ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਦੇ PM ਨਾਲ ਕੀਤੀ ਮੁਲਾਕਾਤ ! ਸਿੱਖ ਭਾਈਚਾਰੇ ਬਾਰੇ ਕੀਤੀ ਚਰਚਾ

Sunday, Apr 19, 2026 - 09:56 AM (IST)

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਦੇ PM ਨਾਲ ਕੀਤੀ ਮੁਲਾਕਾਤ ! ਸਿੱਖ ਭਾਈਚਾਰੇ ਬਾਰੇ ਕੀਤੀ ਚਰਚਾ

ਆਕਲੈਂਡ/ਸ੍ਰੀ ਅੰਮ੍ਰਿਤਸਰ ਸਾਹਿਬ- ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਅੱਜ ਆਕਲੈਂਡ ਦੇ ਓਟਾਹੂਹੂ ਸਥਿਤ ਗੁਰੂ ਨਾਨਕ ਸਿੱਖ ਸੰਗਤ ਗੁਰਦੁਆਰਾ ਸਾਹਿਬ ਵਿਖੇ ਪੁੱਜ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। 

ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਨਿਊਜ਼ੀਲੈਂਡ ਵਿੱਚ ਵੱਸਦੇ ਸਿੱਖ ਭਾਈਚਾਰੇ ਅਤੇ ਹੋਰ ਭਾਈਚਾਰਿਆਂ ਅੰਦਰ ਆਪਸੀ ਸਾਂਝ ਅਤੇ ਇਤਫ਼ਾਕ ਸਬੰਧੀ ਵਿਚਾਰਾਂ ਹੋਈਆਂ। ਉਨ੍ਹਾਂ ਨਿਊਜ਼ੀਲੈਂਡ ਅੰਦਰ ਸਿੱਖਾਂ ਵੱਲੋਂ ਇੱਥੋਂ ਦੇ ਵਿਕਾਸ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਬੰਧੀ ਵੀ ਵਿਚਾਰ ਕੀਤੇ।

PunjabKesari

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਸਰਕਾਰ ਵੱਲੋਂ ਸਿੱਖਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮਾਨਤਾ ਅਤੇ ਮਾਣ ਸਨਮਾਨ ਦੇਣ ਲਈ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਦਾ ਧੰਨਵਾਦ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਲਕਸਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਦਾ ਸੱਦਾ ਦਿੱਤਾ ਜਿਸ ਨੂੰ ਉਨ੍ਹਾਂ ਖੁਸ਼ੀ ਨਾਲ ਪ੍ਰਵਾਨ ਕੀਤਾ। 

PunjabKesari

ਇਸ ਮੁਲਾਕਾਤ ਦੌਰਾਨ ਜਥੇਦਾਰ ਗੜਗੱਜ ਨੇ ਪ੍ਰਧਾਨ ਮੰਤਰੀ ਲਕਸਨ ਨੂੰ ਤੋਹਫੇ ਵਜੋਂ ਇੱਕ ਮਾਡਲ ਦਿੱਤਾ ਅਤੇ ਪ੍ਰਧਾਨ ਮੰਤਰੀ ਨੇ ਵੀ ਜਥੇਦਾਰ ਗੜਗੱਜ ਨੂੰ ਤੋਹਫੇ ਵਿੱਚ ਇਕ ਘੜੀ ਦਿੱਤੀ। ਇਸ ਮੌਕੇ ਟਾਕਾਨੀਨੀ ਦੀ ਸੰਸਦ ਮੈਂਬਰ ਰੀਮਾ ਨਾਕ੍ਹਲੇ, ਸੈਂਟਰਲ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੁਪਰੀਮ ਸਿੱਖ ਸੁਸਾਇਟੀ ਆਫ਼ ਨਿਊਜ਼ੀਲੈਂਡ ਦੇ ਬੁਲਾਰੇ ਦਲਜੀਤ ਸਿੰਘ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਮੀਡੀਆ ਸਲਾਹਕਾਰ ਜਸਕਰਨ ਸਿੰਘ ਆਦਿ ਮੌਜੂਦ ਸਨ।

PunjabKesari

ਇਹ ਵੀ ਪੜ੍ਹੋ- 'ਸਿੱਖ ਵਿਰਾਸਤੀ ਮਹੀਨੇ' ਦੌਰਾਨ ਗੁਰੂਘਰ ਵਿਖੇ ਨਤਮਸਤਕ ਹੋਏ PM ਮਾਰਕ ਕਾਰਨੀ, ਕੀਤੀ ਲੰਗਰ ਦੀ ਸੇਵਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News