ਨਿਊਜ਼ੀਲੈਂਡ ਪਹੁੰਚੇ ਜਥੇਦਾਰ ਕੁਲਦੀਪ ਸਿੰਘ ਗੜਗੱਜ, ਮਾਓਰੀ ਭਾਈਚਾਰੇ ਨੇ ਕੀਤਾ ਨਿੱਘਾ ਸੁਆਗਤ
Saturday, Apr 18, 2026 - 02:55 PM (IST)
ਇੰਟਰਨੈਸ਼ਨਲ ਡੈਸਕ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਿਊਜ਼ੀਲੈਂਡ ਦੌਰੇ 'ਤੇ ਗਏ ਹੋਏ ਹਨ। ਇਸ ਦੌਰਾਨ ਮਾਓਰੀ ਭਾਈਚਾਰੇ ਨੇ ਪਾਪਾਕੁਰਾ ਮਰਾਏ ਵਿਖੇ ਪੁੱਜਣ 'ਤੇ ਉਨ੍ਹਾਂ ਦੀ ਸੱਭਿਆਚਾਰਕ ਰਵਾਇਤ ਅਨੁਸਾਰ ਜਥੇਦਾਰ ਗੜਗੱਜ ਦਾ ਨਿੱਘਾ ਸੁਆਗਤ ਕੀਤਾ। ਮਾਓਰੀ ਭਾਈਚਾਰੇ ਦੇ ਨੁਮਾਇੰਦਿਆਂ ਨੇ ਜਥੇਦਾਰ ਗੜਗੱਜ ਨਾਲ ਆਪੋ-ਆਪਣੇ ਸੱਭਿਆਚਾਰਾਂ ਤੇ ਰਵਾਇਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ।
ਮਾਓਰੀ ਭਾਈਚਾਰੇ ਨੇ ਕਿਹਾ ਕਿ ਜੋ ਵੀ ਬੀਤੇ ਦਿਨੀਂ ਕੁਝ ਅਨਸਰਾਂ ਵੱਲੋਂ ਉਨ੍ਹਾਂ ਨਾਲ ਸਬੰਧਤ ਹਾਕਾ ਰਵਾਇਤ ਦੀ ਦੁਰਵਰਤੋਂ ਕਰ ਕੇ ਨਿਊਜ਼ੀਲੈਂਡ ਵਿਖੇ ਸਿੱਖਾਂ ਵੱਲੋਂ ਸਜਾਏ ਗਏ ਨਗਰ ਕੀਰਤਨ ਦਾ ਵਿਰੋਧ ਕੀਤਾ ਗਿਆ, ਉਸ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ।

ਉਨ੍ਹਾਂ ਕਿਹਾ ਕਿ ਉਹ ਸਿੱਖ ਸਿਧਾਂਤਾਂ ਤੇ ਰਵਾਇਤਾਂ ਦਾ ਬਹੁਤ ਸਤਿਕਾਰ ਕਰਦੇ ਹਨ ਤੇ ਹਮੇਸ਼ਾ ਕਰਦੇ ਰਹਿਣਗੇ ਅਤੇ ਸਿੱਖ ਕੌਮ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਰਹਿਣਗੇ। ਮਾਓਰੀ ਭਾਈਚਾਰੇ ਨੇ ਕਿਹਾ ਕਿ ਭਾਵੇਂ ਕਿ ਉਹ ਕਿਸੇ ਨੂੰ ਵੀ ਆਪਣੇ ਮਰਾਏ ਵਿੱਚ ਸ਼ਸਤਰ ਲੈ ਕੇ ਨਹੀਂ ਆਉਣ ਦਿੰਦੇ, ਪਰ ਕਿਉਂਕਿ ਉਹ ਸਿੱਖ ਭਾਈਚਾਰੇ ਨੂੰ ਆਪਣਾ ਸਮਝਦੇ ਹਨ, ਇਸ ਲਈ ਉਹ ਜਥੇਦਾਰ ਗੜਗੱਜ ਦਾ ਵੱਡੀ ਸ੍ਰੀ ਸਾਹਿਬ ਦੇ ਨਾਲ ਵੀ ਸੁਆਗਤ ਕਰਦੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
