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕਾ ਦੇ ਭੂ-ਵਿਗਿਆਨਕ ਸਰਵੇਖਣ (ਯੂ. ਐਸ. ਜੀ. ਐਸ) ਮੁਤਾਬਕ ਰਿਕਟਰ ਪੈਮਾਨੇ 'ਤੇ 5.4 ਤੀਬਰਤਾ ਵਾਲੇ ਇਸ ਭੂਚਾਲ ਦਾ ਕੇਂਦਰ ਸਮੁੰਦਰ ਵਿਚ 10 ਕਿਲੋਮੀਟਰ ਦੀ ਡੂੰਘਾਈ ਵਿਚ ਸੀ। ਇਸ ਘਟਨਾ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ।