ਖੱਡ ''ਚ ਡਿੱਗੀ ਜੀਪ, ਚਾਰ ਔਰਤਾਂ ਦੀ ਮੌਤ, ਛੇ ਜ਼ਖਮੀ
Monday, Apr 28, 2025 - 04:14 PM (IST)

ਪੇਸ਼ਾਵਰ (ਪਾਕਿਸਤਾਨ) (ਪੀ.ਟੀ.ਆਈ.)- ਉੱਤਰ-ਪੱਛਮੀ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸੋਮਵਾਰ ਨੂੰ ਇੱਕ ਜੀਪ ਦੇ ਖੱਡ ਵਿੱਚ ਡਿੱਗਣ ਕਾਰਨ ਘੱਟੋ-ਘੱਟ ਚਾਰ ਔਰਤਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਗੱਡੀ ਸੁੰਡੀ ਤੋਂ ਜਬੋਰੀ ਜਾ ਰਹੀ ਸੀ। ਇਸੇ ਦੌਰਾਨ ਇਹ ਹਾਦਸਾ ਮਾਨਸਹਾਰਾ ਜ਼ਿਲ੍ਹੇ ਦੇ ਕਾਨ ਚਾਜਰੀ ਇਲਾਕੇ ਵਿੱਚ ਵਾਪਰਿਆ।
ਪੜ੍ਹੋ ਇਹ ਅਹਿਮ ਖ਼ਬਰ-ਪ੍ਰਵਾਸੀ ਕੈਦੀਆਂ ਵਾਲੀ ਜੇਲ੍ਹ 'ਤੇ ਅਮਰੀਕੀ ਹਵਾਈ ਹਮਲੇ, 68 ਦੀ ਮੌਤ
ਪੁਲਸ ਨੇ ਦੱਸਿਆ ਕਿ ਹਾਦਸਾ ਬ੍ਰੇਕ ਫੇਲ੍ਹ ਹੋਣ ਕਾਰਨ ਹੋਇਆ। ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।