ਬਰਮਿੰਘਮ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਮਦਮੀ ਟਕਸਾਲ ਮੁਖੀ ਨਾਲ ਕੀਤੀ ਮੁਲਾਕਾਤ
Wednesday, Sep 20, 2023 - 11:20 PM (IST)
ਬਰਮਿੰਘਮ (ਸਰਬਜੀਤ ਸਿੰਘ ਬਨੂੜ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਿੱਖ ਪ੍ਰਚਾਰ ਤੇ ਆਪਣੀ ਪਲੇਠੀ ਫੇਰੀ ਦੌਰਾਨ ਇੰਗਲੈਂਡ ਪਹੁੰਚੇ। ਬਰਮਿੰਘਮ ਹਵਾਈ ਅੱਡੇ 'ਤੇ ਪਹੁੰਚਣ 'ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਦੀ ਪ੍ਰਬੰਧਕ ਕਮੇਟੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਇਕ ਹੋਰ ਐਲਾਨ, ਇਨ੍ਹਾਂ ਮੁਲਾਜ਼ਮਾਂ ਨੂੰ ਵੀ ਮਿਲੇਗੀ ਵਿਸ਼ੇਸ਼ ਸਿਹਤ ਸਹੂਲਤ
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਰਮਿੰਘਮ ਨੇੜੇ ਭਾਈ ਸੁੱਖਾ ਸਿੰਘ ਜੀ ਦੇ ਫਾਰਮ ਤੇ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨਾਲ ਵਿਸ਼ੇਸ਼ ਰੂਪ ਵਿਚ ਮੁਲਾਕਾਤ ਕੀਤੀ ਗਈ। ਉਨ੍ਹਾਂ ਜਥੇਦਾਰ ਰਘਬੀਰ ਸਿੰਘ ਦਾ ਗੁਲਦਸਤਾ ਦੇ ਸਵਾਗਤ ਕੀਤਾ ਗਿਆ। ਇਸ ਮਿਲਣੀ ਦੌਰਾਨ ਦੋਵੇਂ ਪੰਥਕ ਆਗੂਆਂ ਵਿਚਕਾਰ ਇੰਗਲੈਂਡ ਵਿਚ ਸਿੱਖੀ ਪ੍ਰਚਾਰ ਪ੍ਰਸਾਰ ਬਾਰੇ ਗੱਲਬਾਤ ਹੋਈ। ਦਮਦਮੀ ਟਕਸਾਲ ਦੇ ਮੁਖੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਿਰਪਾਓ ਦੇ ਕੇ ਸਨਮਾਨ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - 'ਬੱਬਰ ਖ਼ਾਲਸਾ' ਵਿਰੁੱਧ NIA ਦੀ ਸਖ਼ਤੀ! ਰਿੰਦਾ-ਲੰਡਾ ਸਣੇ 5 ਅੱਤਵਾਦੀਆਂ ਖ਼ਿਲਾਫ਼ ਦਬਿਸ਼ ਦੀ ਤਿਆਰੀ
ਇਸ ਮੌਕੇ ਗੁਰਪ੍ਰੀਤ ਸਿੰਘ, ਭਰਵਿੰਦਰ ਸਿੰਘ ਜਨਰਲ ਸਕੱਤਰ, ਕੁਲਦੀਪ ਸਿੰਘ ਦਿਓਲ, ਮਲਕੀਤ ਸਿੰਘ ਤੇਹੰਗ ਮੀਤ ਪ੍ਰਧਾਨ, ਮੋਹਦੀਪ ਸਿੰਘ ਅਤੇ ਹੋਰ ਸਿੰਘ ਸਾਹਿਬ ਜੀ ਦਾ ਸਵਾਗਤ ਕਰਨ ਲਈ ਹਾਜ਼ਰ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਸਾਬਕਾ ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ, ਸਾਹਿਬ ਸਿੰਘ, ਸੁਖਪ੍ਰੀਤ ਸਿੰਘ, ਜਸਵਿੰਦਰ ਸਿੰਘ ਆਦਿ ਸ਼ਾਮਲ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8