ਜਾਪਾਨ ''ਚ 5.0 ਦੀ ਤੀਬਰਤਾ ਦਾ ਭੂਚਾਲ
Tuesday, Nov 27, 2018 - 09:21 AM (IST)
ਟੋਕੀਓ (ਭਾਸ਼ਾ)— ਜਾਪਾਨ ਦੇ ਦੱਖਣੀ ਇਬਾਰਕੀ ਸੂਬੇ ਵਿਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ (ਜੇ.ਐੱਮ.ਏ.) ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.0 ਮਾਪੀ ਗਈ। ਭੂਚਾਲ ਦਾ ਕੇਂਦਰ ਜ਼ਮੀਨ ਦੀ ਸਤਹਿ ਤੋਂ 50 ਕਿਲੋਮੀਟਰ ਹੇਠਾਂ ਸੀ। ਭੂਚਾਲ ਦੇ ਝਟਕੇ ਮੰਗਲਵਾਰ ਨੂੰ ਸਥਾਨਕ ਸਮੇਂ ਮੁਤਾਬਕ ਸਵੇਰੇ ਕਰੀਬ 8:33 'ਤੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਤੋਚੀਗੀ, ਗੁੰਮਾ ਅਤੇ ਸਾਇਤਾਮਾ ਸੂਬੇ ਵਿਚ ਵੀ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਸੁਨਾਮੀ ਸਬੰਧੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਭੂਚਾਲ ਦੇ ਬਾਅਦ ਜਾਪਾਨ ਦੇ ਪਰਮਾਣੂ ਪਲਾਂਟਾਂ ਨੂੰ ਵੀ ਸੁਰੱਖਿਅਤ ਦੱਸਿਆ ਗਿਆ ਹੈ।