ਜਾਪਾਨ 'ਚ ਹੜ੍ਹ ਨਾਲ ਮਰਨ ਵਾਲਿਆਂ ਦੀ ਗਿਣਤੀ 76 ਹੋਈ, 13 ਅਜੇ ਵੀ ਲਾਪਤਾ
Wednesday, Jul 15, 2020 - 12:52 PM (IST)

ਟੋਕੀਓ (ਵਾਰਤਾ) : ਜਾਪਾਨ ਵਿਚ ਤੇਜ਼ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 76 ਹੋ ਗਈ ਹੈ ਜਦੋਂ ਕਿ 13 ਲੋਕ ਅਜੇ ਵੀ ਲਾਪਤਾ ਹਨ। ਐਨ.ਐਚ.ਕੇ. ਪ੍ਰਸਾਰਕ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਇਕ ਵਿਅਕਤੀ ਨੂੰ ਬਚਾਇਆ ਗਿਆ ਹੈ ਪਰ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਜਾਪਾਨ ਵਿਚ 21 ਸੂਬਿਆਂ ਵਿਚ ਤੇਜ਼ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ 15,000 ਤੋਂ ਜ਼ਿਆਦਾ ਮਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਇਸ ਹਫ਼ਤੇ ਦੌਰਾਨ ਭਾਰੀ ਮੀਂਹ ਜਾਰੀ ਰਹਿਣ ਦਾ ਅਨੁਮਾਨ ਜਤਾਇਆ ਹੈ।