ਪਾਕਿ ਦੌਰੇ ''ਤੇ ਗਏ ''ਸਿੱਖਸ ਆਫ਼ ਅਮੈਰਿਕਾ'' ਦੇ ਚੇਅਰਮੈਨ ਜਸਦੀਪ ਸਿੰਘ ਜੱਸੀ, PM ਸ਼ਰੀਫ਼ ਨਾਲ ਕੀਤੀ ਮੁਲਾਕਾਤ

Wednesday, Nov 19, 2025 - 01:12 PM (IST)

ਪਾਕਿ ਦੌਰੇ ''ਤੇ ਗਏ ''ਸਿੱਖਸ ਆਫ਼ ਅਮੈਰਿਕਾ'' ਦੇ ਚੇਅਰਮੈਨ ਜਸਦੀਪ ਸਿੰਘ ਜੱਸੀ, PM ਸ਼ਰੀਫ਼ ਨਾਲ ਕੀਤੀ ਮੁਲਾਕਾਤ

ਵਾਸ਼ਿੰਗਟਨ (ਰਾਜ ਗੋਗਨਾ)- ਉੱਘੇ ਸਮਾਜ ਸੇਵੀ ਅਤੇ ਸਿੱਖ ਧਰਮ ਦੇ ਪ੍ਰਚਾਰ ਲਈ ਸਰਗਰਮ ਸੰਸਥਾ ਸਿੱਖਸ ਆਫ ਅਮੈਰਿਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਇਨ੍ਹੀਂ ਦਿਨੀਂ ਪਾਕਿਸਤਾਨ ਦੇ ਨਿੱਜੀ ਦੌਰੇ ’ਤੇ ਗਏ ਹੋਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸਿੱਖਸ ਆਫ ਮੁਸਲਿਮ ਦੇ ਚੇਅਰਮੈਨ ਸਾਜਿਦ ਤਰਾਰ ਵੀ ਨਾਲ। 

ਜੱਸੀ ਵਲੋਂ ਆਪਣੇ ਇਸ ਪਾਕਿਸਤਾਨ ਦੌਰੇ ਦੌਰਾਨ ਵਿਸ਼ੇਸ਼ ਤੌਰ ’ਤੇ ਪਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨਾਲ ਮੁਲਾਕਾਤ ਕੀਤੀ ਗਈ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਸਦੀਪ ਸਿੰਘ ਜੱਸੀ ਅਤੇ ਸਾਜਿਦ ਤਰਾਰ ਦਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਦੋਵਾਂ ਸਖਸ਼ੀਅਤਾਂ ਨੂੰ ਖੁੱਲਾ ਸਮਾਂ ਦਿੱਤਾ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਮੁੱਦਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ। 

PunjabKesari

ਇਸ ਮੌਕੇ ਜੱਸੀ ਨੇ ਸ਼ਰੀਫ ਦੀ ਪਾਕਿਸਤਾਨ 'ਚ ਸਿੱਖ ਗੁਰਧਾਮਾ ਦੀ ਸਾਂਭ ਸੰਭਾਲ ਅਤੇ ਗੁਰਪੁਰਬ ਸਮਾਗਮਾਂ ’ਤੇ ਸਿੱਖ ਜਥਿਆਂ ਨੂੰ ਵੀਜ਼ਾ ਦੇਣ ਅਤੇ ਉਨ੍ਹਾਂ ਦੀ ਆਓ ਭਗਤ ਕੀਤੇ ਜਾਣ ਦੀ ਪ੍ਰਸ਼ੰਸਾ ਵੀ ਕੀਤੀ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੀ ਕੁੜੱਤਣ ਨੂੰ ਖ਼ਤਮ ਕਰਨਾ ਸਮੇਂ ਦੀ ਲੋੜ ਹੈ ਕਿਉਂਕਿ ਜੇਕਰ ਆਪਸੀ ਨਫਰਤ ਘਟਦੀ ਹੈ ਤਾਂ ਦੋਵੇਂ ਦੇਸ਼ਾਂ ਲਈ ਤਰੱਕੀ ਦੇ ਬੜੇ ਵੱਡੇ ਰਾਹ ਖੁੱਲ ਸਕਦੇ ਹਨ। ਇਸ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਜਸਦੀਪ ਸਿੰਘ ਜੱਸੀ ਅਤੇ ਸਾਜਿਦ ਤਰਾਰ ਨੂੰ ਪਾਕਿਸਤਾਨ ਫੇਰੀ ਲਈ ਜੀ ਆਇਆਂ ਕਿਹਾ ਅਤੇ ਹਰ ਤਰਾਂ ਦੇ ਸਹਿਯੋਗ ਦੀ ਪੇਸ਼ਕਸ਼ ਵੀ ਕੀਤੀ।

PunjabKesari


author

Harpreet SIngh

Content Editor

Related News