ਬਾਈਡੇਨ ਨੇ ਅਮਰੀਕਾ ਆਉਣ ਵਾਲੇ ਲੋਕਾਂ ਲਈ ਕੋਵਿਡ-19 ਜਾਂਚ ਤੇ ਇਕਾਂਤਵਾਸ ਕੀਤਾ ਲਾਜ਼ਮੀ

Friday, Jan 22, 2021 - 06:00 PM (IST)

ਵਾਸ਼ਿੰਗਟਨ (ਭਾਸ਼ਾ): ਕੋਵਿਡ-19 ਚੁਣੌਤੀ ਨਾਲ ਨਜਿੱਠਣ ਲਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਨੇ ਕਈ ਕਾਰਜਕਾਰੀ ਆਦੇਸ਼ਾਂ 'ਤੇ ਦਸਤਖ਼ਤ ਕੀਤੇ ਹਨ। ਇਹਨਾਂ ਵਿਚ ਵਿਦੇਸ਼ਾਂ ਤੋਂ ਅਮਰੀਕਾ ਵਿਚ ਆਉਣ ਵਾਲੇ ਲੋਕਾਂ ਲਈ ਕੋਰੋਨਾ ਵਾਇਰਸ ਜਾਂਚ ਅਤੇ ਇਕਾਂਤਵਾਸ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਬਾਈਡੇਨ ਨੇ ਆਦੇਸ਼ਾਂ 'ਤੇ ਦਸਤਖ਼ਤ ਕਰਨ ਮਗਰੋਂ ਵ੍ਹਾਈਟ ਹਾਊਸ ਵਿਖੇ ਇਕ ਪ੍ਰੋਗਰਾਮ ਵਿਚ ਕਿਹਾ ਕਿ ਮਾਸਕ ਪਾਉਣਾ ਲਾਜ਼ਮੀ ਹੋਵੇਗਾ, ਇਸ ਦੇ ਇਲਾਵਾ ਜਿਹੜੇ ਵੀ ਦੂਜੇ ਦੇਸ਼ਾਂ ਤੋਂ ਅਮਰੀਕਾ ਆ ਰਹੇ ਹਨ ਉਹਨਾਂ ਲੋਕਾਂ ਨੂੰ ਜਹਾਜ਼ 'ਤੇ ਸਵਾਰ ਹੋਣ ਤੋਂ ਪਹਿਲਾਂ ਅਮਰੀਕਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੋਰੋਨਾ ਟੈਸਟ ਕਰਾਉਣਾ ਹੋਵੇਗਾ ਅਤੇ ਅਮਰੀਕਾ ਆਉਣ 'ਤੇ ਇਕਾਂਤਵਾਸ ਵਿਚ ਰਹਿਣਾ ਹੋਵੇਗਾ। 

ਉਹਨਾਂ ਨੇ ਕਿਹਾ ਕਿ ਸਾਡੀ ਰਾਸ਼ਟਰੀ ਯੋਜਨਾ ਵਿਚ ਯੁੱਧ ਪੱਧਰ 'ਤੇ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਨਾਲ ਕਿ ਉਤਪਾਦਨ ਵਧਾ ਕੇ ਸਪਲਾਈ ਵਿਚ ਆਈ ਕਮੀ ਨੂੰ ਦੂਰ ਕੀਤਾ ਜਾ ਸਕੇ। ਭਾਵੇਂ ਇਹ ਸਪਲਾਈ ਰੱਖਿਆਤਮਕ ਉਪਕਰਨ, ਸੀਰਿੰਜ, ਸੂਈਆਂ ਆਦਿ ਦੀ ਹੋਵੇ। ਬਾਈਡੇਨ ਮੁਤਾਬਕ, ਜਦੋਂ ਮੈਂ ਯੁੱਧ ਕਾਲ ਕਹਿੰਦਾ ਹਾਂ ਤਾਂ ਲੋਕ ਹੈਰਾਨੀ ਨਾਲ ਦੇਖਦੇ ਹਨ। ਕੱਲ੍ਹ ਰਾਤ ਤੱਕ 4,00,000 ਅਮਰੀਕੀਆਂ ਦੀ ਜਾਨ ਚਲੀ ਗਈ ਅਤੇ ਇਹ ਦੂਜੇ ਵਿਸ਼ਵ ਯੁੱਧ ਨਾਲੋਂ ਜ਼ਿਆਦਾ ਹੈ। ਉਹਨਾਂ ਨੇ ਕਿਹਾ ਕਿ ਅਗਲੇ ਮਹੀਨੇ ਮ੍ਰਿਤਕਾਂ ਦੀ ਗਿਣਤੀ 5,00,000 ਤੋਂ ਵੀ ਵੱਧ ਹੋਣ ਦਾ ਖਦਸ਼ਾ ਹੈ ਅਤੇ ਕੋਰੋਨਾ ਵਾਇਰਸ ਦੇ ਮਾਮਲੇ ਵੀ ਵੱਧਦੇ ਰਹਿਣਗੇ। ਬਾਈਡੇਨ ਨੇ ਕਿਹਾ ਕਿ ਅਸੀਂ ਇਸ ਸਥਿਤੀ ਨਾਲ ਰਾਤੋਂ-ਰਾਤ ਨਜਿੱਠ ਨਹੀਂ ਸਕਦੇ, ਚੀਜ਼ਾਂ ਨੂੰ ਬਦਲਣ ਵਿਚ ਕਈ ਮਹੀਨਿਆਂ ਦਾ ਸਮਾਂ ਸਮਾਂ ਲੱਗੇਗਾ ਪਰ ਅਸੀਂ ਇਸ ਸਥਿਤੀ ਤੋਂ ਉਭਰ ਜਾਵਾਂਗੇ। ਅਸੀਂ ਇਸ ਮਹਾਮਾਰੀ ਨੂੰ ਹਰਾ ਦੇਵਾਂਗੇ ਅਤੇ ਕਾਰਵਾਈ ਦਾ ਇੰਤਜ਼ਾਰ ਕਰ ਰਹੇ ਰਾਸ਼ਟਰ ਨੂੰ ਮੈਂ ਸਾਫ ਕਹਿ ਦੇਣਾ ਚਾਹੁੰਦਾ ਹਾਂ ਕਿ ਮਦਦ ਇਸ ਦਿਸ਼ਾ ਵਿਚ ਵੱਧ ਰਹੀ ਹੈ। 

ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਆਫ਼ਤ : ਆਸਟ੍ਰੇਲੀਆ ਨੇ ਵਿਦੇਸ਼ੀ ਯਾਤਰੀਆਂ ਲਈ ਲਾਗੂ ਕੀਤੇ ਨਵੇਂ ਨਿਯਮ

ਕੋਵਿਡ-19 'ਤੇ ਰਾਸ਼ਟਰੀ ਰਣਨੀਤੀ ਅਤੇ ਮਹਾਮਾਰੀ ਨੂੰ ਹਰਾਉਣ ਲਈ ਕਾਰਜਕਾਰੀ ਕਦਮਾਂ ਦੇ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਬਾਈਡੇਨ ਨੇ ਕਿਹਾ ਕਿ ਇਹ ਯੋਜਨਾ ਉਹਨਾਂ ਵਿਚਾਰਾਂ ਨੂੰ ਪਾਬੰਦੀਸ਼ੁਦਾ ਕਰਦੀ ਹੈ ਜੋ ਉਹਨਾਂ ਨੇ ਪ੍ਰਚਾਰ ਮੁਹਿੰਮ ਦੌਰਾਨ ਸਾਹਮਣੇ ਰੱਖੇ ਸਨ ਅਤੇ ਬੀਤੇ ਤਿੰਨ ਮਹੀਨਿਆਂ ਵਿਚ ਇਹਨਾਂ ਵਿਚ ਹੋਰ ਵੀ ਤਬਦੀਲੀਆਂ ਕੀਤੀਆਂ ਗਈਆਂ ਹਨ। ਉਹਨਾਂ ਨੇ ਕਿਹਾ ਕਿ ਰਾਸ਼ਟਰੀ ਰਣਨੀਤੀ ਵਿਆਪਕ ਅਤੇ ਵਿਸਤ੍ਰਿਤ ਹੈ ਅਤੇ ਇਹ ਰਾਜਨੀਤੀ ਅਤੇ ਇਨਕਾਰ 'ਤੇ ਨਹੀਂ ਸਗੋਂ ਵਿਗਿਆਨ ਅਤੇ ਸੱਚਾਈ 'ਤੇ ਆਧਾਰਿਤ ਹੈ। 

ਬਾਈਡੇਨ ਨੇ ਕਿਹਾ ਕਿ ਯੋਜਨਾ ਦੀ ਸ਼ੁਰੂਆਤ ਵਿਚ ਸੁਰੱਖਿਅਤ ਅਤੇ ਪ੍ਰਭਾਵੀ ਟੀਕਾਕਰਨ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਹੈ ਅਤੇ ਪ੍ਰਸ਼ਾਸਨ ਦੇ ਪਹਿਲੇ 100 ਦਿਨ ਵਿਚ 10 ਕਰੋੜ ਲੋਕਾਂ ਦੇ ਟੀਕਾਕਰਨ ਦਾ ਟੀਚਾ ਹਾਸਲ ਕਰਨਾ ਹੈ। ਬਾਈਡੇਨ ਨੇ ਇਕ ਹੋਰ ਆਦੇਸ਼ 'ਤੇ ਵੀ ਦਸਤਖ਼ਤ ਕੀਤੇ ਹਨ ਜਿਸ ਵਿਚ ਰੱਖਿਆ ਉਤਪਾਦਨ ਐਕਟ ਅਤੇ ਹੋਰ ਉਪਲਬਧ ਅਧਿਕਾਰੀਆਂ ਦੀ ਵਰਤੋਂ ਕਰਦਿਆਂ ਸਾਰੇ ਸੰਘੀ ਏਜੰਸੀਆਂ ਅਤੇ ਨਿੱਜੀ ਉਦਯੋਗਾਂ ਨੂੰ ਇਹ ਨਿਰਦੇਸ਼ ਦਿੱਤਾ ਜਾਵੇਗਾ ਕਿ ਉਹ ਸੁਰੱਖਿਆ, ਜਾਂਚ ਅਤੇ ਟੀਕਾਕਰਨ ਲਈ ਜੋ ਕੁਝ ਵੀ ਜ਼ਰੂਰੀ ਹੈ ਉਸ ਦੇ ਉਤਪਾਦਨ ਨੂੰ ਵਧਾਉਣ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।


Vandana

Content Editor

Related News