ਜਸਪ੍ਰੀਤ ਸਿੰਘ ਅਟਾਰਨੀ ਨੇ ਕਮਲਾ ਹੈਰਿਸ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ਬਾਰੇ ਚਰਚਾ

Thursday, May 16, 2024 - 12:28 PM (IST)

ਜਸਪ੍ਰੀਤ ਸਿੰਘ ਅਟਾਰਨੀ ਨੇ ਕਮਲਾ ਹੈਰਿਸ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ਬਾਰੇ ਚਰਚਾ

ਨਿਊਯਾਰਕ (ਰਾਜ ਗੋਗਨਾ)- ਅਮਰੀਕਾ ਦੇ ਉੱਘੇ ਵਕੀਲ ਜਸਪ੍ਰੀਤ ਸਿੰਘ ਅਟਾਰਨੀ ਵੱਲੋਂ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਅਟਾਰਨੀ ਜਸਪ੍ਰੀਤ ਸਿੰਘ ਨੇ ਕਮਲਾ ਹੈਰਿਸ ਨਾਲ ਇਮੀਗ੍ਰੇਸ਼ਨ ਅਤੇ ਅਮਰੀਕਾ ਵਿੱਚ ਸਿੱਖ ਮਸਲਿਆਂ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰੇ ਕੀਤੇ। ਉਨ੍ਹਾਂ ਉਪ-ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਲੰਮੇ ਚਿਰਾਂ ਤੋਂ ਲਟਕਦੇ ਆ ਰਹੇ ਇਮੀਗ੍ਰੇਸ਼ਨ ਕੇਸਾਂ ਨੂੰ ਤੁਰੰਤ ਹੱਲ ਕਰਵਾਇਆ ਜਾਵੇ, ਖਾਸ ਕਰਕੇ ਫੈਮਿਲੀ ਪਟੀਸ਼ਨ ਦਾ ਨੰਬਰ ਕਾਫੀ ਦੇਰ ਬਾਅਦ ਆਉਂਦਾ ਹੈ। ਬੈਕਲਾਗ ਵੱਧ ਜਾਣ ਕਾਰਨ ਬਹੁਤ ਸਾਰੇ ਬੱਚੇ ਆਪਣੇ ਮਾਂ-ਬਾਪ ਨਾਲ ਅਮਰੀਕਾ ਵਿੱਚ ਆਉਣ ਤੋਂ ਵਾਂਝੇ ਰਹਿ ਜਾਂਦੇ ਹਨ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਰਾਹਤ, ਯੂ.ਕੇ ਗ੍ਰੈਜੂਏਟ ਵੀਜ਼ਾ ਰੂਟ ਦੇ ਨਿਯਮਾਂ 'ਚ ਕੋਈ ਤਬਦੀਲੀ ਨਹੀਂ 

ਉਨ੍ਹਾਂ ਉਪ-ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਅਸਾਇਲਮ ਦੇ ਕੇਸਾਂ ਲਈ ਅਦਾਲਤਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ ਤਾਂਕਿ ਉਨ੍ਹਾਂ ਦੇ ਕੇਸ ਜਲਦੀ ਨਿਪਟਾਏ ਜਾ ਸਕਣ। ਇਸ ਦੇ ਨਾਲ ਹੀ ਸ. ਜਸਪ੍ਰੀਤ ਸਿੰਘ ਅਟਾਰਨੀ ਨੇ ਕਿਹਾ ਕਿ ਕੁੱਝ ਤੱਤ ਸਿੱਖ ਕੌਮ ਨੂੰ ਨਿਸ਼ਾਨਾ ਬਣਾ ਰਹੇ ਹਨ, ਜਿਸ 'ਤੇ ਨੱਥ ਪਾਈ ਜਾਣੀ ਚਾਹੀਦੀ ਹੈ। ਉਪ-ਰਾਸ਼ਟਰਪਤੀ ਕਮਲਾ ਹੈਰਿਸ ਨੇ ਸ. ਜਸਪ੍ਰੀਤ ਸਿੰਘ ਅਟਾਰਨੀ ਦੀਆਂ ਦਲੀਲਾਂ ਬੜੇ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਇਹ ਮਸਲੇ ਹੱਲ ਕਰਵਾਉਣ ਲਈ ਵਚਨਬੱਧਤਾ ਪ੍ਰਗਟਾਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News