ਚੜ੍ਹਦੀ ਕਲਾ ਬ੍ਰਦਰਜ਼ਹੁੱਡ ਦੇ ਡਾਇਰੈਕਟਰ ਜਸਵਿੰਦਰ ਸਿੰਘ ਦਿਲਾਵਰੀ ਨੂੰ ਡੂੰਘਾ ਸਦਮਾ, ਮਾਤਾ ਦਾ ਦੇਹਾਂਤ
Tuesday, Feb 10, 2026 - 08:45 AM (IST)
ਵੈਨਕੂਵਰ (ਮਲਕੀਤ ਸਿੰਘ) : ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਵਿੱਚ ਵੱਸਦੇ ਪੰਜਾਬੀ ਭਾਈਚਾਰੇ 'ਚ ਉੱਘੇ ਸਮਾਜ ਸੇਵੀ ਵਜੋਂ ਜਾਣੇ ਜਾਂਦੇ ਅਤੇ ਚੜ੍ਹਦੀ ਕਲਾ ਬ੍ਰਦਰਜ਼ਹੁੱਡ ਦੇ ਡਾਇਰੈਕਟਰ ਜਸਵਿੰਦਰ ਸਿੰਘ ਦਿਲਾਵਰੀ ਨੂੰ ਅੱਜ ਉਸ ਵਕਤ ਡੂੰਘਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਸੁਰਿੰਦਰ ਕੌਰ (ਸੇਵਾਮੁਕਤ ਅਧਿਆਪਕਾ) ਦਾ ਦੇਹਾਂਤ ਹੋ ਗਿਆ।
ਇਹ ਵੀ ਪੜ੍ਹੋ : ਕੈਨੇਡਾ ਦੀ ਮੇਗਨ ਓਲਡਹੈਮ ਨੇ ਫ਼ਰੀਸਟਾਈਲ ਸਕੀਇੰਗ ‘ਚ ਕਾਂਸੀ ਦਾ ਤਮਗਾ ਜਿੱਤਿਆ
ਜਾਣਕਾਰੀ ਅਨੁਸਾਰ, ਸਵ: ਮਾਤਾ ਸੁਰਿੰਦਰ ਕੌਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚਲੇ ਆ ਰਹੇ ਸਨ। ਇਸ ਦੁੱਖ ਦੀ ਘੜੀ ਵਿੱਚ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਿਆਸੀ ਸ਼ਖਸੀਅਤਾਂ ਵੱਲੋਂ ਸ. ਦਿਲਾਵਰੀ ਦੀ ਮਾਤਾ ਦੇ ਦੁਖਦਾਈ ਵਿਛੋੜੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਮਦਰਦੀ ਜ਼ਾਹਰ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
