ਜਾਪਾਨ ਦੇ ਪ੍ਰਧਾਨ ਮੰਤਰੀ ਆਬੇ ਹਸਪਤਾਲ ਦਾਖਲ, ਸਿਹਤ ਨੂੰ ਲੈ ਕੇ ਅਟਕਲਾਂ ਸ਼ੁਰੂ

08/17/2020 11:54:25 PM

ਟੋਕੀਓ - ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਸੋਮਵਾਰ ਨੂੰ ਨਿਯਮਤ ਜਾਂਚ ਲਈ ਹਸਪਤਾਲ ਪਹੁੰਚੇ। ਮੀਡੀਆ ਵਿਚ ਆਈਆਂ ਖਬਰਾਂ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ। ਆਬੇ ਦੀ ਸਿਹਤ ਨੂੰ ਲੈ ਕੇ ਅਟਕਲਾਂ ਵੀ ਲਾਈਆਂ ਜਾ ਰਹੀਆਂ ਹਨ। ਜਾਪਾਨ ਦੇ ਨਿਊਜ਼ ਚੈਨਲਾਂ 'ਤੇ ਕਾਰ ਵਿਚ ਸਵਾਰ ਹੋ ਕੇ ਟੋਕੀਓ ਦੀ ਕਿਓ ਯੂਨੀਵਰਸਿਟੀ ਹਸਪਤਾਲ ਜਾ ਰਹੇ ਆਬੇ ਦੀ ਵੀਡੀਓ ਪ੍ਰਸਾਰਿਤ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਦਫਤਰ ਨੇ ਆਬੇ ਦੇ ਹਸਪਤਾਲ ਜਾਣ  'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਆਬੇ (65) ਪਹਿਲਾਂ ਵੀ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਚੁੱਕੇ ਹਨ। 2007 ਵਿਚ ਸਿਹਤ ਸਬੰਧੀ ਦਿੱਕਤਾਂ ਦੇ ਚੱਲਦੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਪੂਰੀ ਦੁਨੀਆ ਵਿਚ ਕੋਰੋਨਾਵਾਇਰਸ ਨੇ ਆਪਣੇ ਕਹਿਰ ਮਚਾਇਆ ਹੋਇਆ ਹੈ ਉਥੇ ਹੀ ਸਥਾਨਕ ਲੋਕਾਂ ਅਤੇ ਮੀਡੀਆ ਵਲੋਂ ਉਨ੍ਹਾਂ ਨੂੰ ਕੋਰੋਨਾ ਲਾਗ ਤੋਂ ਪ੍ਰਭਾਵਿਤ ਹੋਣ ਦੀਆਂ ਕਿਆਸਾਂ ਵੀ ਲਾਈਆਂ ਜਾ ਰਹੀਆਂ ਹਨ। ਦੱਸ ਦਈਏ ਕਿ ਜਾਪਾਨ ਵਿਚ ਕੋਰੋਨਾ ਨੂੰ ਪਹਿਲਾਂ ਥੋੜਾ ਕੰਟਰੋਲ ਵਿਚ ਕੀਤਾ ਗਿਆ ਸੀ ਪਰ ਫਿਰ ਪਾਬੰਦੀਆਂ ਵਿਚ ਦੇਣ ਨਾਲ ਇਥੇ ਮਾਮਲੇ ਵੱਧਣ ਲੱਗੇ ਸਨ ਜਿਸ ਕਾਰਨ ਇਥੇ ਹੁਣ ਤੱਕ ਕੋਰੋਨਾ ਦੇ 54,714 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 1,088 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 40,080 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ।


Khushdeep Jassi

Content Editor

Related News