ਅਮਰੀਕਾ ਭੇਜੇ ਨੌਜਵਾਨ ਪੁੱਤ ਨਾਲ ਵਾਪਰ ਗਿਆ ਭਾਣਾ, ਕੀ ਸੋਚਿਆ ਤੇ ਕੀ ਹੋ ਗਿਆ
Tuesday, Dec 10, 2024 - 06:32 PM (IST)
ਵਾਸ਼ਿੰਗਟਨ: ਅਮਰੀਕਾ ਤੋਂ ਇਕ ਦੁੱਖਦਾਇਕ ਖ਼ਬਰ ਆਈ ਹੈ। ਇੱਥੇ 20 ਸਾਲ ਦੇ ਪੰਜਾਬੀ ਨੌਜਵਾਨ ਦੀ ਅਚਨਚੇਤ ਮੌਤ ਹੋਣ ਦੀ ਦੁਖਦ ਖ਼ਬਰ ਸਾਹਮਣੇ ਆਈ ਹੈ। ਪਿੰਡ ਕੋਹਾਟਵਿੰਡ ਹਿੰਦੁਆਣਾ ਨਾਲ ਸਬੰਧਤ ਜਸ਼ਨਦੀਪ ਸਿੰਘ (20) ਨੂੰ ਤਬੀਅਤ ਵਿਗੜਨ ਮਗਰੋਂ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿਤਾ। ਕੈਲੇਫੋਰਨੀਆ ਦੇ ਲੇਥਰੌਪ ਨਾਲ ਸਬੰਧਤ ਬਘੇਲ ਸਿੰਘ ਨੇ ਗੋਫੰਡਮੀ ਪੇਜ ਸਥਾਪਤ ਕੀਤਾ ਹੈ ਤਾਂਕਿ ਜਸ਼ਨਦੀਪ ਸਿੰਘ ਦਾ ਅੰਤਮ ਸਸਕਾਰ ਕੀਤਾ ਜਾ ਸਕੇ ਅਤੇ ਮਾਪਿਆਂ ਦੀ ਆਰਥਿਕ ਮਦਦ ਕੀਤੀ ਜਾ ਸਕੇ।
ਪੜ੍ਹੋ ਇਹ ਅਹਿਮ ਖ਼ਬਰ-ਇੱਕ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਦੀ ਹਾਦਸੇ ਦੌਰਾਨ ਮੌਤ
ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਸੀ ਜਸ਼ਨਦੀਪ ਸਿੰਘ
ਬਘੇਲ ਸਿੰਘ ਮੁਤਾਬਕ ਜਸ਼ਨਦੀਪ ਸਿੰਘ ਸਿਰਫ਼ ਪੰਜ ਮਹੀਨੇ ਪਹਿਲਾਂ ਹੀ ਅਮਰੀਕਾ ਪੁੱਜਾ ਸੀ ਅਤੇ 8 ਦਸੰਬਰ ਨੂੰ ਅਚਾਨਕ ਉਸ ਦੀ ਤਬੀਅਤ ਵਿਗੜਨ ਲੱਗੀ। ਜਸ਼ਨਦੀਪ ਸਿੰਘ ਨੂੰ ਹਪਸਤਾਲ ਲਿਜਾਇਆ ਗਿਆ ਅਤੇ ਡਾਕਟਰਾਂ ਨੇ ਆਈ.ਸੀ.ਯੂ. ਵਿਚ ਭੇਜ ਦਿੱਤਾ, ਇੱਥੇ ਉਸ ਨੂੰ ਦਿਲ ਦਾ ਦੌਰਾ ਪਿਆ ਪਰ ਉਸ ਨੂੰ ਬਚਾਇਆ ਨਾ ਜਾ ਸਕਿਆ। ਇੱਥੇ ਦੱਸਣਾ ਬਣਦਾ ਹੈ ਕਿ ਅਮਰੀਕਾ ਅਤੇ ਕੈਨੇਡਾ ਵਿਚ ਪੰਜਾਬੀ ਨੌਜਵਾਨਾਂ ਦੀ ਬੇਵਕਤੀ ਮੌਤ ਆਮ ਗੱਲ ਹੋ ਚੁੱਕੀ ਹੈ ਜਿਨ੍ਹਾਂ ਦੇ ਦਿਮਾਗ ’ਤੇ ਵਧ ਰਿਹਾ ਤਣਾਅ ਵੀ ਇਨ੍ਹਾਂ ਅਣਹੋਣੀਆਂ ਵਿਚ ਵੱਡਾ ਯੋਗਦਾਨ ਪਾਉਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।