ਜਪਾਨ ''ਚ ਕੋਰੋਨਾ ਦੇ ਸਭ ਤੋਂ ਜ਼ਿਆਦਾ 2,684 ਨਵੇਂ ਮਾਮਲੇ ਆਏ ਸਾਹਮਣੇ
Thursday, Dec 10, 2020 - 01:21 AM (IST)
ਟੋਕੀਓ-ਜਪਾਨ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਰਿਕਾਰਡ 2,684 ਨਵੇਂ ਮਾਮਲੇ ਸਾਹਮਣੇ ਆਏ ਜੋ ਮਹਾਮਾਰੀ ਦੇ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ ਦੇ ਇਕ ਦਿਨ 'ਚ ਸਭ ਤੋਂ ਜ਼ਿਆਦਾ ਮਾਮਲੇ ਹਨ। ਰਾਸ਼ਟਰੀ ਮੀਡੀਆ ਦੀ ਬੁੱਧਵਾਰ ਨੂੰ ਜਾਰੀ ਰਿਪੋਰਟ 'ਚ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਨਵੇਂ ਮਾਮਲਿਆਂ 'ਚੋਂ 572 ਮਾਮਲੇ ਸਿਰਫ ਰਾਜਧਾਨੀ ਟੋਕੀਓ ਤੋਂ ਹਨ।
ਇਹ ਵੀ ਪੜ੍ਹੋ -ਅਗਫਾਨਿਸਤਾਨ ਨੂੰ 2021 ਦੇ ਮੱਧ 'ਚ ਮਿਲੇਗੀ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ
ਇਸ ਤੋਂ ਪਹਿਲਾਂ ਪੰਜ ਦਸੰਬਰ ਨੂੰ ਟੋਕੀਓ 'ਚ ਸਭ ਤੋਂ ਜ਼ਿਆਦਾ 584 ਨਵੇਂ ਮਾਮਲੇ ਸਾਹਮਣੇ ਆਏ ਸਨ। ਜਪਾਨ 'ਚ ਕੋਰੋਨਾ ਇਨਫੈਕਟਿਡ ਦੀ ਗਿਣਤੀ ਵਧ ਕੇ 1,70,143 ਹੋ ਗਈ ਅਤੇ 2491 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 1,41,281 ਮਰੀਜ਼ ਸਿਹਤਮੰਦ ਹੋ ਚੁੱਕੇ ਹਨ। ਇਸ ਵਿਚਾਲੇ ਗੰਭੀਰ ਲੱਛਣਾਂ ਵਾਲੇ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 555 ਹੋ ਗਈ ਜੋ ਹੁਣ ਤੱਕ ਦਾ ਰਿਕਾਰਡ ਹੈ।
ਇਹ ਵੀ ਪੜ੍ਹੋ -ਫਰਾਂਸ 'ਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, 5 ਦੀ ਮੌਤ ਤੇ 1 ਜ਼ਖਮੀ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।