ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਦੀ ਮੌਤ ''ਤੇ ਅਮਰੀਕਾ ਦੀ ਜਥੇਬੰਦੀ ਵਲੋਂ ਦੁੱਖ ਦਾ ਪ੍ਰਗਟਾਵਾ

02/28/2018 1:23:49 PM

ਨਿਊਜਰਸੀ(ਰਾਜ ਗੋਗਨਾ)— ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਜਨਰਲ ਸਕੱਤਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਦੀ ਦਿਲ ਦਾ ਦੌਰਾ ਪੈਣ ਨਾਲ ਅਚਾਨਕ ਮੌਤ ਹੋ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ (ਅੰਮਿਤਸਰ) ਅਮਰੀਕਾ ਦੀ ਸਮੁੱਚੀ ਜਥੇਬੰਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਤਾ ਲੱਗਾ ਹੈ ਕਿ ਅਜੇ ਕੁੱਝ ਦਿਨ ਪਹਿਲਾਂ ਹੀ ਉਨਾਂ ਦੇ ਵੱਡੇ ਭਰਾ ਦੀ ਅਚਾਨਕ ਹੀ ਮੌਤ ਹੋ ਗਈ ਸੀ ਅਤੇ ਉਨ੍ਹਾਂ ਦੀ ਅੰਿਤਮ ਅਰਦਾਸ 'ਤੇ ਭੋਗ ਵੀ ਨਹੀਂ ਸੀ ਪਿਆ ਅਤੇ ਪਰਿਵਾਰ 'ਤੇ ਇਕ ਹੋਰ ਦੁੱਖਾਂ ਦਾ ਪਹਾੜ ਟੁੱਟ ਪਿਆ।
ਜਿੱਥੇ ਪਰਿਵਾਰ 'ਤੇ ਬਹੁਤ ਹੀ ਦੁੱਖ ਦਾ ਪਹਾੜ ਟੁੱਟਾ ਹੈ, ਉਥੇ ਹੀ ਸਿੱਖ ਪੰਥ ਨੂੰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ। ਸ੍ਰ. ਸੁਰਜੀਤ ਸਿੰਘ ਕਾਲਾਬੂਲਾ ਜਿਹੇ ਨੇਕ ਇਨਸਾਨ ਬਹੁਤ ਹੀ ਘੱਟ ਕੌਮਾਂ ਵਿਚ ਪੈਦਾ ਹੁੰਦੇ ਹਨ। ਸ੍ਰ. ਕਾਲਾਬੂਲਾ ਦਾ ਅਚਾਨਕ ਹੀ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਜਾਣ ਨਾਲ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ ਦੀ ਸਮੁੱਚੀ ਜਥੇਬੰਦੀ ਤੇ ਸਮੂਹ ਪੰਥਕ ਜਥੇਬੰਦੀਆਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਆਪਣੀ ਹਮਦਰਦੀ ਜਾਹਿਰ ਕਰਦੀਆਂ ਹਨ ਅਤੇ ਪਰਿਵਾਰ ਦੇ ਦੁੱਖ ਵਿਚ ਸ਼ਾਮਲ ਹਨ। ਅਸੀਂ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਵਲ ਬਖਸ਼ਣ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ ਦੇ ਕਨਵੀਨਰ ਬੂਟਾ ਸਿੰਘ ਖੜੌਦ, ਪ੍ਰਧਾਨ ਸੁਰਜੀਤ ਸਿੰਘ ਕੁਲਾਰ, ਕੌਮੀ ਜਨਰਲ ਸਕੱਤਰ ਜੀਤ ਸਿੰਘ ਆਲੋਅਰਖ,  ਰੁਪਿਦਰ ਸਿੰਘ ਬਾਠ, ਮੱਖਣ ਸਿੰਘ ਕਲੇਰ, ਸਰਬਜੀਤ ਸਿੰਘ ਸਪੋਕਸਮੈਨ, ਲਖਵੀਰ ਸਿੰਘ ਕੰਗ, ਰੇਸ਼ਮ ਸਿੰਘ ਵਰਜੀਨੀਆ, ਤਰਸੇਮ ਸਿੰਘ, ਜੋਗਾ ਸਿੰਘ ਨਿਊਜਰਸੀ, ਅਮਨਦੀਪ ਸਿੰਘ ਨਿਊਯਾਰਕ, ਸੰਤ ਬਲਵੀਰ ਸਿੰਘ, ਅਮਰਜੀਤ ਸਿੰਘ, ਦਲਵੀਰ ਸਿੰਘ, ਅਰਵਿੰਦਰ ਸਿੰਘ ਆਦਿ ਮੈਂਬਰਾਂ ਨੇ ਸਾਂਝੇ ਰੂਪ ਵਿਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।


Related News