''ਜੰਗ ਲਈ ਹੋ ਜਾਓ ਤਿਆਰ..!'' ਚੀਨ ਦੌਰੇ ''ਤੇ ਪਹੁੰਚੇ ਟਰੰਪ ਨੂੰ ਜਿਨ ਪਿੰਗ ਦੀ ਸਿੱਧੀ ਧਮਕੀ
Thursday, May 14, 2026 - 11:44 AM (IST)
ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਇਤਿਹਾਸਕ ਦੌਰੇ ਦੌਰਾਨ ਚੀਨ ਪਹੁੰਚੇ ਹੋਏ ਹਨ, ਜਿੱਥੇ ਉਨ੍ਹਾਂ ਦੇ ਨਾਲ ਐਲਨ ਮਸਕ, ਮਾਰਕੋ ਰੂਬੀਓ ਤੇ ਪੀਟ ਹੇਗਸੇਥ ਵਰਗੇ ਦਿੱਗਜ ਵੀ ਮੌਜੂਦ ਹਨ। ਇਸ ਦੌਰੇ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਤੇ ਰਾਜਨੀਤਿਕ ਸਬੰਧਾਂ ਬਾਰੇ ਚਰਚਾ ਹੋਵੇਗੀ।
ਇਸੇ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਦੌਰਾਨ ਤਾਈਵਾਨ ਦੇ ਮੁੱਦੇ 'ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਚੀਨ ਦੇ ਸਰਕਾਰੀ ਮੀਡੀਆ ਅਨੁਸਾਰ, ਜਿਨਪਿੰਗ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਤਾਈਵਾਨ ਦੇ ਮੁੱਦੇ ਨੂੰ ਸਹੀ ਢੰਗ ਨਾਲ ਨਾ ਸੰਭਾਲਿਆ ਗਿਆ, ਤਾਂ ਦੋਵਾਂ ਦੇਸ਼ਾਂ ਵਿਚਕਾਰ ਸਿੱਧੀ ਟੱਕਰ ਜਾਂ ਜੰਗ ਵਰਗੇ ਹਾਲਾਤ ਪੈਦਾ ਹੋ ਸਕਦੇ ਹਨ।
ਇਹ ਵੀ ਪੜ੍ਹੋ- ਅਮਰੀਕਾ ਦਾ 51ਵਾਂ ਸੂਬਾ ਬਣ ਗਿਆ ਇਹ ਦੇਸ਼ ! ਟਰੰਪ ਨੇ ਨਕਸ਼ਾ ਜਾਰੀ ਕਰ ਪੂਰੀ ਦੁਨੀਆ 'ਚ ਪਾ'ਤਾ ਭੜਥੂ
ਬੀਜਿੰਗ ਵਿੱਚ ਹੋਈ ਇਸ ਉੱਚ-ਪੱਧਰੀ ਅਤੇ ਗੁਪਤ ਮੀਟਿੰਗ ਦੌਰਾਨ ਸ਼ੀ ਜਿਨਪਿੰਗ ਨੇ ਟਰੰਪ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਜੇ ਤਾਈਵਾਨ ਦੇ ਮੁੱਦੇ ਨੂੰ ਚੀਨ ਦੀਆਂ ਉਮੀਦਾਂ ਮੁਤਾਬਕ ਹੱਲ ਕੀਤਾ ਜਾਂਦਾ ਹੈ, ਤਾਂ ਹੀ ਚੀਨ-ਅਮਰੀਕਾ ਸਬੰਧਾਂ ਵਿੱਚ ਸਥਿਰਤਾ ਬਣੀ ਰਹਿ ਸਕਦੀ ਹੈ। ਜਿਨਪਿੰਗ ਨੇ ਚਿਤਾਵਨੀ ਦਿੱਤੀ ਕਿ ਇਸ ਮੁੱਦੇ 'ਤੇ 'ਸੋਚ ਦਾ ਅੰਤਰ' ਦੋਵਾਂ ਦੇਸ਼ਾਂ ਨੂੰ ਜੰਗ ਵੱਲ ਲੈ ਜਾਵੇਗਾ, ਜਿਸ ਨਾਲ ਰਿਸ਼ਤੇ ਖ਼ਤਰੇ ਵਿੱਚ ਪੈ ਸਕਦੇ ਹਨ।
ਜ਼ਿਕਰਯੋਗ ਹੈ ਕਿ ਚੀਨ ਤਾਈਵਾਨ ਨੂੰ ਆਪਣਾ ਅਟੁੱਟ ਹਿੱਸਾ ਮੰਨਦਾ ਹੈ ਅਤੇ ਉਸ ਦਾ ਕਹਿਣਾ ਹੈ ਕਿ ਉਹ ਦੇਰ-ਸਵੇਰ ਇਸ ਨੂੰ ਚੀਨ ਵਿੱਚ ਮਿਲਾ ਕੇ ਰਹੇਗਾ। ਦੂਜੇ ਪਾਸੇ, ਅਮਰੀਕਾ ਤਾਈਵਾਨ ਨੂੰ ਹਥਿਆਰਾਂ ਦੀ ਸਪਲਾਈ ਕਰਦਾ ਹੈ ਅਤੇ ਉਸ ਦੀ ਲੋਕਤੰਤਰੀ ਪ੍ਰਣਾਲੀ ਦਾ ਸਮਰਥਨ ਕਰਦਾ ਹੈ। ਡੋਨਾਲਡ ਟਰੰਪ ਦੇ ਦੁਬਾਰਾ ਰਾਸ਼ਟਰਪਤੀ ਬਣਨ ਤੋਂ ਬਾਅਦ ਤਾਈਵਾਨ ਨੂੰ ਲੈ ਕੇ ਅਮਰੀਕਾ ਦੇ ਸਖ਼ਤ ਰੁਖ਼ ਨੇ ਚੀਨ ਦੀ ਚਿੰਤਾ ਵਧਾ ਦਿੱਤੀ ਹੈ।
ਉੱਥੇ ਹੀ ਮਾਹਿਰਾਂ ਦਾ ਮੰਨਣਾ ਹੈ ਕਿ ਜਿਨਪਿੰਗ ਦਾ ਇਹ ਬਿਆਨ ਟਰੰਪ ਪ੍ਰਸ਼ਾਸਨ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਹੈ। ਦੁਨੀਆ ਦੀਆਂ ਦੋ ਸਭ ਤੋਂ ਵੱਡੀਆਂ ਅਰਥਵਿਵਸਥਾਵਾਂ ਵਿਚਕਾਰ ਕਿਸੇ ਵੀ ਤਰ੍ਹਾਂ ਦਾ ਫੌਜੀ ਟਕਰਾਅ ਪੂਰੀ ਦੁਨੀਆ ਦੀ ਆਰਥਿਕਤਾ ਅਤੇ ਸ਼ਾਂਤੀ ਲਈ ਵਿਨਾਸ਼ਕਾਰੀ ਸਾਬਿਤ ਹੋ ਸਕਦਾ ਹੈ।
ਇਹ ਵੀ ਪੜ੍ਹੋ- ਸਮੁੰਦਰ 'ਚ ਜਾ ਡਿੱਗਾ ਸਵਾਰੀਆਂ ਨਾਲ ਭਰਿਆ ਜਹਾਜ਼ ! ਫਲੋਰਿਡਾ 'ਚ ਵਾਪਰਿਆ ਭਿਆਨਕ ਹਾਦਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
