ਵੱਡੀ ਖ਼ਬਰ: ਜਾਪਾਨ ਦੇ ਸਾਬਕਾ PM ਸ਼ਿੰਜੋ ਆਬੇ ਦਾ ਗੋਲੀ ਲੱਗਣ ਕਾਰਨ ਹੋਇਆ ਦਿਹਾਂਤ

Friday, Jul 08, 2022 - 02:52 PM (IST)

ਟੋਕੀਓ (ਏਜੰਸੀ): ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦਾ ਸ਼ੁੱਕਰਵਾਰ ਨੂੰ ਚੋਣ ਪ੍ਰੋਗਰਾਮ ਦੌਰਾਨ ਗੋਲੀ ਲੱਗਣ ਕਾਰਨ ਦਿਹਾਂਤ ਹੋ ਗਿਆ। ਸਟੇਟ ਬ੍ਰਾਡਕਾਸਟਰ NHK ਨੇ ਇਹ ਜਾਣਕਾਰੀ ਦਿੱਤੀ। 67 ਸਾਲਾ ਆਬੇ ਨੂੰ ਪੱਛਮੀ ਜਾਪਾਨ ਦੇ ਨਾਰਾ ਵਿੱਚ ਸ਼ੁੱਕਰਵਾਰ ਨੂੰ ਭਾਸ਼ਣ ਸ਼ੁਰੂ ਕਰਨ ਤੋਂ ਕੁਝ ਮਿੰਟ ਬਾਅਦ ਗੋਲੀ ਮਾਰ ਦਿੱਤੀ ਗਈ ਸੀ। ਉਨ੍ਹਾਂ ਨੂੰ ਏਅਰਲਿਫਟ ਕਰਕੇ ਹਸਪਤਾਲ ਲਿਜਾਇਆ ਗਿਆ ਪਰ ਉਨ੍ਹਾਂ ਦਾ ਸਾਹ ਨਹੀਂ ਚੱਲ ਰਿਹਾ ਸੀ ਅਤੇ ਉਨ੍ਹਾਂ ਦੇ ਦਿਲ ਦੀ ਧੜਕਣ ਬੰਦ ਹੋ ਗਈ ਸੀ।

PunjabKesari

ਇਹ ਵੀ ਪੜ੍ਹੋ: ਸ਼ਿੰਜੋ ਆਬੇ ਦੇ ਰਹੇ ਸਨ ਭਾਸ਼ਣ, ਪਿੱਛਿਓਂ ਆਏ ਹਮਲਾਵਰ ਨੇ ਦਾਗੇ ਫਾਇਰ, ਵੀਡੀਓ ਆਈ ਸਾਹਮਣੇ

ਹਸਪਤਾਲ 'ਚ ਬਾਅਦ 'ਚ ਉਨ੍ਹਾ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਆਬੇ 2020 ਵਿੱਚ ਸਿਹਤ ਸਮੱਸਿਆਵਾਂ ਕਾਰਨ ਅਸਤੀਫ਼ਾ ਦੇਣ ਤੋਂ ਪਹਿਲਾਂ, ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਰਹੇ। ਪੁਲਸ ਨੇ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ ਸੀ। ਦੁਨੀਆ ਦੇ ਸਭ ਤੋਂ ਸੁਰੱਖਿਅਤ ਦੇਸ਼ਾਂ 'ਚੋਂ ਇਕ ਮੰਨੇ ਜਾਂਦੇ ਜਾਪਾਨ 'ਚ ਇਸ ਘਟਨਾ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਆਬੇ 'ਤੇ ਹੋਏ ਹਮਲੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਵੇਖਿਆ ਜਾ ਸਕਦਾ ਹੈ ਕਿ ਆਬੇ ਇਕ ਇਕੱਠ ਨੂੰ ਸੰਬੋਧਨ ਕਰ ਰਹੇ ਹਨ ਅਤੇ ਇਸ ਦੌਰਾਨ ਅਚਾਨਕ ਇਕ ਹਮਲਾਵਰ ਉਨ੍ਹਾਂ 'ਤੇ ਪਿਛਿਓਂ 2 ਗੋਲੀ ਚਲਾ ਦਿੰਦਾ ਹੈ। ਫਾਇਰਿੰਗ ਮਗਰੋਂ ਉਥੇ ਧੂੰਆਂ ਹੋ ਜਾਂਦਾ ਹੈ। 

 

Shocking news from Japan.

Former Prime Minister, Shinzo Abe, has been shot by what appears to be a sawn-off shotgun...#Japan #ShinzoAbe #日本 #安倍晋三 pic.twitter.com/58q6SmYEbb

— CuriousCashew (@CuriousCashew) July 8, 2022

cherry

Content Editor

Related News