ਕੈਲੀਫੋਰਨੀਆ ਅਸੈਂਬਲੀ ‘ਚ ਪਹਿਲੀ ਸਿੱਖ ਔਰਤ ਜਸਮੀਤ ਕੌਰ ਬੈਂਸ ਨੇ ਸਹੁੰ ਚੁੱਕ ਕੇ ਸਿਰਜਿਆ ਨਵਾਂ ਇਤਿਹਾਸ

Thursday, Dec 08, 2022 - 02:34 PM (IST)

ਸੈਕਰਾਮੈਂਟੋ (ਰਾਜ ਗੋਗਨਾ)- ਬੀਤੇ ਦਿਨ ਕੈਲੀਫੋਰਨੀਆ ਦੇ ਅਸੈਂਬਲੀ ਹਲਕਾ ਡਿਸਟ੍ਰਿਕ-35 ਤੋਂ ਸਿੱਖ ਉਮੀਦਵਾਰ ਡਾ:  ਜਸਮੀਤ ਕੌਰ ਬੈਂਸ ਨੇ ਚੋਣ ਜਿੱਤ ਕੇ ਅਮਰੀਕਾ ਭਰ ਵਿਚ ਇਕ ਨਵਾਂ ਇਤਿਹਾਸ ਸਿਰਜਿਆ ਹੈ। ਜਿੱਤ ਪ੍ਰਾਪਤ ਕਰਨ ਤੋਂ ਬਾਅਦ ਕੈਲੀਫੋਰਨੀਆ ਸਟੇਟ ਅਸੈਂਬਲੀ ਵਿਚ ਉਨ੍ਹਾਂ ਨੇ ਸਹੁੰ ਚੁੱਕ ਲਈ ਹੈ। ਇਸ ਦੌਰਾਨ ਕੈਲੀਫੋਰਨੀਆ ਭਰ ‘ਚ ਜਿੱਤੇ ਅਸੈਂਬਲੀ ਮੈਂਬਰਾਂ ਨੇ ਵੀ ਸਹੁੰ ਚੁੱਕੀ। ਜਸਮੀਤ ਕੌਰ ਬੈਂਸ ਦੇ ਸਹੁੰ ਚੁੱਕ ਸਮਾਗਮ ਵਿਚ ਕੈਲੀਫੋਰਨੀਆ ਭਰ ਤੋਂ 300 ਦੇ ਕਰੀਬ ਸਿੱਖ ਭਾਈਚਾਰੇ ਦੇ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਅਮਰੀਕਾ ਵਿਚ ਪਹਿਲੀ ਸਿੱਖ ਔਰਤ ਨੂੰ ਅਸੈਂਬਲੀ ਮੈਂਬਰ ਬਣਦਿਆਂ ਹੋਇਆਂ ਦੇਖਿਆ। ਸਹੁੰ ਚੁੱਕ ਸਮਾਗਮ ਦੌਰਾਨ ਜਸਮੀਤ ਕੌਰ ਬੈਂਸ ਦੇ ਪਿਤਾ ਦਵਿੰਦਰ ਸਿੰਘ ਬੈਂਸ ਤੋਂ ਇਲਾਵਾ ਉਨ੍ਹਾਂ ਦੀ ਮਾਤਾ ਅਤੇ ਭੈਣ-ਭਰਾ ਵੀ ਸ਼ਾਮਲ ਸਨ। 

ਇਹ ਵੀ ਪੜ੍ਹੋ: ਬ੍ਰਿਟਿਸ਼ ਕੋਲੰਬੀਆ ਦੀ ਨਵੀਂ ਕੈਬਨਿਟ 'ਚ ਪੰਜਾਬੀਆਂ ਦੀ ਬੱਲੇ-ਬੱਲੇ, ਇਨ੍ਹਾਂ ਚਿਹਰਿਆਂ ਨੂੰ ਮਿਲੀ ਜਗ੍ਹਾ

PunjabKesari

ਜਸਮੀਤ  ਕੌਰ ਬੈਂਸ ਨੂੰ ਅਧਿਕਾਰਤ ਤੌਰ ‘ਤੇ ਕੈਲੀਫੋਰਨੀਆ ਕੈਪੀਟਲ ਵਿੱਚ ਆਪਣਾ ਦਫ਼ਤਰ ਅਤੇ ਸਟਾਫ਼ ਮਿਲ ਗਿਆ ਹੈ, ਜਿੱਥੋਂ ਹੁਣ ਜਸਮੀਤ ਕੌਰ ਬੈਂਸ ਬੈਠ ਕੇ ਅਸੈਂਬਲੀ ਦਾ ਕੋਈ ਵੀ ਕੰਮ ਕਰ ਸਕੇਗੀ। ਇਸ ਸਮਾਗਮ ਤੋਂ ਬਾਅਦ ਵੱਖਰੇ ਤੌਰ ‘ਤੇ ਸਿੱਖ ਭਾਈਚਾਰੇ ਲਈ ਇਕ ਹੋਰ ਸਮਾਗਮ ਰੱਖਿਆ ਗਿਆ, ਜਿੱਥੇ ਵੱਖ-ਵੱਖ ਆਗੂਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਜਸਮੀਤ ਕੌਰ ਬੈਂਸ ਨੂੰ ਅਮਰੀਕਾ ਵਿੱਚ ਪਹਿਲੀ ਸਿੱਖ ਅਸੈਂਬਲੀ ਮੈਂਬਰ ਬਣਨ ‘ਤੇ ਵਧਾਈ ਦਿੱਤੀ। ਇਥੇ ਇਹ ਗੱਲ ਜ਼ਿਕਰਯੋਗ ਹੈ ਕਿ 8 ਨਵੰਬਰ ਨੂੰ ਹੋਈਆਂ ਅਸੈਂਬਲੀ ਚੋਣਾਂ ਵਿਚ ਜਸਮੀਤ ਕੌਰ ਬੈਂਸ ਨੇ ਆਪਣੀ ਵਿਰੋਧੀ ਲਟੇਸੀਆ ਪਰੇਜ਼ ਨੂੰ ਭਾਰੀ ਬਹੁਮਤ ਨਾਲ ਹਰਾਇਆ ਸੀ। ਲਟੇਸੀਆ ਪਰੇਜ਼ ਪਿਛਲੇ ਲੰਬੇ ਸਮੇਂ ਤੋਂ ਅਮਰੀਕਨ ਰਾਜਨੀਤੀ ਵਿਚ ਸਰਗਰਮ ਸੀ ਅਤੇ ਉਸ ਕੋਲੋਂ ਇਸ ਸੀਟ ‘ਤੇ ਜਿੱਤ ਹਾਸਲ ਕਰਨੀ ਬਹੁਤ ਮੁਸ਼ਕਲ ਸੀ। ਪਰ ਸਥਾਨਕ ਵੋਟਰਾਂ ਨੇ ਡਾ. ਜਸਮੀਤ ਕੌਰ ਬੈਂਸ ਦੀ ਯੋਗਤਾ ਅਤੇ ਕੰਮਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ।

ਇਹ ਵੀ ਪੜ੍ਹੋ: ਦੁਖ਼ਦਾਈ ਖ਼ਬਰ: ਆਸਟ੍ਰੇਲੀਆ 'ਚ ਵਾਪਰੇ ਕਾਰ ਹਾਦਸੇ 'ਚ ਪੰਜਾਬੀ ਦੀ ਮੌਤ, ਪਤਨੀ ਅਤੇ ਬੱਚੇ ਜ਼ਖ਼ਮੀ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ। 


cherry

Content Editor

Related News