ਸਹੁੰ ਚੁੱਕਦੇ ਹੀ ਬਾਈਡੇਨ ਪ੍ਰਵਾਸੀਆਂ ਨੂੰ ਦੇਣਗੇ ਤੋਹਫਾ, ਕਰੋੜਾਂ ਲੋਕਾਂ ਨੂੰ ਮਿਲ ਸਕਦੀ ਹੈ ਨਾਗਰਿਕਤਾ

01/19/2021 6:05:05 PM

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਇਕ ਇਮੀਗ੍ਰੇਸ਼ਨ ਬਿੱਲ ਪੇਸ਼ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਬਿੱਲ ਵਿਚ ਦੇਸ਼ ਵਿਚ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਕਰੀਬ 1 ਕਰੋੜ 10 ਲੱਖ ਲੋਕਾਂ ਨੂੰ 8 ਸਾਲ ਦੇ ਲਈ ਨਾਗਰਿਕਤਾ ਦੇਣ ਦੀ ਵਿਵਸਥਾ ਹੋਵੇਗੀ। ਇਹ ਇਮੀਗ੍ਰੇਸ਼ਨ ਬਿੱਲ ਬਾਹਰ ਜਾ ਰਹੇ ਟਰੰਪ ਪ੍ਰਸ਼ਾਸਨ ਦੀਆਂ ਸਖ਼ਤ ਇਮੀਗ੍ਰੇਸ਼ਨ ਨੀਤੀਆਂ ਦੇ ਉਲਟ ਹੋਵੇਗਾ। ਬਿੱਲ ਸੰਬੰਧੀ ਜਾਣਕਾਰੀ ਰੱਖਣ ਵਾਲੇ ਇਕ ਅਧਿਕਾਰੀ ਨੇ ਆਪਣੀ ਪਛਾਣ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਬਾਈਡੇਨ ਦੇ ਬੁੱਧਵਾਰ ਨੂੰ ਸਹੁੰ ਚੁੱਕਣ ਦੇ ਬਾਅਦ ਇਹ ਬਿੱਲ ਪੇਸ਼ ਕੀਤਾ ਜਾ ਸਕਦਾ ਹੈ। 

ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਆਫ਼ਤ : NSW 'ਚ 2000 ਜਦਕਿ ਵਿਕਟੋਰੀਆ 'ਚ 40,000 ਲੋਕਾਂ 'ਤੇ ਜੁਰਮਾਨੇ

ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ ਵਿਚ ਡੈਮੋਕ੍ਰੈਟਿਕ ਉਮੀਦਵਾਰ ਦੇ ਤੌਰ 'ਤੇ ਬਾਈਡੇਨ ਨੇ ਇਮੀਗ੍ਰੇਸ਼ਨ 'ਤੇ ਟਰੰਪ ਦੇ ਕਦਮਾਂ ਨੂੰ ਅਮਰੀਕੀ ਕਦਰਾਂ ਕੀਮਤਾਂ 'ਤੇ ਸਖ਼ਤ ਹਮਲਾ ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਉਹ ਇਸ ਨੁਕਸਾਨ ਨੂੰ ਪੂਰਾ ਕਰਨਗੇ। ਇਸ ਬਿੱਲ ਦੇ ਤਹਿਤ 1 ਜਨਵਰੀ, 2021 ਤੱਕ ਅਮਰੀਕਾ ਵਿਚ ਕਿਸੇ ਕਾਨੂੰਨੀ ਦਰਜੇ ਦੇ ਬਿਨਾਂ ਰਹਿ ਰਹੇ ਲੋਕਾਂ ਦੀ ਪਿੱਠਭੂਮੀ ਦੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਉਹ ਟੈਕਸ ਜਮਾਂ ਕਰਵਾਉਂਦੇ ਹਨ ਅਤੇ ਹੋਰ ਬੁਨਿਆਦੀ ਲੋੜਾਂ ਪੂਰੀਆਂ ਕਰਦੇ ਹਨ ਤਾਂ ਉਹਨਾਂ ਲਈ 5 ਸਾਲ ਦਾ ਅਸਥਾਈ ਕਾਨੂੰਨੀ ਦਰਜਾ ਮਿਲਣ ਦਾ ਰਸਤਾ ਖੁੱਲ੍ਹੇਗਾ ਜਾਂ ਉਹਨਾਂ ਨੂੰ ਗ੍ਰੀਨ ਕਾਰਡ ਮਿਲ ਜਾਵੇਗਾ। ਇਸ ਮਗਰੋਂ ਉਹਨਾਂ ਨੂੰ ਹੋਰ ਤਿੰਨ ਸਾਲ ਲਈ ਨਾਗਰਿਕਤਾ ਮਿਲ ਸਕਦੀ ਹੈ। ਕਈ ਮੁਸਲਿਮ ਦੇਸ਼ਾਂ ਤੋਂ ਲੋਕਾਂ ਦੇ ਆਉਣ 'ਤੇ ਰੋਕ ਸਮੇਤ ਇਮੀਗ੍ਰੇਸ਼ਨ ਸੰਬੰਧੀ ਟਰੰਪ ਦੇ ਕਦਮਾਂ ਨੂੰ ਪਲਟਣ ਲਈ ਬਾਈਡੇਨ ਵੱਲੋਂ ਤੁਰੰਤ ਕਦਮ ਚੁੱਕੇ ਜਾਣ ਦੀ ਸੰਭਾਵਨਾ ਹੈ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।


Vandana

Content Editor

Related News