ਜਾਪਾਨ ਨੇ ਯੂਕ੍ਰੇਨੀ ਸ਼ਰਨਾਰਥੀਆਂ ਨੂੰ ਸ਼ਰਨ ਦੇਣ ਦੀ ਕੀਤੀ ਪੇਸ਼ਕਸ਼

Wednesday, Mar 02, 2022 - 09:08 PM (IST)

ਜਾਪਾਨ ਨੇ ਯੂਕ੍ਰੇਨੀ ਸ਼ਰਨਾਰਥੀਆਂ ਨੂੰ ਸ਼ਰਨ ਦੇਣ ਦੀ ਕੀਤੀ ਪੇਸ਼ਕਸ਼

ਟੋਕੀਓ-ਯੂਕ੍ਰੇਨ 'ਤੇ ਰੂਸੀ ਹਮਲਿਆਂ ਦਰਮਿਆਨ ਜਾਪਾਨ ਦੇ ਪ੍ਰਧਾਨ ਮੰਤਰੀ ਫੁਮਿਉ ਕਿਸ਼ਿਦਾ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਦੇਸ਼ ਯੂਕ੍ਰੇਨੀ ਸ਼ਰਨਾਰਥੀਆਂ ਨੂੰ ਸ਼ਰਨ ਦੇਣ ਲਈ ਤਿਆਰ ਹੈ। ਪੱਤਰਕਾਰਾਂ ਨਾਲ ਗੱਲ਼ਬਾਤ 'ਚ ਕਿਸ਼ਿਦਾ ਨੇ ਸਪੱਸ਼ਟ ਕੀਤਾ ਕਿ ਇਹ ਪੇਸ਼ਕਸ਼ ਯੁੱਧਗ੍ਰਸਤ ਦੇਸ਼ ਤੋਂ ਪੋਲੈਂਡ ਭੱਜ ਚੁੱਕੇ ਲੋਕਾਂ 'ਤੇ ਵੀ ਲਾਗੂ ਹੁੰਦੀ ਹੈ।

ਇਹ ਵੀ ਪੜ੍ਹੋ : PM ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਅੱਜ ਕਰ ਸਕਦੇ ਹਨ ਗੱਲਬਾਤ : ਸੂਤਰ

ਜਾਪਾਨੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਪਹਿਲਾਂ ਉਨ੍ਹਾਂ ਲੋਕਾਂ ਨੂੰ ਸ਼ਰਨ ਦੇਵਾਂਗੇ, ਜਿਨ੍ਹਾਂ ਦੇ ਰਿਸ਼ਤੇਦਾਰ ਅਤੇ ਦੋਸਤ ਜਾਪਾਨ 'ਚ ਰਹਿੰਦੇ ਹਨ, ਪਰ ਅਸੀਂ ਇਥੇ ਨਹੀਂ ਰੁਕਾਂਗੇ। ਅਸੀਂ ਮਨੁੱਖੀ ਦ੍ਰਿਸ਼ਟੀਕੋਣ ਨਾਲ ਯੂਕ੍ਰੇਨ ਦੇ ਹੋਰ ਲੋਕਾਂ ਦੀਆਂ ਅਰਜ਼ੀਆਂ 'ਤੇ ਵੀ ਵਿਚਾਰ ਕਰਾਂਗੇ। ਜਾਪਾਨ ਦਾ ਇਹ ਪ੍ਰਸਤਾਵ ਬਹੁਤ ਅਸਾਧਾਰਨ ਹੈ।

ਇਹ ਵੀ ਪੜ੍ਹੋ :ਯੂਕ੍ਰੇਨ 'ਚ ਗੋਲੀਬਾਰੀ 'ਚ ਸਾਡਾ ਇਕ ਨਾਗਰਿਕ ਜ਼ਖਮੀ ਹੋਇਆ : ਚੀਨ

ਹਾਲਾਂਕਿ, ਅਤੀਤ 'ਚ ਉਸ ਨੇ ਕਈ ਦੇਸ਼ਾਂ ਦੇ ਸ਼ਰਨਾਰਥੀਆਂ ਨੂੰ ਸ਼ਰਨ ਦਿੱਤੀ ਹੈ ਪਰ ਬੇਹਦ ਘੱਟ ਗਿਣਤੀ 'ਚ। ਜਾਪਾਨ ਨੂੰ ਦੇਸ਼ 'ਚ ਦਾਖਲ ਹੋਣ ਦੀ ਇੱਛਾ ਰੱਖਣ ਵਾਲੇ ਪ੍ਰਵਾਸੀਆਂ ਨੂੰ ਜ਼ਿਆਦਾ ਮੌਕੇ ਨਾ ਦੇਣ ਲਈ ਅਕਰ ਆਲੋਚਨਾਵਾਂ ਦਾ ਸਾਹਮਣਾ ਕਰਨਾ ਪਿਆ ਹੈ। ਕੋਰੋਨਾ ਵਾਇਰਸ ਮਹਾਮਾਰੀ ਕਾਰਨ ਦੇਸ਼ ਦੀਆਂ ਇਮੀਗ੍ਰੇਸ਼ਨ ਨੀਤੀਆਂ ਹੋਰ ਵੀ ਸਖ਼ਤ ਹੋ ਗਈਆਂ ਹਨ।

ਇਹ ਵੀ ਪੜ੍ਹੋ : ਰੋਮਾਨੀਆ ਤੋਂ ਵਿਸ਼ੇਸ਼ ਉਡਾਣ ਲੈਣ ਲਈ ਕਿਸੇ ਭਾਰਤੀ ਨੂੰ ਵੀਜ਼ੇ ਦੀ ਨਹੀਂ ਲੋੜ : ਭਾਰਤੀ ਦੂਤਘਰ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News