ਜਾਪਾਨ ''ਚ ਕੋਲੈਸਟ੍ਰੋਲ ਘੱਟ ਕਰਨ ਵਾਲੀ ਦਵਾਈ ਖਾਣ ਨਾਲ ਇੱਕ ਵਿਅਕਤੀ ਦੀ ਮੌਤ, 75 ਤੋਂ ਵੱਧ ਬੀਮਾਰ
Tuesday, Mar 26, 2024 - 05:18 PM (IST)
ਟੋਕੀਓ (ਵਾਰਤਾ)- ਜਾਪਾਨ ਦੀ ਪ੍ਰਮੁੱਖ ਫਾਰਮਾਸਿਊਟੀਕਲ ਕੰਪਨੀ ਕੋਬਾਯਾਸ਼ੀ ਫਾਰਮਾਸਿਊਟੀਕਲਜ਼ ਵੱਲੋਂ ਬਣਾਈਆਂ ਗਈਆਂ ਕੋਲੈਸਟ੍ਰੋਲ-ਘੱਟ ਕਰਨ ਵਾਲੀਆਂ ਰੈੱਡ ਯੀਸਟ ਰਾਈਸ (red yeast rice) ਗੋਲੀਆਂ ਖਾਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਹਸਪਤਾਲ ਵਿਚ ਦਾਖ਼ਲ ਹਨ। ਕੰਪਨੀ ਨੇ ਮੰਗਲਵਾਰ ਨੂੰ ਦੱਸਿਆ ਕਿ ਇਸ ਦਵਾਈ ਨੂੰ ਲੈਣ ਤੋਂ ਬਾਅਦ ਕਰੀਬ 76 ਲੋਕਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਹ ਦਵਾਈਆਂ ਕੋਲੈਸਟ੍ਰੋਲ ਨੂੰ ਘੱਟ ਕਰਨ ਲਈ ਲਈਆਂ ਜਾਂਦੀਆਂ ਹਨ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕੰਪਨੀ ਨੇ ਪਿਛਲੇ ਹਫਤੇ ਆਪਣੇ ਪੰਜ ਉਤਪਾਦ ਬਾਜ਼ਾਰ ਤੋਂ ਵਾਪਸ ਲੈ ਲਏ।
ਇਹ ਵੀ ਪੜ੍ਹੋ: ਹੁਣ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ, ਲੱਗੀ ਪਾਬੰਦੀ
ਕੋਬਾਯਾਸ਼ੀ ਫਾਰਮਾਸਿਊਟੀਕਲ ਨੇ ਗਾਹਕਾਂ ਨੂੰ ਰੈੱਡ ਯੀਸਟ ਰਾਈਸ ਗੋਲੀਆਂ ਦੀ ਵਰਤੋਂ ਬੰਦ ਕਰਨ ਦੀ ਅਪੀਲ ਕੀਤੀ ਹੈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੰਪਨੀ ਨੂੰ ਸ਼ੱਕ ਹੈ ਕਿ ਇਹ ਸਮੱਸਿਆ ਉਤਪਾਦਨ ਵਿਚ ਵਰਤੀ ਜਾਣ ਵਾਲੀ ਫੰਗਸ ਵਿਚ ਮੌਜੂਦ ਜ਼ਹਿਰੀਲੇ ਤੱਤਾਂ ਕਾਰਨ ਹੋਈ ਹੈ। ਕੰਪਨੀ ਨੇ ਇਕ ਬਿਆਨ ਜਾਰੀ ਕਰਕੇ ਆਪਣੇ ਰੈੱਡ ਯੀਸਟ ਕੋਲੇਸਟ੍ਰੋਲ ਹੈਲਪ ਉਤਪਾਦ ਅਤੇ ਮਰੀਜ਼ ਦੀ ਮੌਤ ਵਿਚਕਾਰ 'ਸਬੰਧ' ਦੀ ਘੋਸ਼ਣਾ ਕੀਤੀ। ਕੰਪਨੀ ਨੇ ਕਿਹਾ ਕਿ ਉਸ ਨੂੰ ਇੱਕ ਦੁਖੀ ਪਰਿਵਾਰ ਤੋਂ ਇੱਕ ਸੰਦੇਸ਼ ਮਿਲਿਆ ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਕਿਡਨੀ ਖ਼ਰਾਬ ਹੋਣ ਕਾਰਨ ਮੌਤ ਹੋ ਗਈ ਹੈ। ਇਹ ਵਿਅਕਤੀ ਪਿਛਲੇ ਤਿੰਨ ਸਾਲਾਂ ਤੋਂ ਕੋਲੈਸਟ੍ਰੋਲ ਨੂੰ ਘੱਟ ਕਰਨ ਲਈ ਰੈੱਡ ਯੀਸਟ ਰਾਈਸ ਦਵਾਈ ਦੀ ਵਰਤੋਂ ਕਰ ਰਿਹਾ ਸੀ।
ਇਹ ਵੀ ਪੜ੍ਹੋ: ਕੈਨੇਡਾ 'ਚ ਘਰ 'ਚੋਂ ਮਿਲੀਆਂ 4 ਲੋਕਾਂ ਦੀਆਂ ਲਾਸ਼ਾਂ, ਇਲਾਕੇ 'ਚ ਫੈਲੀ ਸਨਸਨੀ
ਕੰਪਨੀ ਨੇ ਕਿਹਾ, ‘ਅਸੀਂ ਇਸ ਮਾਮਲੇ ਨਾਲ ਜੁੜੇ ਤੱਥਾਂ ਅਤੇ ਕਾਰਣ ਸਬੰਧਾਂ ਦੀ ਚੰਗੀ ਤਰ੍ਹਾਂ ਜਾਂਚ ਕਰ ਰਹੇ ਹਾਂ।’ ਕੋਬਾਯਾਸ਼ੀ ਨੇ ਕਿਹਾ, 'ਸਾਡੀ ਕੰਪਨੀ ਨੇ ਹਮੇਸ਼ਾ ਆਪਣੇ ਗਾਹਕਾਂ ਦੀ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ ਅਤੇ ਅਸੀਂ ਇਸ ਸਥਿਤੀ ਲਈ ਦਿਲੋਂ ਮੁਆਫੀ ਮੰਗਦੇ ਹਾਂ।' ਪ੍ਰਭਾਵਿਤ ਗਾਹਕਾਂ ਨੇ ਪਿਸ਼ਾਬ ਦੇ ਰੰਗ ਵਿੱਚ ਤਬਦੀਲੀ, ਉਨ੍ਹਾਂ ਦੇ ਸਰੀਰ ਦੇ ਅੰਗਾਂ ਵਿੱਚ ਸੋਜ ਅਤੇ ਥਕਾਵਟ ਵਰਗੇ ਲੱਛਣ ਦੱਸੇ ਸਨ। ਜਨਵਰੀ ਵਿੱਚ ਇੱਕ ਡਾਕਟਰ ਵੱਲੋਂ ਰਿਪੋਰਟ ਕੀਤੀ ਗਈ ਸਿਹਤ ਸਮੱਸਿਆਵਾਂ ਬਾਰੇ ਸੁਚੇਤ ਹੋਣ ਤੋਂ ਬਾਅਦ ਕੰਪਨੀ ਨੇ ਜਾਂਚ ਸ਼ੁਰੂ ਕੀਤੀ। ਜਾਪਾਨੀ ਮੀਡੀਆ ਨੇ ਦੱਸਿਆ ਕਿ ਰੈੱਡ ਯੀਸਟ ਕੋਲੇਸਟ੍ਰੋਲ ਹੈਲਪ ਉਤਪਾਦ ਫਰਵਰੀ 2021 ਵਿੱਚ ਮਾਰਕੀਟ ਵਿੱਚ ਆਇਆ। ਕੰਪਨੀ ਹੁਣ ਤੱਕ 10 ਲੱਖ ਤੋਂ ਵੱਧ ਪੈਕੇਟ ਵੇਚ ਚੁੱਕੀ ਹੈ। ਕੰਪਨੀ ਨੇ ਦੁਨੀਆ ਭਰ ਦੇ ਭੋਜਨ ਅਤੇ ਪੀਣ ਵਾਲੇ ਪਦਾਰਥ ਨਿਰਮਾਤਾਵਾਂ ਨੂੰ ਆਪਣੇ ਉਤਪਾਦ ਦੀ ਸਪਲਾਈ ਕੀਤੀ ਹੈ ਅਤੇ ਪਿਛਲੇ ਹਫਤੇ ਉਨ੍ਹਾਂ ਨੂੰ ਜੋਖਮਾਂ ਬਾਰੇ ਚੇਤਾਵਨੀ ਦਿੱਤੀ ਸੀ।
ਇਹ ਵੀ ਪੜ੍ਹੋ: ਪਾਕਿਸਤਾਨ: ਅਦਾਲਤ ਨੇ ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ 4 ਅਪ੍ਰੈਲ ਨੂੰ ਪੇਸ਼ ਕਰਨ ਦਾ ਦਿੱਤਾ ਹੁਕਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।